ਪੰਜਾਬ ਵੱਲੋਂ ‘ਪੰਜਾਬ ਸਟੇਟ ਨੋ ਤੰਬਾਕੂ ਡੇਅ’ ਮੌਕੇ ਤੰਬਾਕੂ ਮੁਕਤ ਸਿਹਤ ਸੰਸਥਾਵਾਂ’ ਮੁਹਿੰਮ ਦੀ ਸ਼ੁਰੂਆਤ

Nov1,2022 | Balraj Khanna | Chandigarh

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ’ਚ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਦੇ ਸੇਵਨ ’ਤੇ ਠੱਲ ਪਾਉਣ ਸਬੰਧੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਸਨੇ 1 ਨਵੰਬਰ ਨੂੰ ਇੱਕ ਰਾਜ ਵਿਸ਼ੇਸ਼ “ਪੰਜਾਬ ਸਟੇਟ ਨੋ ਤੰਬਾਕੂ ਡੇਅ’’ ਮਨਾਇਆ। ਪੰਜਾਬ ਰਾਜ ਨੋ ਤੰਬਾਕੂ ਦਿਵਸ- 2022 ਮੁਹਿੰਮ ਦਾ ਥੀਮ “ਤੰਬਾਕੂ ਮੁਕਤ ਸਿਹਤ ਸੰਸਥਾਵਾਂ’’ ਹੈ। ਇਸ ਮੁਹਿੰਮ ਦਾ ਉਦੇਸ਼ ਸਾਰੀਆਂ ਸੰਸਥਾਵਾਂ ਨੂੰ ਤੰਬਾਕੂ ਮੁਕਤ ਬਣਾਉਣਾ ਅਤੇ ਤੰਬਾਕੂ ਦੀ ਵਰਤੋਂ ਨਾ ਕਰਨ ਵਾਲਿਆਂ ਨੂੰ ਤੰਬਾਕੂ ਦੇ ਧੂੰਏਂ ਦੇ ਅਣਇੱਛਤ ਸੰਪਰਕ ਤੋਂ ਬਚਾਉਣਾ ਹੈ।  

ਪੰਜਾਬ ਦੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਕੀਤਾ ਕਿ ਕਿਸ਼ੋਰਾਂ ਦੇ ਸਮੂਹਾਂ ਅਤੇ ਨੌਜਵਾਨਾਂ ਵਿੱਚ ਤੰਬਾਕੂ ਦੀ ਵਰਤੋਂ ਨੂੰ ਖਤਮ ਕਰਨ ਸਮੇਤ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਨੂੰ ਤੰਬਾਕੂ ਮੁਕਤ ਘੋਸ਼ਿਤ ਕਰਨ ਅਤੇ ਤੰਬਾਕੂ-ਰੋਕੂ ਐਕਟ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਮੱਦੇਜ਼ਰ ਪੰਜਾਬ ਸਰਕਾਰ ਵੱਲੋਂ 1 ਨਵੰਬਰ ਤੋਂ 7 ਨਵੰਬਰ, 2022 ਤੱਕ ਇੱਕ ਹਫ਼ਤਾ ਲੰਮੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀ ਅਗਵਾਈ ਵਿੱਚ ਕਰਵਾਏ ਗਏ ਨੈਸ਼ਨਲ ਪਰਿਵਰ ਸਿਹਤ ਸਰਵੇਖਣ 2020-21 (ਐਨਐਫਐਚਐਸ-5)  ਅਨੁਸਾਰ, ਪਿਛਲੇ 5 ਸਾਲਾਂ ਦੌਰਾਨ, ਪੰਜਾਬ ਰਾਜ ਵਿੱਚ ਮਰਦਾਂ ਵਿੱਚ ਤੰਬਾਕੂ ਦੀ ਵਰਤੋਂ 19.2 ਫੀਸਦ (ਐਨਐਫਐਚਐਸ -4) ਤੋਂ ਘਟ ਕੇ 12.9 ਫੀਸਦ (ਐਨਐਫਐਚਐਸ-5) ਹੋ ਗਈ ਹੈ, ਜੋ ਦੇਸ਼ ਦੇ ਸਾਰੇ ਰਾਜਾਂ ਵਿੱਚੋਂ ਸਭ ਤੋਂ ਘੱਟ ਹੈ।

ਇਸ ਉਪਰਾਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਤੰਬਾਕੂ ਕੰਟਰੋਲ ਨੂੰ ਇੱਕ ਪ੍ਰਮੁੱਖ ਪ੍ਰੋਗਰਾਮ ਵਜੋਂ ਲਿਆ ਗਿਆ ਹੈ। ਕੁੱਲ 14065 (2021-22) ਅਤੇ 10,708 (ਅਪ੍ਰੈਲ-22 ਸਤੰਬਰ) ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਐਕਟ, 2003 (ਸੀਓਟੀਪੀਏ, 2003) ਤਹਿਤ ਉਲੰਘਣਾ ਕਰਨ ਵਾਲਿਆਂ ਵਿਰੁੱਧ ਚਲਾਨ ਜਾਰੀ ਕੀਤੇ ਗਏ ਹਨ। ਸਾਰੇ ਜਿਲਿਆਂ ਵਿੱਚ ਤੰਬਾਕੂ ਰੋਕੂ ਕੇਂਦਰ (ਟੀਸੀਸੀ) ਸਥਾਪਿਤ ਕੀਤੇ ਗਏ ਹਨ। ਇਨਾਂ ਕੇਂਦਰਾਂ ਵਿੱਚ ਮੁਫਤ ਸਲਾਹ ਸੇਵਾਵਾਂ ਅਤੇ ਟੈਬ ਬੁਪ੍ਰੋਪੀਅਨ, ਨਿਕੋਟੀਨ ਗੱਮ ਅਤੇ ਪੈਚ ਆਦਿ ਦਵਾਈਆਂ ਉਪਲਬਧ ਕਰਵਾਈਆਂ  ਜਾ ਰਹੀਆਂ ਹਨ। ਕੁੱਲ 19932 (2021-22) ਅਤੇ 5142 (ਅਪ੍ਰੈਲ-ਸਤੰਬਰ 2022) ਤੰਬਾਕੂ ਉਪਭੋਗਤਾਵਾਂ ਨੇ  ਇਨਾਂ ਕੇਂਦਰਾਂ ਤੋਂ ਸੇਵਾਵਾਂ ਪ੍ਰਾਪਤ ਕੀਤੀਆਂ ਹਨ। ਸੂਬੇ ਦੇ 700 ਤੋਂ ਵੱਧ ਪਿੰਡਾਂ ਨੂੰ ਤੰਬਾਕੂ ਮੁਕਤ ਐਲਾਨਿਆ ਗਿਆ ਹੈ।    

ਸ. ਜੌੜਾਮਾਜਰਾ ਨੇ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ਤੰਬਾਕੂ ਮੁਕਤ ਸੂਬਾ ਬਣਾਉਣ ਦਾ ਅਹਿਦ ਲੈਣਾ ਚਾਹੀਦਾ ਹੈ ਕਿਉਂਕਿ ਤੰਬਾਕੂ ਦੀ ਵਰਤੋਂ ਕਈ ਤਰਾਂ ਦੀਆਂ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਅਤੇ ਮਾਨਸਿਕ ਸਿਹਤ ਵਿਗਾੜਾਂ ਨੂੰ ਜਨਮ ਦਿੰਦੀ ਹੈ, ਜਿਸ ਨਾਲ ਸਮਾਜ  ਨੂੰ ਭਾਰੀ ਖ਼ਾਮਿਆਜ਼ਾ ਝੱਲਣਾ ਪੈਂਦਾ ਹੈ।  ਉਨਾਂ ਕਿਹਾ ਕਿ ਪੰਜਾਬ, ਸਮੇਂ ਸਿਰ ਈ ਸਿਗਰਟਾਂ, ਹੁੱਕਾ ਬਾਰਾਂ ‘ਤੇ ਪਾਬੰਦੀ ਲਗਾ ਕੇ ਅਤੇ ਸਕੂਲਾਂ ਨੂੰ ਤੰਬਾਕੂ ਮੁਕਤ ਘੋਸ਼ਿਤ ਕਰਕੇ ਨੌਜਵਾਨਾਂ ਦੀ ਸਿਹਤ ‘ਤੇ ਧਿਆਨ ਕੇਂਦਰਿਤ ਕਰਨ ਵਾਲਾ ਮੋਹਰੀ ਸੂਬਾ ਹੈ। ਸੂਬਾ ਤੰਬਾਕੂ ਦੀ ਵਰਤੋਂ ਦੇ ਇਸ ਖਤਰੇ ਨੂੰ ਰੋਕਣ ਲਈ ਯਤਨ ਜਾਰੀ ਰੱਖੇਗਾ ਕਿਉਂਕਿ ਇਹ ਛੋਟੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਦੇ ਸੇਵਨ ਤੋਂ ਰੋਕਣ ਅਤੇ ਇਸ ਨਾਮੁਰਾਦ ਲਾਹਣਤ ਵਿੱਚ ਫਸੇ ਵਿਅਕਤੀਆਂ ਨੂੰ ਤੰਬਾਕੂ ਛੱਡਣ ਲਈ ਪ੍ਰੇਰਿਤ ਕਰਨ ਵਿੱਚ ਇੱਕ ਲੰਮਾ ਸਫਰ ਤੈਅ ਕਰੇਗਾ।

Punjab-Launches-tobacco-Free-Health-Institutions-Campaign-On-punjab-State-No-Tobacco-Day-



TOP HEADLINES


ਲੁਧਿਆਣਾ 'ਚ 1700 ਏਕੜ 'ਚ ਬਣੇਗੀ ਨਵੀਂ ਟਾਊਨਸ਼ਿਪ - ਅਮਨ ਅਰੋੜਾ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਕੱਤਰ ਆਰ.ਟੀ.ਏਜ
315 ਕਰੋੜ ਦੀ ਲਾਗਤ ਵਾਲੇ ਸੀਵਰੇਜ ਟਰੀਟਮੈਂਟ ਦੀ ਮੁੱਖ ਮੰਤਰੀ ਪੰ
*ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿ
ਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗ, ਖੇਡ
ਹੁਣ ਗੈਰ ਕਾਨੂੰਨੀ ਕਲੋਨੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ
Aituc ਨੇ ਅਡਾਨੀ ਸਮੂਹ 'ਤੇ ਹਿੰਡਨਬਰਗ ਖੋਜ ਰਿਪੋਰਟ ਦੀ ਜਾਂਚ ਦੀ
ਪਟਿਆਲਾ ਦਾ ਪਲੇਠਾ ਮਿਲਟਰੀ ਲਿਟਰੇਚਰ ਫੈਸਟੀਵਲ ਪੂਰੀ ਫ਼ੌਜੀ ਸ਼ਾਨ
ਖ਼ਾਲਸਾ ਕਾਲਜ ਫਾਰ ਵਿਮੈਨ ਲੁਧਿਆਣਾ ਵਿਖੇ ਇਕ ਰੋਜ਼ਾ ਗੱਤਕਾ ਸਿਖਲਾ
10  ਸਾਲਾਂ  ਦੇ ਵਿਚ ਇਕ ਵਾਰ ਆਧਾਰ ਕਾਰਡ ਨੂੰ ਅਪਡੇਟ ਕਰਵਾਉਣਾ ਜ
ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ Malvinder Kang ਜੀ ਦੀ ਅਹਿਮ
ਬਸੰਤ ਪੰਚਮੀ ਵਾਲੇ ਦਿਨ ਚਾਈਨਾ ਡੋਰ ਨਾਲ ਹੋਇਆ ਵਿਦੇਸ਼ੀ ਸਟੂਡੈ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਮੁਹਾਲੀ ਦੇ ਫੇਜ਼-9
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ
ਡਿਪਟੀ ਕਮਿਸ਼ਨਰ ਵਲੋਂ ਮਿਆਵਾਕੀ ਫੋਰੈਸਟ ਪ੍ਰੋਜੈਕਟ ਦਾ ਉਦਘਾਟਨ
ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ ਰਾਜਸਥਾਨ ਅਧਾਰਤ ਹਥਿਆਰਾਂ ਦ
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ
ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ
ਚਾਨਣ ਵਾਲਾਂ ਨੂੰ ਬਣਾਵਾਂਗੇ ਸਰਹੱਦੀ ਖੇਤਰ ਦੀ ਸਿੱਖਿਆ ਦਾ ਧੂਰਾ-
ਲੁਧਿਆਣਾ ਵਿੱਚ ਬਣਾਈ ਗਈ ਆਜ਼ਾਦੀ ਘੁਲਾਟੀਆਂ ਦੀ ਦੀਵਾਰ ਵਿਚ ਸ਼ਹੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 36480539

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us