ਸੰਗਰੂਰ, ਮਲੋਟ, ਮਾਨਸਾ ਅਤੇ ਲੁਧਿਆਣਾ ਵਿਖੇ 3 ਦਸੰਬਰ  ਨੂੰ ਦਿਵਿਆਂਗ ਦਿਵਸ ਮੌਕੇ ਲੱਗਣਗੇ ਵਿਸ਼ੇਸ਼ ਕਰਜ਼ਾ ਕੈਂਪ: ਡਾ.ਬਲਜੀਤ ਕੌਰ

Nov21,2022 | Jagrati Lahar Bureau | Chandigarh


ਦਿਵਿਆਂਗਾਂ ਨੂੰ ਕਰਜ਼ੇ ਸਬੰਧੀ ਦਸਤਾਵੇਜ਼ ਜ਼ਿਲ੍ਹਾ ਭਲਾਈ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਉਣ ਲਈ ਆਖਿਆ


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗ ਵਰਗ ਦੀਆਂ ਮੰਗਾਂ ਦਾ ਹਮਦਰਦੀ ਨਾਲ ਵਿਚਾਰ ਕਰਦੀ ਹੋਈ ਉਨ੍ਹਾਂ ਦਾ ਹੱਲ ਕੱਢਣ ਲਈ ਯਤਨਸ਼ੀਲ ਹੈ। ਇਸੇ ਦਿਸ਼ਾ ਵਿੱਚ ਇੱਕ ਕਦਮ ਹੋਰ ਉਠਾਉਂਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਜਿਸ ਵਿਅਕਤੀ ਕੋਲ 40 ਫੀਸਦੀ ਜਾਂ ਉਸ ਤੋਂ ਵੱਧ ਦਾ ਅੰਗਹੀਣ ਸਰਟੀਫਿਕੇਟ ਹੈ, ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।

 ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਕਰਜ਼ਾ ਲੈਣ ਦਾ ਚਾਹਵਾਨ ਦਿਵਿਆਂਗ ਵਿਅਕਤੀ ਜੋ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਆਪਣਾ ਵੋਟਰ ਕਾਰਡ, ਆਧਾਰ ਕਾਰਡ, ਯੂ.ਡੀ.ਆਈ. ਕਾਰਡ, ਜਮਾਬੰਦੀ ਸਬੰਧੀ ਗਰੰਟੀ ਆਦਿ ਦਸਤਾਵੇਜ਼ ਜ਼ਿਲ੍ਹਾ ਭਲਾਈ ਅਫਸਰ ਜਾਂ ਐਸ.ਸੀ.ਕਾਰਪੋਰੇਸ਼ਨ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦਾ ਹੈ।

ਕੈਬਨਿਟ ਮੰਤਰੀ ਨੇ ਦਿਵਿਆਂਗ ਵਰਗ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈ ਕੇ ਇਸ ਮੌਕੇ ਦਾ ਪੂਰਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦਾ ਜੀਵਨ ਸਮਰੱਥ ਬਣਾਉਣ ਲਈ 3 ਦਸੰਬਰ 2022 ਨੂੰ ਦਿਵਿਆਂਗ ਦਿਵਸ ਮੌਕੇ ਸੰਗਰੂਰ, ਮਲੋਟ, ਮਾਨਸਾ ਅਤੇ ਲੁਧਿਆਣਾ ਵਿਖੇ ਬੈਂਕ ਕਰਜ਼ੇ ਦੇਣ ਸਬੰਧੀ ਕੈਂਪ ਲਗਾਉਣ ਜਾ ਰਹੀ ਹੈ।  ਇਹਨਾਂ ਕਰਜ਼ਾ ਕੈਂਪਾਂ ਵਿੱਚ ਕਰਜ਼ੇ ਲੈਣ ਸਬੰਧੀ ਸ਼ਰਤਾਂ ਪੂਰੀਆਂ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਕਰਜ਼ੇ ਮੁਹੱਈਆ ਕਰਵਾਏ ਜਾਣਗੇ।
---------------
 

Special-Loan-Camps-Will-Be-Held-In-Sangrur-Malout-Mansa-And-Ludhiana-On-3rd-December-On-Divyang-Diwas-Dr-Baljit-Kaur



TOP HEADLINES


ਅਮਨ ਅਰੋੜਾ ਵੱਲੋਂ ਬੋਰਡ ਪ੍ਰੀਖਿਆਵਾਂ ਵਿੱਚ ਮੱਲ੍ਹਾਂ ਮਾਰਨ ਵਾਲੇ
ਭਲਵਾਨਾਂ ਦੇ ਸੰਘਰਸ਼ ਉੱਪਰ ਜ਼ਬਰ ਵਿਰੁੱਧ ਸੰਯੁਕਤ ਕਿਸਾਨ ਮੋਰਚਾ
ਮਹਾਰਾਸ਼ਟਰ ’ਚ ਸਿੱਖ ਨੌਜੁਆਨਾਂ ਦੀ ਕੁਟਮਾਰ ਮਾਨਵਤਾ ਦੇ ਨਾਂ ’ਤੇ
ਅਦਾਲਤ ਵਿੱਚ ਮੁਲਜ਼ਮਾਂ ਦੇ ਫਰਜ਼ੀ ਬੇਲ ਬਾਂਡ ਭਰਾਉਣ ਵਾਲੇ ਗਿਰੋਹ ਦ
ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸਸੀ. (ਖੇਤੀਬਾ
ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਾਂ ਦੀਆਂ ਮੰਗ
ਲੁਧਿਆਣਾ ਸਥਿਤ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਦੇ ਘ
ਪੇਡਾ ਨੇ ਪੀ.ਐੱਮ.-ਕੁਸੁਮ ਸਕੀਮ ਤਹਿਤ ਸੋਲਰ ਪੰਪ ਲਗਾਉਣ ਲਈ ਅਰਜ਼ੀ
ਬਾਲ ਅਧਿਕਾਰ ਰੱਖਿਆ ਕਮਿਸ਼ਨ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ
ਪੰਜਾਬ ਸਰਕਾਰ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ
*ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਬੈਠਕਾਂ
ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਬੀਐਨਬੀ, ਫਾਰਮ
ਐਨਡੀਪੀਐੱਸ ਐਕਟ ਦੇ ਤਹਿਤ 29 ਮੁਕੱਦਮਿਆਂ ਵਿੱਚ ਬਰਾਮਦ ਨਸ਼ੇ ਕੀਤੇ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਸ਼ੂਟਿੰਗ, ਸਕੇਟਿੰਗ ਅਤੇ ਸ
ਉਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵੱਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰ
ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨਾ ਬਣਾਇਆ ਜਾਵੇ
ਸਕੱਤਰ ਆਰ.ਟੀ.ਏ ਲੁਧਿਆਣਾ ਵੱਲੋਂ ਰੋਜ਼ਾਨਾ ਦਿਨ-ਰਾਤ ਸਖ਼ਤੀ ਨਾਲ ਕੀ
ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰਿਆਂ ਵੱਲੋਂ ਕਰੀਬ
*ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ : ਡਾ: ਨਿੱਜਰ* *2 ਕਰੋੜ
ਮੁੱਖ ਮੰਤਰੀ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ 'ਤੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 39079549

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us