ਲੁਧਿਆਣਾ 'ਚ ਪੈਨਸ਼ਨਰ ਐਸੋਸ਼ੀਏਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ ਪ੍ਰਦਰਸ਼ਨ, ਸਰਕਾਰ ਨੂੰ ਦਿੱਤੀ ਸਖ਼ਤ ਚੇਤਾਵਨੀ
Nov16,2022
| Surinder Arora Soni | Ludhiana
ਲੁਧਿਆਣਾ 'ਚ ਪੈਨਸ਼ਨਰ ਐਸੋਸ਼ੀਏਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ ਪ੍ਰਦਰਸ਼ਨ, ਸਰਕਾਰ ਨੂੰ ਦਿੱਤੀ ਸਖ਼ਤ ਚੇਤਾਵਨੀ, ਕਿਹਾ 29 ਨਵੰਬਰ ਨੂੰ ਮੁਹਾਲੀ ਵਿਖੇ ਹੋਵੇਗਾ ਸੂਬਾ ਪੱਧਰੀ ਪ੍ਰਦਰਸ਼ਨ।
ਅੱਜ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਪੈਨਸ਼ਨਰ ਐਸੋਸ਼ੀਏਸ਼ਨ ਵੱਲੋਂ ਇਕ ਜੋਨਲ ਰੈਲੀ ਕੀਤੀ ਗਈ। ਇਸ ਵਿੱਚ ਕਈ ਜ਼ਿਲਿਆਂ ਦੇ ਪੈਨਸ਼ਨਰ ਸ਼ਾਮਿਲ ਹੋਏ। ਇਸ ਦੌਰਾਨ ਉਹਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੈਨਸ਼ਨਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਆਏ ਹਨ ਤੇ ਹੁਣ ਸਰਕਾਰ ਨੇ ਮੰਗਾਂ ਤਾਂ ਮੰਨ ਲਈਆਂ ਹਨ ਪਰ ਸਰਕਾਰ ਵਲੋਂ ਕੋਈ ਵੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਦੇ ਵਿਰੋਧ ਵਿੱਚ ਅੱਜ ਉਹਨਾਂ ਵੱਲੋਂ ਸੂਬੇ ਭਰ ਵਿਚ ਜੋਨਲ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ 29 ਨਵੰਬਰ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਤੇ ਜੇਕਰ ਸਰਕਾਰ ਨੇ ਫ਼ੇਰ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Pensioners-Protest-Dharna-Ludhiana