ਲੋਕਾਂ ਨੂੰ ਦਿੱਤੀ ਜ਼ੀਰੋ ਬਿਜਲੀ ਬਿਲ ਦੀ ਗਾਰੰਟੀ ਨੂੰ ਪੂਰਾ ਕਰ ਰਹੀ ਹੈ ਮਾਨ ਸਰਕਾਰ

Nov26,2022 | Gautam Jalandhari | Chandhigarh

 
 
ਇਸ ਵਾਰ ਪੰਜਾਬ ਦੇ 86 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ
 
 
ਅਗਲੀ ਵਾਰ ਪੰਜਾਬ ਦੇ ਲਗਭਗ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ : ਮੁੱਖ ਮੰਤਰੀ
 
ਸਾਲ 2015 ਤੋਂ ਬੰਦ ਪਈ ਝਾਰਖੰਡ ਦੀ ਪਛਵਾੜਾ ਖਾਣ ਤੋਂ ਕੋਲੇ ਦੀ ਸਪਲਾਈ ਦਸੰਬਰ ਤੋਂ ਹੋਵੇਗੀ ਸ਼ੁਰੂ
 
ਚੰਡੀਗੜ੍ਹ, 26 ਨਵੰਬਰ
ਪੰਜਾਬ ਵਾਸੀਆਂ ਲਈ ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਸੌਗਾਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।
ਇੱਥੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਪਹਿਲੀ ਵਾਰ ਪੰਜਾਬ ਦੇ 86 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਅਤੇ ਆਉਂਦੇ ਮਹੀਨਿਆਂ ਵਿਚ 95 ਫੀਸਦੀ ਤੋਂ ਵੱਧ ਪਰਿਵਾਰ ਮੁਫ਼ਤ ਬਿਜਲੀ ਦਾ ਲਾਭ ਉਠਾਉਣਗੇ। ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਬਿੱਲਾਂ ਦੇ ਰੂਪ ਵਿੱਚ ਕਾਫੀ ਪੈਸਾ ਖ਼ਰਚਣਾ ਪੈਂਦਾ ਸੀ।
ਮੁੱਖ ਮੰਤਰੀ ਨੇ ਕਿਹਾ, “ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਨੂੰ ਪੂਰਾ ਵੀ ਕਰਦੇ ਹਾਂ। ਨੇਕ ਨੀਅਤ ਨਾਲ ਕੀਤੇ ਕੰਮਾਂ ਦੇ ਨਤੀਜੇ ਹਮੇਸ਼ਾ ਚੰਗੇ ਹੁੰਦੇ ਹਨ। ਪੰਜਾਬੀਆਂ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੀ ਸੋਚਿਆ ਕਿ ਉਨ੍ਹਾਂ ਦੇ ਘਰਾਂ ਦਾ ਬਿਜਲੀ ਬਿੱਲ ਇਕ ਦਿਨ ਜ਼ੀਰੋ ਆਵੇਗਾ ਪਰ ਹੁਣ ਇਹ ਸੱਚ ਸਾਬਤ ਹੋਇਆ। ਹੁਣ ਤਾਂ ਬਹੁਤ ਸਾਰੇ ਪਰਿਵਾਰ ਬਿਜਲੀ ਦੀ ਬੱਚਤ ਵੀ ਕਰਨ ਲੱਗ ਪਏ ਹਨ ਤਾਂ ਕਿ ਉਹ 600 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈ ਸਕਣ। ਇਸ ਨਾਲ ਬਿਜਲੀ ਦੀ ਖਪਤ ਵੀ ਘਟੇਗੀ।”
ਸੂਬੇ ਵਿਚ ਬਿਜਲੀ ਦਾ ਉਤਪਾਦਨ ਵਧਾਉਣ ਲਈ ਇਕ ਹੋਰ ਵੱਡਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੂੰ ਝਾਰਖੰਡ ਵਿਚ ਅਲਾਟ ਹੋਈ ਪਛਵਾੜਾ ਕੋਲ ਖਾਣ ਕਾਰਜਸ਼ੀਲ ਹੋ ਗਈ ਹੈ ਅਤੇ ਇਸ ਖਾਣ ਤੋਂ ਦਸੰਬਰ ਦੇ ਪਹਿਲੇ ਹਫ਼ਤੇ ਕੋਲੇ ਦੀ ਸਪਲਾਈ ਪੰਜਾਬ ਨੂੰ ਹੋਵੇਗੀ, ਜਿਸ ਨਾਲ ਪੰਜਾਬ ਵਿਚ ਬਿਜਲੀ ਦੀ ਪੈਦਾਵਾਰ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਹ ਖਾਣ ਸਾਲ 2015 ਤੋਂ ਬੰਦ ਪਈ ਸੀ ਅਤੇ ਸਾਡੀ ਸਰਕਾਰ ਨੇ ਇਹ ਖਾਣ ਚਾਲੂ ਕਰਵਾਉਣ ਲਈ ਸਿਰਤੋੜ ਯਤਨ ਕੀਤੇ, ਜਿਸ ਸਦਕਾ ਹੁਣ ਕੋਲੇ ਦੀ ਸਪਲਾਈ ਸ਼ੁਰੂ ਹੋਣ ਜਾ ਰਹੀ ਹੈ।
 
ਸੂਬੇ ਦੀਆਂ ਸਰਕਾਰੀ ਇਮਾਰਤਾਂ ਨੂੰ ਬਿਜਲੀ ਪੱਖੋਂ ਸਵੈ-ਨਿਰਭਰ ਬਣਾਉਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸਰਕਾਰੀ ਇਮਾਰਤਾਂ ਵਿਚ ਸੌਰ ਊਰਜਾ ਪੈਨਲ ਸਥਾਪਤ ਕੀਤੇ ਜਾਣਗੇ, ਜਿਸ ਨਾਲ ਸਰਕਾਰ ਉਤੇ ਬਿਜਲੀ ਬਿਲ ਦਾ ਬੋਝ ਵੀ ਘਟੇਗਾ ਅਤੇ ਪੈਸੇ ਦੀ ਵੱਡੀ ਬੱਚਤ ਹੋਵੇਗੀ।
 
ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
 
 
 
ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਮਹਿਜ਼ ਅੱਠ ਮਹੀਨਿਆਂ ਵਿਚ 21000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ
ਵੱਖ-ਵੱਖ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਜਾਰੀ, ਹੋਰ ਨੌਜਵਾਨਾਂ ਨੂੰ ਮਿਲਣਗੀਆਂ ਸਰਕਾਰੀ ਨੌਕਰੀਆਂ
ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ, ਸਹਾਇਕ ਲਾਈਨਮੈਨਾਂ ਦੀਆਂ 2100 ਅਸਾਮੀਆਂ ਅਗਲੇ ਮਹੀਨੇ ਭਰਨ ਦਾ ਐਲਾਨ
 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ ਅੱਠ ਮਹੀਨਿਆਂ ਦੇ ਸਮੇਂ ਵਿਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ।
ਮੁੱਖ ਮੰਤਰੀ ਇੱਥੇ ਮਿਊਂਸਪਲ ਭਵਨ ਵਿਖੇ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਸੰਬੋਧਨ ਕਰ ਰਹੇ ਸਨ। ਇਨ੍ਹਾਂ 603 ਉਮੀਦਵਾਰਾਂ ਵਿਚ 476 ਕਲਰਕ, 68 ਜੇ.ਈ. (ਇਲੈਕਟ੍ਰੀਕਲ) ਅਤੇ 59 ਜੇ.ਈ. (ਸਬ-ਸਟੇਸ਼ਨ) ਸਨ।  
ਮੁੱਖ ਮੰਤਰੀ ਨੇ ਕਿਹਾ ਕਿ ਵਿਆਪਕ ਪੱਧਰ ਉਤੇ ਸ਼ੁਰੂ ਕੀਤੀ ਇਸ ਭਰਤੀ ਮੁਹਿੰਮ ਸਰਕਾਰ ਦੀ ਨੌਜਵਾਨਾਂ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ ਕਿਉਂਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਰਕਾਰ ਨੇ ਏਨੇ ਥੋੜ੍ਹੇ ਸਮੇਂ ਵਿਚ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜੇ ਖੋਲ੍ਹੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਸਰਕਾਰ ਨੂੰ ਅਜੇ ਅੱਠ ਮਹੀਨਿਆਂ ਦਾ ਸਮਾਂ ਹੋਇਆ ਹੈ ਪਰ ਹੁਣ ਤੱਕ 21 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵੇਲੇ ਕਈ ਵਿਭਾਗਾਂ ਵਿਚ ਭਰਤੀ ਚੱਲ ਰਹੀ ਹੈ, ਜਿਸ ਨਾਲ ਹੋਰ ਨੌਜਵਾਨ ਨੌਕਰੀ ਹਾਸਲ ਕਰਨ ਦੇ ਯੋਗ ਹੋਣਗੇ।
ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ਉਤੇ ਮਿਲੇਗੀ ਅਤੇ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ। ਇਸ ਮਾਮਲੇ ਵਿਚ ਮੈਂ ਨਾ ਕਿਸੇ ਦੀ ਸਿਫਾਰਸ਼ ਮੰਨਦਾ ਹਾਂ ਅਤੇ ਨਾ ਹੀ ਕਿਸੇ ਦੀ ਸਿਫਾਰਸ਼ ਚੱਲਣ ਦਿੰਦਾ ਹਾਂ ਕਿਉਂਕਿ ਨੌਜਵਾਨ ਮੇਰੇ ਉਤੇ ਬਹੁਤ ਵਿਸ਼ਵਾਸ ਕਰਦੇ ਹਨ ਤੇ ਇਸ ਭਰੋਸੇ ਨੂੰ ਮੈਂ ਕਿਸੇ ਵੀ ਕੀਮਤ ਉਤੇ ਟੁੱਟਣ ਨਹੀਂ ਦੇਵਾਂਗਾ।”
ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਦੇ ਵਾਅਦੇ ਨੂੰ ਨਿਭਾਉਂਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੀ.ਐਸ.ਪੀ.ਸੀ.ਐਲ. ਵਿਚ ਸਹਾਇਕ ਲਾਈਨਮੈਨਾਂ ਦੀਆਂ 2100 ਅਸਾਮੀਆਂ ਅਗਲੇ ਮਹੀਨੇ ਭਰੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਪ੍ਰੀਖਿਆ ਹੋ ਚੁੱਕੀ ਹੈ ਅਤੇ ਨਤੀਜਾ ਵੀ ਇਸੇ ਹਫ਼ਤੇ ਐਲਾਨਿਆ ਜਾ ਰਿਹਾ ਹੈ ਅਤੇ ਅਗਲੇ ਮਹੀਨੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ, ਜਿਸ ਨਾਲ ਵੱਡੀ ਗਿਣਤੀ ਵਿਚ ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਣਗੀਆਂ। 
ਭ੍ਰਿਸ਼ਟਾਚਾਰੀਆਂ ਨੂੰ ਸੂਬੇ ਦੇ ਅਸਲ ਦੁਸ਼ਮਣ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਕਰਨ ਵਾਲਿਆਂ ਖਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰ ਰਹੀ ਹੈ ਤਾਂ ਕਿ ਇਸ ਨਾਲ ਬਾਕੀਆਂ ਨੂੰ ਵੀ ਸਬਕ ਮਿਲ ਸਕੇ। ਇੱਥੋਂ ਤੱਕ ਕਿ ਕੁਝ ਸਾਬਕਾ ਮੰਤਰੀ ਵੀ ਆਪਣੇ ਗੁਨਾਹਾਂ ਦੀ ਸਜ਼ਾ ਭੁਗਤ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਾ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਉਸ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ।
ਇਸ ਦੌਰਾਨ ਨਿਯੁਕਤੀ ਪੱਤਰ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਮਨਪ੍ਰੀਤ ਕੌਰ ਨੇ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਉਸ ਦੀ ਜ਼ਿੰਦਗੀ ਦਾ ਇਤਿਹਾਸਕ ਦਿਨ ਹੈ ਕਿਉਂਕਿ ਸੂਬਾ ਸਰਕਾਰ ਨੇ ਨਿਰੋਲ ਮੈਰਿਟ ਦੇ ਆਧਾਰ ਉਤੇ ਰੁਜ਼ਗਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਲਈ ਉਹ ਸੂਬਾ ਸਰਕਾਰ ਦੇ ਹਮੇਸ਼ਾ ਰਿਣੀ ਰਹਿਣਗੇ।
ਇਕ ਹੋਰ ਨਵ-ਨਿਯੁਕਤ ਉਮੀਦਵਾਰ ਸੰਜੇ ਕੁਮਾਰ ਨੇ ਵੀ ਇਸ ਨੌਕਰੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਭਰਤੀ ਪ੍ਰਕਿਰਿਆ ਬੀਤੇ ਕੁਝ ਸਾਲਾਂ ਤੋਂ ਲਟਕੀ ਹੋਈ ਸੀ ਪਰ ਮੁੱਖ ਮੰਤਰੀ ਨੇ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਨਿੱਜੀ ਦਿਲਚਸਪੀ ਲੈ ਕੇ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਨੌਕਰੀ ਨਾਲ ਉਹ ਆਪਣਾ ਜੀਵਨ ਮਾਣ-ਸਤਿਕਾਰ ਨਾਲ ਬਤੀਤ ਕਰਨਗੇ।
ਨਵ-ਨਿਯੁਕਤ ਕਲਕਰ ਹਰਗੋਬਿੰਦ ਸਿੰਘ ਮਾਰਗ ਨੇ ਇਸ ਇਤਿਹਾਸਕ ਉਪਰਾਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਨਾਲ ਉਸ ਦੀ ਤੇ ਪਰਿਵਾਰ ਦੀ ਤਕਦੀਰ ਬਦਲ ਜਾਵੇਗੀ। ਉਨ੍ਹਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ ਪੂਰਾ ਕਰਨ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਬਹੁਤ ਛੇਤੀ 66 ਕੇ.ਵੀ. ਦੀ ਸਮਰਥਾ ਵਾਲੇ ਨਵੇਂ ਗਰਿੱਡ ਸਥਾਪਤ ਕਰਨ ਦੇ ਨਾਲ-ਨਾਲ ਅੰਡਰਗਰਾਊਂਡ ਤਾਰਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਕਿ ਬਿਜਲੀ ਸਪਲਾਈ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ।
ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਤੇ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਹਾਜ਼ਰ ਸਨ। 

Bhagwant-Mann-Cm-Punjab-



TOP HEADLINES


Bsf ਫਿਰ ਡਰੋਨ ਨੂੰ ਡੇਗਣ 'ਚ ਕਾਮਯਾਬ - ਤਲਾਸ਼ੀ ਦੌਰਾਨ ਖੇਤਾਂ '
ਆਈਐਸਆਈ ਮਾਰਕਾ ਸਮਾਨ ਦੀ ਖਰੀਦਦਾਰੀ ਪ੍ਰਤੀ ਜਾਗਰੂਕ ਹੋਣ ਉਪਭੋਗਤਾ
ਐਸ.ਏ.ਐਸ ਨਗਰ ਦੇ ਬਿਲਡਰਾਂ ਵੱਲੋਂ ਹਰਭਜਨ ਸਿੰਘ ਈ.ਟੀ.ਓ. ਨਾਲ ਮੁ
ਟਿਊਸ਼ਨ ਜਾ ਰਹੇ ਵਿਦਿਆਰਥੀ ’ਤੇ ਲੁਟੇਰਿਆਂ ਨੇ ਕੀਤਾ ਤੇਜ਼ਧਾਰ ਹਥਿਆ
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਇੱ
ਸਰਕਾਰ ਵੱਲੋਂ ਅਣ-ਅਧਿਕਾਰਤ ਪਲਾਟਾਂ ਅਤੇ ਕਲੋਨੀਆਂ ਨੂੰ ਰੈਗੂਲਰਾਇ
ਇੰਨੋਕਿਡਜ਼ ਦੇ ਨੰਨ੍ਹੇ-ਮੁੰਨ੍ਹਿਆਂ ਨੇ ਵਿਵੇਸ਼ੀਅਸ ਵਾਈਬ੍ਰੈਂਸ ਵ
ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਆਂਗਣਵਾੜੀ ਵਰਕਰਾਂ ਅ
   ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ  ਵਰ
ਰਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਬੇਰੁਜ਼ਗਾਰੀ ਨੂੰ ਦੂਰ ਕਰਕੇ ਉਦਯ
ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾਣ
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ ਬੋਲੀ ਦਿਹਾੜੇ ਸੰਬੰਧੀ ਵਿਧ
ਅਦਾਕਾਰਾ ਨੀਰੂ ਬਾਜਵਾ ਨੇ ਮੁਖਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾ
ਲੁਧਿਆਣਾ ਪੁਲਿਸ ਵੱਲੋਂ ਪੁਨੀਤ ਬੈਂਸ ਗੈਂਗ ਦੇ ਦੋ ਮੈਂਬਰ ਹਥਿਆਰਾ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੀ ਆਣ ਬਾਣ ਅਤੇ ਸ਼
ਪੰਜਾਬ ਦੇ ਆਈਪੀਐਸ ਅਧਿਕਾਰੀ ਖ਼ਿਲਾਫ਼ ਸੀਬੀਆਈ ਜਾਂਚ ਸ਼ੁਰੂ
ਪੰਜਾਬੀ ਸਿੰਗਰ ਸ਼੍ਰੀ ਬਰਾੜ ਨੂੰ ਜਾਨ ਦਾ ਖਤਰਾ, ਫੇਸਬੁੱਕ 'ਤੇ ਲਾ
ਸਿਵਲ ​ਸਕੱਤਰੇਤ ਦੀ ਛੇਵੀਂ ਮੰਜਿਲ ਤੋਂ ਹੇਠਾਂ ਡਿੱਗਿਆ ਸਰਕਾਰੀ ਮ
ਕੇਂਦਰੀ ਬਜ਼ਟ: ਸ਼ਬਦਾਂ ਦੀ ਜਾਦੂਗਰੀ!
ਪੰਜਾਬ ਰੋਡਵੇਜ ਪਨਬੱਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 36744532

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us