ਮਲੋਟ ਵਿਖੇ ਮਨਾਇਆ ਗਿਆ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਗਤਾ ਦਿਵਸ

17 ਦਿਵਿਆਂਗਾਂ ਨੂੰ 57 ਲੱਖ ਰੁਪਏ ਦੇ ਵੰਡੇ ਗਏ ਲੋਨ

Dec3,2022 | Jagrati Lahar Bureau | Malout

 12 ਦਿਵਿਆਂਗਾਂ ਨੂੰ ਦਿਤੇ ਗਏ ਰਾਜ ਪੱਧਰੀ ਅਵਾਰਡ
 ਹੁਣ 40 ਫੀਸਦੀ ਤੱਕ ਦੀ ਅਪੰਗਤਾ ਵਾਲੇ ਸਰਕਾਰੀ ਕਰਮਚਾਰੀ ਵੀ ਆਪਣੇ ਘਰਾਂ ਦੇ ਨੇੜੇ ਕਰਵਾ ਸਕਦੇ ਹਨ ਤਬਾਦਲਾ
 219 ਲਾਭਪਾਤਰੀਆਂ ਨੂੰ 26 ਲੱਖ ਰੁਪਏ ਦੇ ਵੰਡੇ ਗਏ ਬਨਾਵਟੀ ਅੰਗ
 ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ ਦੀ ਪ੍ਰਧਾਨਗੀ ਹੇਠਅੱਜ ਮਲੋਟ ਵਿਖੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿਥੇ 12 ਦਿਵਿਆਂਗਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਥੇ ਨਾਲ ਹੀ 219 ਲਾਭਪਾਤਰੀਆਂ ਨੂੰ 26 ਲੱਖ ਰੁਪਏ ਦੇ ਬਨਾਵਟੀ ਅੰਗ ਵੰਡੇ ਗਏ।
ਇਸ ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿਤ ਕਾਰਪੋਰੇਸ਼ਨ ਵੱਲੋਂ 57 ਲੱਖ ਰੁਪਏ ਦੇ ਲੋਨ ਪ੍ਰਵਾਨਗੀ ਪੱਤਰ ਦਿਤੇ ਗਏ।
ਮੰਤਰੀ ਡਾ. ਬਲਜੀਤ ਕੌਰ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਕਰਮਚਾਰੀਆਂ ਲਈ ਆਵਾਜਾਈ ਭੱਤਾ ਮੁੜ ਤੋਂ ਬਹਾਲ ਕੀਤਾ ਜਾਂਦਾ ਹੈ।
ਉਹਨਾਂ ਦੱਸਿਆ ਕਿ ਇਹ ਸਕੀਮ  ਛੇਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਦੌਰਾਨ ਬੰਦ ਕਰ ਦਿੱਤੀ ਗਈ ਸੀ।
 ਕੈਬਨਿਟ ਮੰਤਰੀ ਨੇ ਇਹ ਵੀ ਘੋਸ਼ਣਾ ਕੀਤੀ ਕਿ ਹੁਣ ਤੋਂ 60 ਪ੍ਰਤੀਸ਼ਤ ਅਪੰਗਤਾ ਦੀ ਥਾਂ ਤੇ 40 ਪ੍ਰਤੀਸ਼ਤ ਵਾਲੇ ਸਰਕਾਰੀ ਦਿਵਿਆਂਗ ਮੁਲਾਜ਼ਮ ਆਪਣੇ ਸ਼ਹਿਰ ਦੇ ਨੇੜੇ ਤਬਾਦਲੇ  ਕਰਵਾ ਸਕਦੇ ਹਨ।  
 ਇਸ ਮੌਕੇ ਦਿਵਿਆਂਗ ਬੱਚਿਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ਦੀ ਵੀ ਪੇਸ਼ਕਾਰੀ ਵੀ ਕੀਤੀ ਗਈ।
 ਵੱਖ-ਵੱਖ ਦਿਵਿਆਂਗ ਬੱਚਿਆਂ ਨੂੰ ਪੰਜਾਬੀ ਗੀਤਾਂ ਦੀ ਧੁਨ 'ਤੇ ਨੱਚਦੇ ਦੇਖਣ ਤੋਂ ਬਾਅਦ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਨੇ ਰਾਜ ਵਿੱਚ ਅੰਗਹੀਣਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ  ਧਿਆਨ ਕੇਂਦਰਿਤ ਕੀਤਾ ਹੈ"।  
ਉਨਾਂ ਅੱਗੇ ਕਿਹਾ ਕਿ ਸਰਕਾਰ ਨਾ ਸਿਰਫ਼ ਦਿਵਿਆਂਗਾਂ ਦੇ ਆਤਮ ਵਿਸ਼ਵਾਸ ਦੇ ਪੱਧਰ ਨੂੰ ਉੱਚਾ ਚੁੱਕਣ  ਲਈ, ਸਗੋਂ ਉਹਨਾਂ ਨੂੰ ਰੁਜ਼ਗਾਰ ਦੇ ਹੋਰ ਮੌਕੇ ਪ੍ਰਦਾਨ ਕਰਨ ਲਈ ਵੀ ਵਚਨਬੱਧ ਹੈ।
ਇਹਨਾਂ ਬੱਚਿਆਂ ਬਾਰੇ ਉਨ੍ਹਾਂ ਕਿਹਾ ਕਿ ਦਿਵਿਆਂਗਤਾ ਨਾਲੋਂ ਇਹਨਾਂ ਦੀ ਯੋਗਤਾ ਜ਼ਿਆਦਾ ਮਜ਼ਬੂਤ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਮਾਧਵੀ ਕਟਾਰੀਆ  ਨੇ ਵੀ ਇਸ ਮੌਕੇ ਬੋਲਦਿਆਂ ਦਿਵਿਆਂਗਾਂ ਦੇ ਅਧਿਕਾਰਾਂ ਦੀ ਗੱਲ ਕੀਤੀ ਅਤੇ ਰਾਜ ਸਰਕਾਰ ਵੱਲੋਂ ਪੇਸ਼ ਕੀਤੀਆਂ ਭਲਾਈ ਸਕੀਮਾਂ ਬਾਰੇ ਚਾਨਣਾ ਪਾਇਆ।
 ਪ੍ਰੋਗਰਾਮ ਦੋਰਾਨ ਆਰਟੀਫੀਸ਼ੀਅਲ ਲਿੰਬਜ਼ ਮੈਨੂਫੈਕਚਰਿੰਗ ਕਾਰਪੋਰੇਸ਼ਨ (ਅਲਿਮਕੋ) ਵੱਲੋਂ 219 ਵਿਅਕਤੀਆਂ ਨੂੰ 26 ਲੱਖ ਰੁਪਏ ਦੇ ਬਨਾਵਟੀ ਅੰਗ ਵੀ ਵੰਡੇ ਗਏ।
 ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਲੰਬੀ ਗੁਰਮੀਤ  ਖੁੱਡੀਆਂ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ, ਐਸ ਪੀ (ਐਚ) ਕੁਲਵੰਤ ਰਾਏ, ਮਲੋਟ ਦੇ ਐਸਡੀਐਮ ਕੰਵਰਜੀਤ ਸਿੰਘ, ਡਿਪਟੀ ਡਾਇਰੈਕਟਰ ਸੰਤੋਸ਼ ਵਿਰਦੀ, ਡੀਐਸਐਸਓ ਜਸਵੀਰ ਕੌਰ, ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਕਾਉਣੀ,  ਜ਼ਿਲ੍ਹਾ ਪ੍ਰਧਾਨ ਜਗਦੇਵ ਬਾਮ ,ਬਲਾਕ ਪ੍ਰਧਾਨ ਕਰਮਜੀਤ ਸ਼ਰਮਾ, ਕਾਕਾ ਉੜਾਂਗ, ਸਤਿਗੁਰਦੇਵ ਸਿੰਘ ਪੱਪੀ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਸੀਡੀਪੀਓ ਰਣਜੀਤ ਕੌਰ, ਸੀਡੀਪੀਓ ਪੰਕਜ ਕੁਮਾਰ, ਪਰਮਦੀਪ ਸਿੰਘ, ਬਲਜਿੰਦਰ ਸਿੰਘ ਅਤੇ ਨੀਤੂ ਬੱਬਰ ਮੌਜੂਦ ਸਨ।

Punjab-Social-Security-Women-And-Child-Development-Minister-Dr-Baljit-Kaur



TOP HEADLINES


Bsf ਫਿਰ ਡਰੋਨ ਨੂੰ ਡੇਗਣ 'ਚ ਕਾਮਯਾਬ - ਤਲਾਸ਼ੀ ਦੌਰਾਨ ਖੇਤਾਂ '
ਆਈਐਸਆਈ ਮਾਰਕਾ ਸਮਾਨ ਦੀ ਖਰੀਦਦਾਰੀ ਪ੍ਰਤੀ ਜਾਗਰੂਕ ਹੋਣ ਉਪਭੋਗਤਾ
ਐਸ.ਏ.ਐਸ ਨਗਰ ਦੇ ਬਿਲਡਰਾਂ ਵੱਲੋਂ ਹਰਭਜਨ ਸਿੰਘ ਈ.ਟੀ.ਓ. ਨਾਲ ਮੁ
ਟਿਊਸ਼ਨ ਜਾ ਰਹੇ ਵਿਦਿਆਰਥੀ ’ਤੇ ਲੁਟੇਰਿਆਂ ਨੇ ਕੀਤਾ ਤੇਜ਼ਧਾਰ ਹਥਿਆ
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਇੱ
ਸਰਕਾਰ ਵੱਲੋਂ ਅਣ-ਅਧਿਕਾਰਤ ਪਲਾਟਾਂ ਅਤੇ ਕਲੋਨੀਆਂ ਨੂੰ ਰੈਗੂਲਰਾਇ
ਇੰਨੋਕਿਡਜ਼ ਦੇ ਨੰਨ੍ਹੇ-ਮੁੰਨ੍ਹਿਆਂ ਨੇ ਵਿਵੇਸ਼ੀਅਸ ਵਾਈਬ੍ਰੈਂਸ ਵ
ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਆਂਗਣਵਾੜੀ ਵਰਕਰਾਂ ਅ
   ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ  ਵਰ
ਰਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਬੇਰੁਜ਼ਗਾਰੀ ਨੂੰ ਦੂਰ ਕਰਕੇ ਉਦਯ
ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾਣ
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ ਬੋਲੀ ਦਿਹਾੜੇ ਸੰਬੰਧੀ ਵਿਧ
ਅਦਾਕਾਰਾ ਨੀਰੂ ਬਾਜਵਾ ਨੇ ਮੁਖਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾ
ਲੁਧਿਆਣਾ ਪੁਲਿਸ ਵੱਲੋਂ ਪੁਨੀਤ ਬੈਂਸ ਗੈਂਗ ਦੇ ਦੋ ਮੈਂਬਰ ਹਥਿਆਰਾ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੀ ਆਣ ਬਾਣ ਅਤੇ ਸ਼
ਪੰਜਾਬ ਦੇ ਆਈਪੀਐਸ ਅਧਿਕਾਰੀ ਖ਼ਿਲਾਫ਼ ਸੀਬੀਆਈ ਜਾਂਚ ਸ਼ੁਰੂ
ਪੰਜਾਬੀ ਸਿੰਗਰ ਸ਼੍ਰੀ ਬਰਾੜ ਨੂੰ ਜਾਨ ਦਾ ਖਤਰਾ, ਫੇਸਬੁੱਕ 'ਤੇ ਲਾ
ਸਿਵਲ ​ਸਕੱਤਰੇਤ ਦੀ ਛੇਵੀਂ ਮੰਜਿਲ ਤੋਂ ਹੇਠਾਂ ਡਿੱਗਿਆ ਸਰਕਾਰੀ ਮ
ਕੇਂਦਰੀ ਬਜ਼ਟ: ਸ਼ਬਦਾਂ ਦੀ ਜਾਦੂਗਰੀ!
ਪੰਜਾਬ ਰੋਡਵੇਜ ਪਨਬੱਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 36742439

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us