ਕਿਹਾ ਸਰਕਾਰ ਨੇ ਕੀਤੇ ਵਾਅਦੇ ਨਹੀਂ ਕੀਤੇ ਪੂਰੇ,ਤਨਖ਼ਾਹ ਸਕੇਲ ਹਰਿਆਣਾ ਪੈਟਰਨ ਤੇ ਲਾਗੂ ਕੀਤੇ ਜਾਣ ਦੀ ਵੀ ਕੀਤੀ ਮੰਗ | ਆਂਗਣਵਾੜੀ ਆਸ਼ਾ ਵਰਕਰਾਂ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਮੌਜੂਦਾ ਦੀ ਆਮ ਆਦਮੀ ਪਾਰਟੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।ਇਸ ਦੌਰਾਨ ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਨੂੰ ਸਮੇਂ ਸਿਰ ਤਨਖਾਹ ਮਿਲਦੀ ਹੈ ਅਤੇ ਨਾ ਹੀ ਉਨ੍ਹਾਂ ਦੀ ਤਨਖਾਹ ਵਧਾਈ ਗਈ ਹੈ, ਉਨ੍ਹਾਂ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾ ਰਿਹਾ ਹੈ। ਤਾਂ ਜੋ ਸਾਡੀਆਂ ਮੰਗਾਂ ਵੱਲ ਧਿਆਨ ਦਿੱਤਾ ਜਾ ਸਕੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬਲਬੀਰ ਕੌਰ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ ਹਨ, ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੱਤਾ ਚ ਆਉਣ ਤੋਂ ਪਹਿਲਾਂ ਆਸ਼ਾ ਵਰਕਰਾਂ ਨਾਲ ਕੀਤਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ, ਉਨ੍ਹਾਂ ਕਿਹਾ ਕਿ 7 ਮਹੀਨੇ ਬੀਤ ਚੁੱਕੇ ਹਨ | ਅਤੇ ਸਰਕਾਰ ਨੇ ਆਸ਼ਾ ਵਰਕਰਾਂ ਦੀ ਤਨਖਾਹ ਦੁੱਗਣੀ ਕਰਨ ਦੀ ਗੱਲ ਕੀਤੀ ਸੀ ਪਰ ਫਿਰ ਵੀ ਉਨ੍ਹਾਂ ਨੂੰ ਸਿਰਫ 2500 ਰੁਪਏ ਹੀ ਦਿੱਤੇ ਜਾ ਰਹੇ ਹਨ, ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਪੈਟਰਨ ਤੇ ਤਨਖਾਹ ਲਾਗੂ ਕਰਨ ਦੀ ਮੰਗ ਕੀਤੀ ਹੈ।
Anganwadi-Workers-Demonstrated-Outside-The-Deputy-Commissioner-s-Office
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)