ਹੁਣ ਵਟਸਐਪ ਰਾਹੀਂ ਮਿਲੇਗੀ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ: ਹਰਜੋਤ ਬੈਂਸ

Oct31,2022 | Gautam Jalandhari | Chandhigarh

** ਵਿਭਾਗ ਤੋਂ ਪ੍ਰਵਾਨਗੀ ਲੈਣ ਲਈ ਵਟਸਐਪ ਨੰਬਰ 99140-09095 ਜਾਰੀ* ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੀ ਪ੍ਰੀਕਿਰਿਆ ਨੂੰ ਹੋਰ ਸੁਖਾਲਾ ਬਣਾ ਦਿੱਤਾ ਹੈ। ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਰਾਜ ਵਿੱਚ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਲਈ ਜਾ ਸਕੇਗੀ। ਇਹ ਜਾਣਕਾਰੀ ਪੰਜਾਬ ਰਾਜ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਸੀ ਕਿ ਤਤਕਾਲੀਨ ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ ‘ਸੈਂਡ ਐਂਡ ਗਰੇਵਲ ਮਾਨਿਇੰਗ ਪਾਲਿਸੀ-2021’ ਤਹਿਤ 2 ਏਕੜ ਤੱਕ ਦੇ ਖੇਤਰ ਵਿੱਚ 3 ਫੁੱਟ ਤੱਕ ਹੱਥੀਂ ਮਿੱਟੀ ਕੱਢਣ ਵਿੱਚ ਪ੍ਰਵਾਨਗੀ ਦਿੱਤੀ ਗਈ ਸੀ। ਜਿਸ ਕਾਰਨ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਦਫ਼ਤਰੀ ਚੱਕਰ ਵੀ ਲਗਾਉਣੇ ਪੈਂਦੇ ਸਨ। ਇਸ ਦੇ ਨਾਲ ਹੀ ਜੇਕਰ ਕੋਈ ਵਿਅਕਤੀ ਮਸ਼ੀਨ ਦੀ ਵਰਤੋਂ ਕਰਦਾ ਸੀ, ਤਾਂ ਉਸ ਖ਼ਿਲਾਫ਼ ਮਾਈਨਿੰਗ ਦਾ ਪਰਚਾ ਦਰਜ ਹੋ ਜਾਂਦਾ ਸੀ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਔਕੜ ਭਰੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਮਸ਼ੀਨਾਂ ਦੀ ਵਰਤੋਂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਇਸ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਦੇਣ ਦਾ ਦਫ਼ਤਰੀ ਹੁਕਮ ਜਾਰੀ ਕੀਤਾ ਗਿਆ ਹੈ। ਇਸ ਹੁਕਮ ਰਾਹੀਂ ਜਿਸ ਕਿਸੇ ਨੇ ਵੀ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਮਿਲੇਗੀ। ਪ੍ਰਵਾਨਗੀ ਲੈਣ ਲਈ ਬੇਨਤੀ ਕਰਤਾ ਨੂੰ ਆਪਣਾ ਨਾਮ/ ਪਿਤਾ ਦਾ ਨਾਮ, ਪਿੰਡ ਦਾ ਨਾਮ, ਪਿੰਡ ਦੇ ਸਰਪੰਚ ਦਾ ਨਾਮ, ਤਹਿਸੀਲ/ ਜ਼ਿਲ੍ਹੇ ਦਾ ਨਾਮ, ਆਧਾਰ ਕਾਰਡ ਨੰਬਰ, ਮੋਬਾਈਲ ਨੰਬਰ ਅਤੇ ਜਿਸ ਥਾਂ ਦੀ ਖੁਦਾਈ ਕੀਤੀ ਜਾਣੀ , ਉਸ ਦੀ ਮਾਲ ਰਿਕਾਰਡ ਅਨੁਸਾਰ ਨੰਬਰ ਹਦਬਸਤ ਵਟਸਐਪ ਨੰਬਰ 99140-09095 ‘ਤੇ ਭੇਜੇਗਾ। ਇਸ ਨਾਲ ਆਮ ਲੋਕਾਂ ਅਤੇ ਜਿੰਮੀਦਾਰਾਂ ਨੂੰ ਆਪਣੇ ਘਰਾਂ ਜਾਂ ਹੋਰ ਕੰਮਾਂ ਲਈ ਖੇਤਾਂ ਵਿੱਚੋਂ ਮਿੱਟੀ ਲੈ ਜਾਣਾ ਆਸਾਨ ਹੋ ਜਾਵੇਗਾ। ਸ. ਬੈਂਸ ਨੇ ਦੱਸਿਆ ਕਿ ਸੂਚਨਾ ਮੁਕੰਮਲ ਤੇ ਸਹੀ ਹੋਣ ਦੀ ਸੂਰਤ ਵਿੱਚ ਨੋਡਲ ਅਫ਼ਸਰ ਬੇਨਤੀ ਕਰਤਾ ਨੂੰ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਵਟਸਟਐਪ ਜਾਂ ਟੈਕਸਟ ਮੈਸੇਜ ਰਾਹੀਂ ਜਾਰੀ ਕਰੇਗਾ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕੋਈ ਗਲਤ ਤੱਥ ਦੇ ਕੇ ਪੁਟਾਈ ਸੰਬਧੀ ਪ੍ਰਵਾਨਗੀ ਲਵੇਗਾ ਅਤੇ ਵਿਭਾਗੀ ਜਾਂਚ ਦੌਰਾਨ ਵੱਧ ਖੁਦਾਈ ਕਰਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਉਂਦੀ ਜਾਵੇਗੀ। --------------

Cabinet-Minister-Harjot-Bains-



TOP HEADLINES


Bsf ਫਿਰ ਡਰੋਨ ਨੂੰ ਡੇਗਣ 'ਚ ਕਾਮਯਾਬ - ਤਲਾਸ਼ੀ ਦੌਰਾਨ ਖੇਤਾਂ '
ਆਈਐਸਆਈ ਮਾਰਕਾ ਸਮਾਨ ਦੀ ਖਰੀਦਦਾਰੀ ਪ੍ਰਤੀ ਜਾਗਰੂਕ ਹੋਣ ਉਪਭੋਗਤਾ
ਐਸ.ਏ.ਐਸ ਨਗਰ ਦੇ ਬਿਲਡਰਾਂ ਵੱਲੋਂ ਹਰਭਜਨ ਸਿੰਘ ਈ.ਟੀ.ਓ. ਨਾਲ ਮੁ
ਟਿਊਸ਼ਨ ਜਾ ਰਹੇ ਵਿਦਿਆਰਥੀ ’ਤੇ ਲੁਟੇਰਿਆਂ ਨੇ ਕੀਤਾ ਤੇਜ਼ਧਾਰ ਹਥਿਆ
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਇੱ
ਸਰਕਾਰ ਵੱਲੋਂ ਅਣ-ਅਧਿਕਾਰਤ ਪਲਾਟਾਂ ਅਤੇ ਕਲੋਨੀਆਂ ਨੂੰ ਰੈਗੂਲਰਾਇ
ਇੰਨੋਕਿਡਜ਼ ਦੇ ਨੰਨ੍ਹੇ-ਮੁੰਨ੍ਹਿਆਂ ਨੇ ਵਿਵੇਸ਼ੀਅਸ ਵਾਈਬ੍ਰੈਂਸ ਵ
ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਆਂਗਣਵਾੜੀ ਵਰਕਰਾਂ ਅ
   ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ  ਵਰ
ਰਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਬੇਰੁਜ਼ਗਾਰੀ ਨੂੰ ਦੂਰ ਕਰਕੇ ਉਦਯ
ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾਣ
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ ਬੋਲੀ ਦਿਹਾੜੇ ਸੰਬੰਧੀ ਵਿਧ
ਅਦਾਕਾਰਾ ਨੀਰੂ ਬਾਜਵਾ ਨੇ ਮੁਖਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾ
ਲੁਧਿਆਣਾ ਪੁਲਿਸ ਵੱਲੋਂ ਪੁਨੀਤ ਬੈਂਸ ਗੈਂਗ ਦੇ ਦੋ ਮੈਂਬਰ ਹਥਿਆਰਾ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੀ ਆਣ ਬਾਣ ਅਤੇ ਸ਼
ਪੰਜਾਬ ਦੇ ਆਈਪੀਐਸ ਅਧਿਕਾਰੀ ਖ਼ਿਲਾਫ਼ ਸੀਬੀਆਈ ਜਾਂਚ ਸ਼ੁਰੂ
ਪੰਜਾਬੀ ਸਿੰਗਰ ਸ਼੍ਰੀ ਬਰਾੜ ਨੂੰ ਜਾਨ ਦਾ ਖਤਰਾ, ਫੇਸਬੁੱਕ 'ਤੇ ਲਾ
ਸਿਵਲ ​ਸਕੱਤਰੇਤ ਦੀ ਛੇਵੀਂ ਮੰਜਿਲ ਤੋਂ ਹੇਠਾਂ ਡਿੱਗਿਆ ਸਰਕਾਰੀ ਮ
ਕੇਂਦਰੀ ਬਜ਼ਟ: ਸ਼ਬਦਾਂ ਦੀ ਜਾਦੂਗਰੀ!
ਪੰਜਾਬ ਰੋਡਵੇਜ ਪਨਬੱਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 36744721

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us