ਕਿਹਾ ਪੰਜਾਬ ਚ ਰਹਿਣ ਦਾ ਕੋਈ ਮਾਹੌਲ ਨਹੀਂ ਲੁਧਿਆਣਾ ਚ ਐੱਮ ਪੀ ਰਵਨੀਤ ਬਿੱਟੂ ਨੇ ਦਿਸ਼ਾ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਿੱਥੇ ਅੰਮ੍ਰਿਤ ਪਾਲ ਸਮੇਤ ਸਰਕਾਰ ਤੇ ਨਿਸ਼ਾਨਾ ਸਾਧਿਆ ਤਾਂ ਉਥੇ ਹੀ ਬੀਬੀ ਜਗੀਰ ਕੌਰ ਨੂੰ ਲੈ ਕੇ ਵੀ ਬਿਆਨਬਾਜ਼ੀ ਕੀਤੀ ਅਤੇ ਕਿਹਾ ਕਿ ਜਦੋਂ ਪਾਰਟੀ ਵਿਚ ਕਮਜ਼ੋਰੀ ਆਉਂਦੀ ਹੈ ਤਾਂ ਇਸ ਤਰੀਕੇ ਨਾਲ ਛੱਡ ਕੇ ਨਹੀਂ ਜਾਣਾ ਚਾਹੀਦਾ . ਉੱਧਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿੱਚ ਸੁਧੀਰ ਸੂਰੀ ਦੀ ਹੱਤਿਆ ਦੀ ਜ਼ਿੰਮੇਵਾਰੀ ਅੰਮ੍ਰਿਤਪਾਲ ਲਵੇ ਕਿਹਾ ਕਿ ਅੰਮ੍ਰਿਤ ਪਾਲ ਵੱਲੋਂ ਨੌਜਵਾਨਾਂ ਨੂੰ ਵਰਗਲਾਇਆ ਗਿਆ ਜਿਸ ਕਾਰਨ ਉਸ ਨੌਜਵਾਨ ਨੇ ਅਜਿਹਾ ਕਦਮ ਚੁੱਕਿਆ ਅਤੇ ਹੁਣ ਉਸ ਉੱਤੇ ਜਦੋਂ ਕਾਰਵਾਈ ਹੋਣ ਦੀ ਗੱਲ ਆਈ ਤਾਂ ਅੰਮ੍ਰਿਤਪਾਲ ਪਿੱਛੇ ਹਟ ਰਿਹਾ ਹੈ ਇਸ ਦੌਰਾਨ ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਨੈਸ਼ਨਲ ਏਜੰਸੀਆਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਨੇ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਵੀ ਤੋੜਿਆ ਜਾ ਰਿਹਾ ਹੈ ਬਿੱਟੂ ਨੇ ਸਿੱਧੇ ਤੌਰ ਤੇ ਅੰਮ੍ਰਿਤਪਾਲ ਸਿੰਘ ਨੂੰ ਖੁਫੀਆ ਏਜੰਸੀਆਂ ਦਾ ਏਜੰਟ ਦੱਸਿਆ .ਬਿੱਟੂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਵਿੱਚ ਰਹਿਣ ਦਾ ਮਾਹੌਲ ਨਹੀਂ ਹੈ .
Ravneet-Singh-Bittu-Mp-Ludhiana-On-Amritpal-After-Shiv-Sena-Leader-Sudhir-Suri-Murder-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)