ਰਵਨੀਤ ਬਿੱਟੂ ਵੱਲੋਂ ਲੁਧਿਆਣਾ ਸਟੇਡੀਅਮ ਦੀ ਚੈਕਿੰਗ, ਖਿਡਾਰੀਆਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ ਸਬੰਧੀ ਮੁੱਦਾ ਚੁੱਕਿਆ

Nov19,2022 | Surinder Arora Soni | Ludhiana

 
 
ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਦੇ ਵਿਚ ਬੀਤੇ ਦਿਨੀ ਖੇਡਾਂ ਵਤਨ ਪੰਜਾਬ ਦੀਆਂ ਦਾ ਸਮਾਪਤੀ ਸਮਾਗਮ ਕਰਵਾਇਆ ਗਿਆ ਜਿਸ ਨੂੰ ਲੈ ਕੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਸਵਾਲ ਖੜੇ ਕੀਤੇ ਹਨ, ਐਮ ਪੀ ਰਵਨੀਤ ਬਿੱਟੂ ਵੱਲੋਂ ਅੱਜ ਗੁਰੂ ਨਾਨਕ ਸਟੇਡੀਅਮ ਦਾ ਦੌਰਾ ਕੀਤਾ ਗਿਆ ਇਸ ਦੌਰਾਨ ਉਨ੍ਹਾਂ ਸਟੇਡੀਅਮ ਦੇ ਵਿਚ ਖਿਡਾਰੀਆਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ ਸਬੰਧੀ ਮੁੱਦਾ ਚੁੱਕਿਆ ਤੇ ਨਾਲ ਹੀ ਕਿਹਾ ਕਿ ਸਟੇਡੀਅਮ ਵਿਚ ਖਿਡਾਰੀਆਂ ਦੇ ਭੱਜਣ ਲਈ ਟਰੈਕ ਤੱਕ ਨਹੀਂ ਹੈ ਸਾਡੀ ਸਰਕਾਰ ਵੇਲੇ 7 ਕਰੋੜ ਦਾ ਪ੍ਰਾਜੈਕਟ ਇਸ ਸਬੰਧੀ ਪਾਸ ਕੀਤਾ ਗਿਆ ਸੀ ਪਰ ਹਾਲੇ ਤੱਕ ਕੰਮ ਨਹੀਂ ਕੀਤਾ ਗਿਆ ਰਵਨੀਤ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਇੱਥੇ ਵਿਸ਼ਾਲ ਪ੍ਰੋਗਰਾਮ ਤਾਂ ਕਰਵਾ ਦਿੱਤਾ ਗਿਆ ਪਰ ਖਿਡਾਰੀਆਂ ਦੇ ਦਰਪੇਸ਼ ਮੁਸ਼ਕਲਾਂ ਦਾ ਹੱਲ ਨਹੀਂ ਕੀਤਾ ਗਿਆ 
 
ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵੱਲੋਂ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਚ ਥਾਂ-ਥਾਂ ਤੋਂ ਖਰਾਬ ਹੋਏ ਟਰੈਕ ਸਬੰਧੀ ਮੁੱਦਾ ਚੁੱਕਿਆ ਅਤੇ ਕਿਹਾ ਕਿ ਕੱਲ ਕਰੋੜਾਂ ਰੁਪਿਆ ਸਰਕਾਰ ਵੱਲੋਂ ਖਰਚਿਆ ਗਿਆ ਅਤੇ ਬੱਚਿਆਂ ਨੂੰ ਠੰਢ ਵਿੱਚ ਬਿਠਾ ਕੇ ਰੱਖਿਆ ਗਿਆ ਉਨ੍ਹਾਂ ਲਈ ਕਿਸੇ ਤਰ੍ਹਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਪਰ ਆਪਣੇ ਮਨੋਰੰਜਨ ਲਈ ਲੱਖਾਂ ਰੁਪਿਆ ਨਾਮੀ ਗਾਇਕਾਂ ਤੇ ਜਰੂਰ ਖਰਚ ਦਿੱਤੇ ਗਏ ਉਥੇ ਹੀ ਦੂਜੇ ਪਾਸੇ ਸਟੇਡੀਅਮ ਵਿਚ ਪ੍ਰੈਕਟਿਸ ਕਰਨ ਆਉਣ ਵਾਲੇ ਖਿਡਾਰੀ ਪ੍ਰੇਸ਼ਾਨ ਹੈ ਅਸੀਂ ਇੱਥੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨੇ ਹਨ ਪਰ ਉਨ੍ਹਾਂ ਦੇ ਖੇਡਣ ਲਈ ਟਰੈਕ ਹੀ ਸਹੀ ਨਹੀਂ ਹੈ ਇਸ ਤੋਂ ਇਲਵਾ ਹੋਰ ਵੀ ਸਟੇਡੀਅਮ ਚ ਕਾਫੀ ਦਿਕਤਾ ਹਨ। ਹਲਕ ਜਦੋਂ ਉਨ੍ਹਾਂ ਨੂੰ ਸੁਆਲ ਕੀਤਾ ਗਿਆ ਕਿ ਪਿਛਲੀ ਸਰਕਾਰ ਵੇਲੇ ਵੀ ਸਟੇਡੀਅਮ ਦੇ ਹਲਾਤ ਸਨ ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦਾ ਬਹਾਨਾ ਹੈ ਜੇਕਰ ਪਿਛਲੀ ਸਰਕਾਰ ਵੇਲੇ ਕੰਮ ਨਹੀਂ ਹੋਇਆ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਹ ਕੰਮ ਨਹੀਂ ਕਰਨਗੇ ਜਾਂ ਫਿਰ ਉਹ ਪੰਜ ਸਾਲ ਲਈ ਕੁਝ ਨਹੀਂ ਕਰਨਗੇ ਰਵਨੀਤ ਬਿੱਟੂ ਨੇ ਕਿਹਾ ਕਿ ਜਿਹੜੀ ਸਰਕਾਰ ਸੂਬੇ ਦੇ ਖਿਡਾਰੀਆਂ ਦੀ ਸਾਰ ਨਹੀਂ ਲੈ ਸਕਦੀ ਉਹ ਕਾਨੂੰਨ ਵਿਵਸਥਾ ਨੂੰ ਕਿਵੇਂ ਠੀਕ ਕਰ ਸਕਦੀ ਹੈ 
 
ਇਸ ਦੌਰਾਨ ਰਵਨੀਤ ਬਿੱਟੂ ਦੇ ਨਾਲ ਕੁਝ ਕੋਚਾਂ ਨੇ ਵੀ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਉਨ੍ਹਾਂ ਨੇ ਕਿਹਾ ਕਿ ਖਿਡਾਰੀਆਂ ਨੂੰ ਸਹੀ ਤਰ੍ਹਾਂ ਡਾਇਟ ਨਹੀਂ ਮਿਲਦੀ ਉਨ੍ਹਾਂ ਨੂੰ ਦੂਰ-ਦੂਰ ਜਾ ਕੇ ਡਾਈਟ ਦਾ ਪ੍ਰਬੰਧ ਕਰਨਾ ਪੈਂਦਾ ਹੈ ਉਨ੍ਹਾਂ ਕਿਹਾ ਕਿ ਅਸੀਂ ਇਸ ਸਬੰਧੀ ਸਰਕਾਰ ਨੂੰ ਪ੍ਰਸ਼ਾਸਨ ਨੂੰ ਅਤੇ ਖੇਡ ਮੰਤਰੀ ਨੂੰ ਵੀ ਲਿਖ ਚੁੱਕੇ ਹਾਂ ਪਰ ਹਾਲੇ ਤੱਕ ਉਹਨਾਂ ਦੇ ਮਸਲੇ ਹੱਲ ਨਹੀਂ ਹੋ ਸਕੇ ਉਨ੍ਹਾਂ ਕਿਹਾ ਕਿ ਸਟੇਡੀਅਮ ਵਿੱਚ 5 ਵਿੰਗ ਬਣੇ ਹੋਏ ਨੇ ਕਿਸੇ ਦਾ ਵੀ ਪ੍ਰਬੰਧ ਸਹੀ ਢੰਗ ਨਾਲ ਨਹੀਂ ਚੱਲ ਪਾ ਰਿਹਾ ਹੈ। 
 

Ravneet-Singh-Bittu-Mp-Ludhiana-



TOP HEADLINES


ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿ
ਹਰਿਆਣਾ ਪੁਲੀਸ ਦੇ ਕਾਂਸਟੇਬਲ ਦਾ ਕਤਲ, ਚੰਡੀਗੜ੍ਹ-ਮੋਹਾਲੀ ਬਾਰਡਰ
Dc Reviews Working Of Society For Prevention Of Cruelt
ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਨੂੰ ਲੁਧਿਆਣਾ 'ਚ ਝੋਨੇ ਦੀ ਪੂ
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ
50 ਗ੍ਰਾਮ ਹੈਰੋਇਨ ਸਮੇਤ 1 ਨਸ਼ਾ ਤਸਕਰ ਕਾਬੂ
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ
ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ ਬਣਾਉਣ ਲਈ ਜ਼ਿਲ੍ਹੇ ਦੇ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ
ਪੁਲਿਸ ਨੇ ਸੁਲਝਾਈ ਟਰੱਕ ਡਰਾਈਵਰ ਦੇ ਅੰਨੇ ਕਤਲ ਦੀ ਗੁੱਥੀ 
ਪੰਜਾਬੀ ਭਾਸ਼ਾ ਕਾਨਫ਼ਰੰਸ 27 ਅਤੇ 28 ਅਪ੍ਰੈਲ ਨੂੰ ਪੰਜਾਬੀ ਭਵਨ, ਲ
ਸੀਟੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਲਈ ‘ਚੋਣ ਜਾਗਰੂਕਤਾ ਸੈਸ਼ਨ
ਸੀਪੀਆਈ ਅਤੇ ਸੀਪੀਆਈ(ਐਮ) ਪੰਜਾਬ ਵਿਚ 4 ਸੰਸਦੀ ਸੀਟਾਂ ਤੋˆ ਉਮਦੀ
ਬਾਹਰੀ ਰਾਜਾਂ ਦੇ ਡਰਾਇਵਰਾਂ ਦਾ ਸਕੂਲ ਪ੍ਰਿੰਸੀਪਲ ਰਿਕਾਰਡ ਰੱਖਣ
ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਮੰਡੀ ਦਾ ਦੌਰਾ, ਲਿਫਟਿੰਗ ਵਿਚ ਤੇ
ਡਿਪਟੀ ਕਮਿਸ਼ਨਰ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ
ਲੋਕਸਭਾ ਚੋਣਾਂ 2024 : ਪੰਜਾਬ ਚ ਕਿਹੜੀ ਸੀਟ ਤੋਂ ਕੌਣ ਉਮੀਦਵਾਰ
ਉੱਘੇ ਪੰਜਾਬੀ ਅਭਿਨੇਤਰੀ ਨਿਰਮਲ ਰਿਸ਼ੀ ਪਦਮ ਸ਼੍ਰੀ ਪੁਰਸਕਾਰ ਨਾਲ
ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42033970

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us