ਪੰਜਾਬ ਦੇ 'ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਵਿਸ਼ਵ ਭਰ ਵਿੱਚ ਸਫ਼ੀਰ ਬਣੋ; ਮੁੱਖ ਮੰਤਰੀ ਦੀ ਜੀ-20 ਸਿਖਰ ਸੰਮੇਲਨ ਦੇ ਪ੍ਰਤੀਨਿਧਾਂ ਨੂੰ ਅਪੀਲ

Mar17,2023 | Gautam Jalandhari | Amritsar

* ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦਾ ਕੀਤਾ ਪ੍ਰਬੰਧ* * ਦੇਸ਼ ਅਤੇ ਵਿਸ਼ਵ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੂਬੇ ਦੇ ਬਹੁਮੁੱਲੇ ਯੋਗਦਾਨ ਨੂੰ ਦਰਸਾਇਆ** ਅੰਮ੍ਰਿਤਸਰ, 17 ਮਾਰਚ** ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ-20 ਸੰਮੇਲਨ ਲਈ ਆਏ ਡੈਲੀਗੇਟਾਂ ਨੂੰ ਵਿਸ਼ਵ ਭਰ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਸਫ਼ੀਰ ਬਣਨ ਦਾ ਸੱਦਾ ਦਿੱਤਾ। ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਜੀ-20 ਸੰਮੇਲਨ ਦੌਰਾਨ ਸੂਬੇ ਵਿੱਚ ਇਨ੍ਹਾਂ ਪਤਵੰਤਿਆਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਫੇਰੀ ਦੌਰਾਨ ਆਏ ਹੋਏ ਪਤਵੰਤਿਆਂ ਦੀ ਸੂਬੇ ਵਿੱਚ ਠਹਿਰ ਆਰਾਮਦਾਇਕ ਰਹੀ ਹੋਵੇਗੀ ਅਤੇ ਉਨ੍ਹਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੋਵੇਗਾ। ਭਗਵੰਤ ਮਾਨ ਨੇ ਪਤਵੰਤਿਆਂ ਨੂੰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸੂਬੇ ਦੇ ‘ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਸਫ਼ੀਰ’ ਬਣਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਭਾਰਤੀ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕਰਨ ਤੱਕ ਪੰਜਾਬੀਆਂ ਨੇ ਹਲੀਮੀ ਨਾਲ ਦੇਸ਼ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਮੁੱਖ ਮੰਤਰੀ ਨੇ ਡੈਲੀਗੇਟਾਂ ਨੂੰ ਜਾਣੂੰ ਕਰਵਾਇਆ ਕਿ ਗੁਰੂਆਂ ਤੇ ਪੀਰਾਂ ਦੀ ਵਰੋਸਾਈ ਇਸ ਧਰਤੀ ਨੇ ਕਈ ਬਹਾਦਰ ਪੁੱਤਰ ਪੈਦਾ ਕੀਤੇ ਹਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਹਰ ਖੇਤਰ ਵਿੱਚ ਵੱਖਰਾ ਮੁਕਾਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਕਈ ਨਾਮੀ ਉੱਦਮੀ ਅਤੇ ਉਦਯੋਗਪਤੀ ਪੈਦਾ ਕਰਨ ਦਾ ਵੀ ਮਾਣ ਹਾਸਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਆਪਣੇ ਉੱਦਮੀ ਹੁਨਰ ਅਤੇ ਸੂਝ-ਬੂਝ ਲਈ ਵਿਸ਼ਵ ਭਰ ਵਿੱਚ ਜਾਣੇ ਜਾਂਦੇ ਮਿਹਨਤੀ ਪੰਜਾਬੀਆਂ ਨੇ ਨਾ ਸਿਰਫ਼ ਆਪਣੇ ਸੂਬੇ ਤੇ ਦੇਸ਼, ਸਗੋਂ ਵਿਸ਼ਵ ਪੱਧਰ 'ਤੇ ਸਮਾਜਿਕ ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਥੇ ਆਏ ਮੁਅੱਜਜ ਮਹਿਮਾਨਾਂ ਨੂੰ ਵਿਸ਼ਵ ਭਰ ਦੇ ਪੰਜਾਬੀਆਂ ਦੇ ਅਥਾਹ ਯੋਗਦਾਨ ਨੂੰ ਦਰਸਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੈਲੀਗੇਟਾਂ ਦੇ ਆਰਾਮਦਾਇਕ ਠਹਿਰਾਅ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਏ ਹਨ ਅਤੇ ਡੈਲੀਗੇਟਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਡੈਲੀਗੇਟ ਆਪਣੇ ਨਾਲ ਪੰਜਾਬ ਫੇਰੀ ਦੀਆਂ ਤਾਜ਼ੀਆਂ ਯਾਦਾਂ ਨਾਲ ਲੈ ਕੇ ਜਾਣਗੇ, ਜੋ ਜੀਵਨ ਭਰ ਉਨ੍ਹਾਂ ਦੇ ਸਫ਼ਰ ਦਾ ਹਿੱਸਾ ਰਹਿਣਗੀਆਂ।

Bhagwant-Maan-Cm-Punjab-



TOP HEADLINES


2020 ਦੇ ਫਸਲਾਂ ਤੇ ਮਕਾਨਾਂ ਦੇ ਖਰਾਬੇ ਦਾ 20.10 ਕਰੋੜ ਰੁਪਏ ਦੇ
ਸਰਕਾਰ ਨੂੰ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ
ਆਮ ਆਦਮੀ ਪਾਰਟੀ ਵੱਲੋਂ ਜਲੰਧਰ ਉਪ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਭਗਵਾਨ ਮਹਾਵੀਰ ਜੈਯੰਤੀ ਮੌਕੇ ਮੀਟ, ਅ
1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਚ ਦੇਰੀ ਹੋਵੇਗੀ,
[ਲਾਈਵ] ਮੁੱਖ ਮੰਤਰੀ ਭਗਵੰਤ ਮਾਨ ਟੈਗੋਰ ਥਿਏਟਰ ਚੰਡੀਗੜ੍ਹ ਵਿਖੇ
ਕਿਸਾਨਾਂ ਨੂੰ ਮੁੰਗੀ ਦੀ ਫਸਲ ਦੀ ਕਾਸਤ ਨਾ ਕਰਨ ਦੀ ਸਲਾਹ
ਪੰਜਾਬ ਦਾ ਇਕ ਹੋਰ ਟੋਲ ਪਲਾਜ਼ਾ ਹੋਇਆ ਟੋਲ ਮੁਕਤ, ਸੀਐਮ ਭਗਵੰਤ ਮਾ
ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂ
ਪੁਲਿਸ ’ਤੇ ਹਮਲਾ ਕਰਨ ਵਾਲਾ ਇਕ ਕਾਬੂ, ਹੋਰਨਾਂ ਦੀ ਭਾਲ ਜਾਰੀ
ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ
ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਿਆ
ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਕ
ਰਾਹੀ ਪ੍ਰੋਜੈਕਟ ਦੇ ਕੰਮ ਨੂੰ ਰਫ਼ਤਾਰ ਦੇਣ ਲਈ ਕਮਿਸ਼ਨਰ ਵੱਲੋਂ ਟੀਮ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰ
ਪੰਜਾਬ ਸਰਕਾਰ ਪੁਰਾਣੀਆਂ ਕੀਮਤਾਂ ਨੂੰ ਤੁਰੰਤ ਬਹਾਲ ਕਰੇ ਅਤੇ ਉਦਯ
ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਵਿਖੇ
*ਪੰਜਾਬ ਵਜ਼ਾਰਤ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨ
*ਜਸਟਿਸ ਸੰਤ ਪ੍ਰਕਾਸ਼ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ
ਬੇਮੌਸਮੀ ਬਰਸਾਤ ਨੇ ਫਸਲਾਂ ਦਾ ਕੀਤਾ ਭਾਰੀ ਨੁਕਸਾਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 38179415

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us