ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਚੇਅਰਮੈਨ ਮਾਰਕਫੈਡ ਅਮਨਦੀਪ ਸਿੰਘ ਮੋਹੀ ਨੇ ਅੱਜ ਲੁਧਿਆਣਾ ਜ਼ਿਲ੍ਹਾ ਦੇ ਮੁੱਖ ਦਫਤਰ ਵਿਖੇ ਵੱਖ ਵੱਖ ਇਲਾਕਿਆਂ ਤੋਂ ਸਮੱਸਿਆਵਾਂ ਲੈ ਕੇ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਸਮੱਸਿਆਵਾਂ ਦਾ ਮੌਕੇ ਤੇ ਹੱਲ ਕਰਵਾਇਆ|ਇਸ ਦੌਰਾਨ ਓਹਨਾ ਦੇ ਨਾਲ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ਦਿਹਾਤੀ ਪ੍ਰਧਾਨ ਹਰਭੂਪਿੰਦਰ ਸਿੰਘ ਧਰੋੜ, ਉਪ ਪ੍ਰਧਾਨ ਦਿਹਾਤੀ ਗੁਰਦਰਸ਼ਨ ਸਿੰਘ ਕੁਹਲੀ, ਸ਼ਹਿਰੀ ਉਪ ਪ੍ਰਧਾਨ ਡਾ: ਦੀਪਕ ਬਾਂਸਲ, ਮਾਸਟਰ ਹਰੀ ਸਿੰਘ , ਦੁਪਿੰਦਰ ਸਿੰਘ, ਮੱਖਣ ਸਿੰਘ ਮੁੱਲਾਂਪੁਰ, ਗਗਨਦੀਪ ਸੈਣੀ ਅਤੇ ਹੋਰ ਅਹੁਦੇਦਾਰ ਮੌਜੂਦ ਰਹੇ|
ਇਸ ਦੌਰਾਨ ਅਮਨਦੀਪ ਸਿੰਘ ਮੋਹੀ ਨੇ ਕਿਹਾ ਕਿ ਓਹਨਾ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਪਾਰਟੀ ਵਲੋਂ ਜੋ ਮਾਰਕਫੈਡ ਦੇ ਚੇਅਰਮੈਨ ਦੀ ਜਿੰਮੇਵਾਰੀ ਦਿੱਤੀ ਹੈ ਉਸ ਦੇ ਨਾਲ ਨਾਲ ਆਪਣੇ ਸ਼ਹਿਰ ਲੁਧਿਆਣਾ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਕਰਵਾ ਸਕਾ ਇਸ ਦੇ ਲਈ ਮੈ ਪੁਰੀ ਕੋਸ਼ਿਸ਼ ਕਰਦਾ ਹਾਂ ਕਿ ਜਦ ਵੀ ਮੈ ਲੁਧਿਆਣਾ ਹੁੰਦਾ ਹੈ ਤਾਂ ਦਫਤਰ ਵਿੱਚ ਵਲੰਟੀਅਰ, ਅਹੁਦੇਦਾਰ ਅਤੇ ਸ਼ਹਿਰ ਵਾਸੀਆਂ ਦੇ ਵਿੱਚ ਵਿਚਰ ਸਕਾ|