ਭਗਵੰਤ ਮਾਨ ਸਰਕਾਰ ਭਰਨ ਲੱਗੀ ਪੰਜਾਬ ਦਾ ਖਾਲੀ ਖ਼ਜ਼ਾਨਾ-ਹਰਪਾਲ ਸਿੰਘ ਚੀਮਾ

Nov10,2022 | Balraj Khanna | Patiala

 
-ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਨਹੀਂ ਆਉਣ ਦਿੱਤਾ ਜਾਵੇਗਾ-ਵਿੱਤ ਮੰਤਰੀ
-ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਸਿੱਝੇਗੀ ਸਰਕਾਰ-ਚੀਮਾ
-ਵਿੱਤ ਮੰਤਰੀ ਚੀਮਾ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਖੇਤਰੀ ਯੁਵਕ ਤੇ ਲੋਕ ਮੇਲੇ 'ਚ ਸ਼ਿਰਕਤ
 
ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸੇ ਨੂੰ ਵੀ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ ਅਤੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕੀਤਾ। ਉਹ ਪੰਜਾਬੀ ਯੂਨੀਵਰਸਿਟੀ ਦੇ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ 'ਚ ਸ਼ਿਰਕਤ ਕਰਨ ਪੁਜੇ ਹੋਏ ਸਨ। 
ਇਸ ਦੌਰਾਨ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਵਿਰਸੇ 'ਚ ਖਾਲੀ ਖ਼ਜ਼ਾਨਾ ਮਿਲਿਆ ਪਰੰਤੂ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੁਣ ਸੂਬੇ ਦਾ ਖ਼ਜ਼ਾਨਾ ਭਰਨ ਲੱਗਾ ਹੈ, ਮਾਲੀਆ ਪ੍ਰਾਪਤੀ ਵਧੀ ਹੈ ਅਤੇ ਚੋਰ ਮੋਰੀਆਂ ਬੰਦ ਕਰਕੇ ਮਾਨ ਸਰਕਾਰ ਨੇ ਲੀਡਰਾਂ ਦੇ ਘਰਾਂ 'ਚ ਜਾਂਦਾ ਪੈਸਾ ਰੋਕ ਦਿੱਤਾ ਹੈ।
ਸ. ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿੰਦਿਆਂ ਕਿ ਪੰਜਾਬ ਸਰਕਾਰ, ਪੰਜਾਬੀ ਯੂਨੀਵਰਸਿਟੀ ਦੇ ਨਾਲ ਖੜ੍ਹੀ ਹੈ ਅਤੇ ਇਸ ਨੂੰ ਕਿਸੇ ਤਰ੍ਹਾਂ ਦਾ ਵਿੱਤੀ ਸੰਕਟ ਨਹੀਂ ਆਉਣ ਦੇਵੇਗੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਅਮਲੇ ਨੂੰ ਸੱਤਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਤਨਖਾਹਾਂ ਦੇਣ ਲਈ 9 ਕਰੋੜ ਰੁਪਏ ਦੇ ਵਿੱਤੀ ਬੋਝ ਨੂੰ ਹਲਕਾ ਕਰਨ ਲਈ ਵੀ ਸਰਕਾਰ ਆਪਣਾ ਬਣਦਾ ਯੋਗਦਾਨ ਪਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ 'ਚ ਇਸ ਯੂਨੀਵਰਸਿਟੀ ਦੀ ਮਾੜੀ ਹਾਲਤ ਕਰਕੇ ਇਸ ਉਪਰ ਚੜ੍ਹੇ 150 ਕਰੋੜ ਰੁਪਏ ਕਰਜ਼ੇ ਨੂੰ ਲਾਹੁਣ ਲਈ ਸਰਕਾਰ ਨੇ ਗੰਭੀਰਤਾ ਦਿਖਾਉਂਦਿਆਂ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ ਨੂੰ 114 ਕਰੋੜ ਤੋਂ ਵਧਾ ਕੇ 200 ਕਰੋੜ ਰੁਪਏ ਕਰ ਦਿੱਤਾ ਸੀ।
ਪੰਜਾਬੀ ਯੂਨੀਵਰਸਿਟੀ ਵਿਖੇ ਆਪਣੇ ਬੀਤੇ ਸਮੇਂ ਦੀ ਯਾਦ ਤਾਜਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਸਾਡੇ ਸੱਭਿਆਚਾਰ ਵਿੱਚ ਮੇਲੇ ਹੁੰਦੇ ਹਨ ਤਾਂ ਨਸ਼ਿਆਂ ਲਈ ਕੋਈ ਥਾਂ ਨਹੀਂ ਰਹਿੰਦੀ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਟੀਚੇ ਮਿੱਥਕੇ ਮਿਹਨਤ ਕਰਨ ਤਾਂ ਕਾਮਯਾਬੀ ਜਰੂਰ ਮਿਲੇਗੀ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕੋਟਕਪੂਰਾ ਵਿਖੇ ਗੋਲੀਬਾਰੀ ਦੀ ਘਟਨਾ 'ਤੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਵਿਅਕਤੀ ਨੂੰ ਅਮਨ-ਕਾਨੂੰਨ ਆਪਣੇ ਹੱਥ 'ਚ ਲੈਣ ਅਤੇ ਆਪਸੀ ਭਾਈਚਾਰਾ ਵਿਗਾੜਨ ਦੀ ਇਜ਼ਾਜਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੀ ਸੁਰੱਖਿਆ ਬਣਾ ਕੇ ਰੱਖੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇੱਕ ਹੋਰ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਦਾਲਤਾਂ ਵਿੱਚ ਕੰਮ ਕਾਜ ਲਈ ਪੰਜਾਬੀ ਭਾਸ਼ਾ ਨੂੰ ਪਹਿਲ ਦਿੱਤੇ ਜਾਣ ਲਈ ਗੰਭੀਰ ਹੈ।
ਇਸ ਦੌਰਾਨ ਵਿਧਾਇਕ ਡਾ. ਬਲਬੀਰ ਸਿੰਘ ਨੇ ਨੌਜਵਾਨਾਂ ਨੂੰ ਵਾਤਾਵਰਣ ਸੰਭਾਂਲ ਪ੍ਰਤੀ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰਵਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਿਤਵੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ 'ਚ ਨੌਜਵਾਨਾਂ ਦਾ ਵੱਡਾ ਯੋਗਦਾਨ ਹੋਵੇਗਾ। ਨੌਜਵਾਨਾਂ ਵੱਲੋਂ ਭੰਗੜੇ ਤੇ ਲੋਕ ਕਲਾਵਾਂ 'ਚ ਹਿੱਸਾ ਲੈਣ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭੰਗੜੇ ਤੇ ਲੋਕ ਨਾਚਾਂ ਨਾਲ ਨਸ਼ਿਆਂ ਨੂੰ ਬੰਦ ਕੀਤਾ ਜਾ ਸਕਦਾ ਹੈ।
ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਅਰਵਿੰਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਅੰਤਰ ਖੇਤਰੀ ਯੁਵਕ ਮੇਲੇ ਨੂੰ ਕਰਵਾਉਣ ਦੇ ਉਦੇਸ਼ ਬਾਰੇ ਚਾਨਣਾ ਪਾਇਆ। ਇਸ ਮੌਕੇ ਮਿਲਕਫੈਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਯੁਵਕ ਭਲਾਈ ਵਿਭਾਗ ਦੇ ਮੁਖੀ ਗਗਨ ਥਾਪਾ, ਡਾ. ਨਿਵੇਦਿਤਾ, ਡਾ. ਭੀਮਇੰਦਰ ਸਿੰਘ, ਦਲਜੀਤ ਅਮੀ ਸਮੇਤ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ, ਪ੍ਰੋਫੈਸਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਪੁੱਜੇ ਹੋਏ ਸਨ।

Harpal-Singh-Cheema-Fm-Punjab-



TOP HEADLINES


ਖਰਚਾ ਨਿਗਰਾਨ ਨੇ ਹੈਲੀਪੈਡ 'ਤੇ ਕੀਤਾ ਨਿਰੀਖਣ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲ
ਚੋਣਾਂ ਨਾਲ ਜੁੜੇ ਦਿਲਚਸਪ ਅਤੇ ਰੌਚਕ ਸਵਾਲਾਂ ਦੇ ਜਵਾਬਾਂ ਨਾਲ ਭਰ
89 ਸਾਲਾ ਤਿਲਕ ਰਾਜ ਦਾ ਵੱਖਰਾ ਅਨੁਭਵ ਰਿਹਾ ਘਰ ਤੋਂ ਵੋਟ ਪਾਉਣ ਦ
ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਲੋਕਾਂ ਨਾਲ ਲੋਕ ਮਿਲਣੀ ਦੌਰਾਨ ਮੁੱ
ਲੋਕ ਸਭਾ ਚੋਣਾਂ-2024 , 30 ਮਈ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤ
*ਆਪ' ਅਤੇ ਕਾਂਗਰਸ ਪਾਰਟੀ ਦੇਸ਼ ਭਰ 'ਚ ਇਕੱਠੇ ਚੱਲ ਰਹੇ ਹਨ। ਪਰ
ਬਠਿੰਡਾ ਵਿਚ ਗਰਜੇ ਅਰਵਿੰਦ ਕੇਜਰੀਵਾਲ- “ਇਕ ਪਰਿਵਾਰ ਦੇ ਰਾਜ ਨੂੰ
ਇਹ ਚੋਣ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਚੋਣ ਹੈ : ਅਰਵਿੰ
ਬਠਿੰਡਾ ਵਿਚ ਪਿਛਲੇ ਦੋ ਸਾਲਾਂ ਦੌਰਾਨ ਤੁਹਾਡੀ ਸਰਕਾਰ ਵੱਲੋਂ ਕੀਤ
*ਆਬਕਾਰੀ ਵਿਭਾਗ ਅਤੇ ਐਫ ਐਸ ਟੀ ਵੱਲੋ ਲੁਧਿਆਣਾ 'ਚ 10000 ਲ
ਇਹ ਲੋਕ ਸਭਾ ਚੋਣਾਂ ਪੰਜਾਬ ਦੀ ਅਣਖ, ਖੁਦਮੁਖਤਿਆਰੀ ਤੇ ਵਾਗਡੋਰ ਨ
ਤਸਵੀਰਾਂ ਦੀ ਜ਼ੁਬਾਨੀ ਲਿਖ ਰਹੇ ਨੇ ਲੋਕਤੰਤਰ ਦੇ ਤਿਉਹਾਰ ਦੀ ਕਹਾ
ਨੇਕ ਇਮਾਨਦਾਰ ਢਿੱਲੋਂ ਅਤੇ ਅਕਾਲੀ ਦਾ ਕੋਈ ਸਾਨ੍ਹੀ ਨਹੀਂ-ਮਜੀਠੀਆ
#live ਲੁਧਿਆਣਾ ਪੁੱਜੇ ਅਮਿਤ ਸ਼ਾਹ, ਰਵਨੀਤ ਸਿੰਘ ਬਿੱਟੂ ਦੇ ਹੱਕ
ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਵਾਲੇ ਜੈਤੋ ਨਾਇਬ
ਨਿਰਪੱਖ, ਬਿਨਾਂ ਕਿਸੇ ਦਬਾਅ ਅਤੇ ਸ਼ਾਂਤਮਈ ਚੋਣ ਪ੍ਰਕਿਰਿਆ ਨੂੰ ਯਕ
ਲੋਕ ਸਭਾ ਚੋਣਾਂ-2024 ਡਿਪਟੀ ਕਮਿਸ਼ਨਰ ਵਲੋਂ ਪੋਲਿੰਗ ਰਿਹਰਸਲ ਦੌ
'ਲੋਕ ਸਭਾ ਚੋਣਾਂ 2024' ਚੋਣ ਅਮਲਾ, ਚੋਣ ਕਮਿਸ਼ਨ ਦੀਆਂ ਹਦਾਇਤਾਂ
ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42332395

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us