ਮਾਨ ਸਰਕਾਰ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਸਿਸਟਮ ਮੁਹੱਈਆ ਕਰਵਾਉਣ ਲਈ ਖਰਚ ਕਰੇਗੀ ਤਕਰੀਬਨ 11.65 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਜਰ

Nov17,2022 | Balraj Khanna | Chandigarh

ਇਨ੍ਹਾਂ ਕੰਮਾਂ ਲਈ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਸਮਾਣਾ, ਭਾਦਸੋਂ ਅਤੇ ਮੰਡੀ ਗੋਬਿੰਦਗੜ੍ਹ ਵਿਖੇ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਵਿਕਾਸ ਕਾਰਜਾਂ ਲਈ ਤਕਰੀਬਨ 11.65 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ। ਵਿਭਾਗ ਨੇ ਇਨ੍ਹਾਂ ਕੰਮਾਂ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਪਟਿਆਲਾ ਦੇ ਸਮਾਣਾ ਵਿਖੇ ਪਾਤੜਾਂ ਦੀ ਮੁੱਖ ਸੜਕ ਤੋਂ ਸੀਵਰੇਜ ਟ੍ਰੀਟਮੈਂਟ ਪਲਾਂਟ ਤੱਕ ਨਵੀਂ ਸੀਵਰੇਜ ਲਾਈਨ ਵਿਛਾਉਣ ਅਤੇ ਸੀਵਰੇਜ ਨਾਲ ਸਬੰਧਤ ਹੋਰ ਕੰਮਾਂ ਲਈ 5.98 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਭਾਦਸੋਂ ਵਿਖੇ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਹੋਰ ਸਬੰਧਤ ਕੰਮਾਂ ਤੇ ਲਗਭਗ 1.44 ਕਰੋੜ ਰੁਪਏ ਖਰਚ ਕੀਤੇ ਜਾਣਗੇ। ਡਾ: ਨਿੱਜਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਫਤਿਹਗੜ੍ਹ ਸਾਹਿਬ ਦੀ ਮੰਡੀ ਗੋਬਿੰਦਗੜ੍ਹ ਵਿਖੇ ਵੀ ਸੀਵਰੇਜ ਨਾਲ ਸਬੰਧਤ ਕੰਮਾਂ ਲਈ 4.23 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਵੱਖ-ਵੱਖ ਆਕਾਰ ਦੀਆਂ ਵਾਟਰ ਸਪਲਾਈ ਲਾਈਨਾਂ ਵਿਛਾਉਣ ਅਤੇ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਸਾਰੇ ਕੰਮ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਹੋਰ ਕਈ ਕੰਮਾਂ ਲਈ ਈ-ਟੈਂਡਰ ਵੀ ਪ੍ਰਕਾਸ਼ਿਤ ਕੀਤੇ ਗਏ ਹਨ। ਇਨ੍ਹਾਂ ਟੈਂਡਰਾਂ ਰਾਹੀਂ ਵੱਖ-ਵੱਖ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਦਰਾਂ ਦੀ ਮੰਗ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ ਤਾਂ ਜੋ ਸੂਬੇ ਦੇ ਆਮ ਲੋਕਾਂ ਦਾ ਜੀਵਨ ਸੁਖਾਲਾ ਅਤੇ ਸਿਹਤਮੰਦ ਹੋ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪਹਿਲਾਂ ਹੀ ਵੈੱਬਸਾਈਟ www.eproc.punjab.gov.in ਤੇ ਇਨ੍ਹਾਂ ਕੰਮਾਂ ਲਈ ਟੈਂਡਰ ਈ-ਪ੍ਰਕਾਸ਼ਿਤ ਕੀਤੇ ਜਾ ਚੁੱਕੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ, ਤਾਂ ਇਸ ਦਾ ਵੇਰਵਾ ਵੀ ਇਸ ਵੈੱਬਸਾਈਟ ਤੇ ਉਪਲਬਧ ਹੋਵੇਗਾ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

Local-Government-Minister-Dr-Inderbir-Singh-Nijjar



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42576228

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us