ਮੁੱਖ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼

Oct29,2022 | Gautam Jalandhari | Chandigarh

 
 
ਸਿਹਤ ਮੰਤਰੀ ਨੇ ਸਾਰੇ ਭਾਈਵਾਲਾਂ ਨੂੰ ਵੈਕਟਰ ਬੋਰਨ ਬਿਮਾਰੀ ਵਿਰੁੱਧ ਮਿਲ ਕੇ ਕਦਮ ਚੁੱਕਣ ਲਈ ਕਿਹਾ
 
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਂਗੂ ਦੇ ਵੱਧ ਰਹੇ ਮਾਮਲਿਆਂ ਖਿਲਾਫ ਚੁੱਕ ਰਹੀ ਹੈ ਠੋਸ ਕਦਮ 
 
 
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਮੂਹ ਸਿਵਲ ਸਰਜਨਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਿਲ ਕੇ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ ਹਨ।
 
ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਸ਼ੇਸ਼ ਡੇਂਗੂ ਵਾਰਡਾਂ ਦੇ ਪ੍ਰਬੰਧ ਕਰਨ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੋਗਿੰਗ ਗਤੀਵਿਧੀਆਂ ਤੇਜ਼ ਕਰਨ ਅਤੇ ਲਾਰਵੇ ਦੀ ਜਾਂਚ ਲਈ ਕਰਮਚਾਰੀਆਂ ਦੀ ਗਿਣਤੀ ਵਧਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡੇਂਗੂ ਦੇ ਵੱਧ ਰਹੇ ਮਾਮਲਿਆਂ ਵਿਰੁੱਧ ਠੋਸ ਕਦਮ ਚੁੱਕੇ ਹਨ।
 
ਉਨ੍ਹਾਂ ਕਿਹਾ ਕਿ ਭਾਵੇਂ ਡੇਂਗੂ ਦੇ ਕੇਸਾਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਘੱਟ ਹੈ ਪਰ ਫਿਰ ਵੀ ਡੇਂਗੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਡੇਂਗੂ 'ਤੇ ਕਾਬੂ ਪਾਉਣ ਅਤੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
 
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਡੇਂਗੂ ਵਾਇਰਸ ਨੂੰ ਕੰਟਰੋਲ ਕਰਨ ਲਈ ਸਕੂਲ ਸਿੱਖਿਆ, ਪੇਂਡੂ ਵਿਕਾਸ, ਸਥਾਨਕ ਸਰਕਾਰਾਂ ਵਿਭਾਗ ਵਰਗੇ ਹੋਰ ਸਬੰਧਤ ਵਿਭਾਗਾਂ ਨਾਲ ਮਿਲ ਕੇ ਠੋਸ ਉਪਰਾਲੇ ਕਰ ਰਿਹਾ ਹੈ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਮੈਡੀਕਲ ਵਿਗਿਆਨ ਦੇ ਖੇਤਰ ਵਿੱਚ ਤਰੱਕੀ ਦੇ ਬਾਵਜੂਦ ਡੇਂਗੂ ਬੁਖਾਰ ਇੱਕ ਵਿਸ਼ਵਵਿਆਪੀ ਅਤੇ ਖੇਤਰੀ ਸਮੱਸਿਆ ਬਣ ਗਈ ਹੈ ਜੋ ਸਭਨਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਬਿਮਾਰੀ ਨੂੰ ਕੰਟਰੋਲ ਕਰਨ ਲਈ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਹੈ।
ਉਨ੍ਹਾਂ ਨੇ ਸਬੰਧਤ ਧਿਰਾਂ ਨੂੰ ਡੇਂਗੂ ਵਿਰੁੱਧ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਅਤੇ ਮੀਡੀਆ ਵੱਲੋਂ ਡੇਂਗੂ ਬਾਰੇ ਲਗਾਤਾਰ ਜਾਗਰੂਕਤਾ ਫੈਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਰਾਹੀਂ ਇਸ ਮੁਹਿੰਮ ਵਿੱਚ ਆਪਣੀ ਭੂਮਿਕਾ ਨਿਭਾਉਣ ਕਿਉਂਕਿ ਨੌਜਵਾਨਾਂ ਦੀ ਆਬਾਦੀ ਜ਼ਿਆਦਾ ਹੋਣ ਕਰਕੇ ਉਹ ਇਸ ਮੁਹਿੰਮ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। 
 
ਸ. ਜੌੜਾਮਾਜਰਾ ਨੇ ਲੋਕਾਂ ਨੂੰ ਡੇਂਗੂ ਵਿਰੁੱਧ ਡਟਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਭਾਗ ਵੱਲੋਂ ਡੇਂਗੂ 'ਤੇ ਕਾਬੂ ਪਾਉਣ ਸਬੰਧੀ ਮੁਹਿੰਮ ਦੀ ਸਫ਼ਲਤਾ ਲਈ ਜੰਗੀ ਪੱਧਰ 'ਤੇ ਕਦਮ ਉਠਾਏ ਜਾ ਰਹੇ ਹਨ।
 

Cm-Punjab-Bhagwant-Mann-News



TOP HEADLINES


ਇਲਾਜ ਦੌਰਾਨ ਨਰਸ ਦੀ ਲਾਪਰਵਾਹੀ ਕਾਰਨ ਹੋਈ 2 ਸਾਲ ਦੇ ਮਸੂਮ ਬੱਚੇ
ਇਲਾਜ ਦੌਰਾਨ ਨਰਸ ਦੀ ਲਾਪਰਵਾਹੀ ਕਾਰਨ ਹੋਈ 2 ਸਾਲ ਦੇ ਮਸੂਮ ਬੱਚੇ
ਜੇਪੀ ਨੱਡਾ 14 ਜੂਨ ਨੂੰ ਹੁਸ਼ਿਆਰਪੁਰ ‘ਚ ਅਤੇ ਅਮਿਤ ਸ਼ਾਹ 18 ਜੂ
ਸਿੰਧੀਆ ਨੇ ਐਮਪੀ ਅਰੋੜਾ ਨੂੰ ਕਿਹਾ: ਦੁਨੀਆ ਦੇ ਕਿਸੇ ਵੀ ਹਿੱਸੇ
ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ
*ਵਿੱਤੀ ਸਾਲ 2022-23 ਦੌਰਾਨ ਪੰਜਾਬ ਵੱਲੋਂ ਨਾਬਾਰਡ ਤੋਂ ਸਹਾਇਤਾ
ਜਬਰੀ ਵਸੂਲੀ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦ
ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਡਾ.
*ਵਿਜੀਲੈਂਸ ਬਿਊਰੋ ਵੱਲੋਂ ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿ
ਖੰਨਾ ਪੁਲਿਸ ਨੇ 3 ਵੱਖ-ਵੱਖ ਮਾਮਲਿਆਂ 'ਚ 626 ਗ੍ਰਾਮ ਹੈਰੋਇਨ ਅਤ
ਲਾਭਪਾਤਰੀ ਅਯੋਗ ਪਾਏ ਜਾਣ ਕਾਰਨ ਵਿਭਾਗ ਵੱਲੋਂ ਨਹੀਂ ਦਿੱਤੇ ਜਾ ਰ
ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕ
ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਨੇ Sfsi ਰੈਂਕ 2 ਹਾਸਿਲ ਕ
ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਜ਼ਿਲ੍ਹੇ 'ਚ ਬਾਲ ਮਜਦੂਰੀ ਦੀ ਰੋ
ਪੰਜਾਬ ਚ ਪਹਿਲੀ ਆਈਡੀਆ ਲੈਬ ਦਾ ਸਥਾਪਤ ਹੋਣਾ ਮਾਲਵਾ ਵਾਸੀਆਂ ਲਈ
ਆਬੋ ਹਵਾ, ਪਾਣੀ ਤੇ ਵਾਤਾਵਰਨ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਨਿੱ
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ 'ਚ ਹਲਕੇ ਦੇ ਸਾਰੇ ਡਿਪ
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ 'ਚ ਹਲਕੇ ਦੇ ਸਾਰੇ ਡਿਪ
ਪੰਜਾਬ ਖੇਤੀ ਯੂਨੀਵਰਸਿਟੀ ਦੇ ਸੇਵਾਮੁਕਤ ਪ੍ਰੋਫੈਸਰ ਤੇ  ਲੇਖਕ ਡਾ
ਪੰਜਾਬ ਖੇਤੀ ਯੂਨੀਵਰਸਿਟੀ ਦੇ ਸੇਵਾਮੁਕਤ ਪ੍ਰੋਫੈਸਰ ਤੇ  ਲੇਖਕ ਡਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 39294542

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us