ਜਸਬੀਰ ਸਿੰਘ ਗੜ੍ਹੀ ਨੇ ਐਸ ਸੀ ਭਾਈਚਾਰੇ ਨੂੰ ਕਾਂਗਰਸ ਤੇ ਆਪ ਦੀਆਂ ਨਾਪਾਕ ਸਾਜ਼ਿਸ਼ਾਂ ਤੋਂ ਚੌਕਸ ਰਹਿਣ ਦੀ ਕੀਤੀ ਅਪੀਲ

May6,2023 | Gautam Jalandhari | Jalandhar

 
ਕਿਹਾ ਕਿ ਕਾਂਗਰਸ ਬਹੁਜਨ ਕਮੇਟੀਆਂ ਬਣਾਉਣ ਦੇ ਨਾਂ ’ਤੇ ਦਲਿਤ ਭਾਈਚਾਰੇ ਨੂੰ ਵੰਡਣਾ ਚਾਹੁੰਦੀ ਹੈ ਜਦੋਂ ਕਿ ਇਸਨੇ ਡਾ. ਅੰਬੇਡਕਰ ਤੇ ਬਾਬੂ ਕਾਂਸ਼ੀ ਰਾਮ ਦਾ ਵਿਰੋਧ ਕੀਤਾ
 
ਕਿਹਾ ਕਿ ਆਪ ਸਰਕਾਰ ਦਲਿਤ ਵਿਰੋਧੀ ਜਿਸਨੇ ਅਦਾਲਤ ਵਿਚ ਦਲਿਤਾਂ ਲਈ ਰਾਖਵੇਂਕਰਨ ਦਾ ਵਿਰੋਧ ਕੀਤਾ

 ਬਹੁਜਨ ਸਮਾਜ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸਰਦਾਰ ਜਸਬੀਰ ਸਿੰਘ ਗੜ੍ਹੀ ਨੇ ਅੱਜ ਦਲਿਤ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੇ ਮਨਸੂਬਿਆਂ ਤੋਂ ਚੌਕਸ ਰਹੇ ਜੋ ਬਹੁਜਨ ਕਮੇਟੀਆਂ ਬਣਾਉਣ ਦੇ ਨਾਂ ’ਤੇ ਉਹਨਾਂ ਨੂੰ ਵੰਡਣਾ ਚਾਹੁੰਦੀ ਹੈ ਜਦੋਂ ਕਿ ਇਸਨੇ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਤੇ ਬਾਬੂ ਕਾਂਸ਼ੀ ਰਾਮ ਦਾ ਹਮੇਸ਼ਾ ਵਿਰੋਧ ਕੀਤਾ ਹੈ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਡਾ. ਅੰਬੇਡਕਰ ਦਾ ਲਗਾਤਾਰ ਵਿਰੋਧ ਕੀਤਾ ਤੇ ਇਸਨੇ ਅਨੁਸੂਚਿਤ ਜਾਤੀਆਂ ਨੂੰ ਕੋਈ ਵੀ ਵਿਸ਼ੇਸ਼ ਸਹੂਲਤਾਂ ਦੇਣ ਦਾ ਵਿਰੋਧ ਕੀਤਾ ਜਿਸ ਵਾਸਤੇ ਡਾ. ਅੰਬੇਡਕਰ ਸਾਰੀ ਉਮਰ ਲੜਦੇ ਰਹੇ। ਸਰਦਾਰ ਗੜ੍ਹੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ 1946 ਵਿਚ ਖੁੱਲ੍ਹੇਆਮ ਕਿਹਾ ਸੀ ਕਿ ਉਹ ਬਾਬਾ ਸਾਹਿਬ ਨੂੰ ਭਾਰਤ ਵਿਚ ਕਿਤੋਂ ਵੀ ਜਿੱਤਣ ਨਹੀਂ ਦੇਵੇਗੀ ਜਿਸ ਕਾਰਨ ਬਾਬਾ ਸਾਹਿਬ ਨੂੰ ਬੰਗਾਲ ਤੋਂ ਚੋਣ ਲੜਨੀ ਪਈ ਜੋ ਉਹ ਜਿੱਤੇ ਵੀ। ਉਹਨਾਂ ਕਿਹਾ ਕਿ ਇਸ ਮਗਰੋਂ ਕਾਂਗਰਸ ਪਾਰਟੀ ਨੇ ਬਾਬਾ ਸਾਹਿਬ ਦੇ ਨਿੱਜੀ ਸਹਾਇਕ ਨੂੰ ਉਹਨਾਂ ਖਿਲਾਫ ਲੜਵਾ ਦਿੱਤਾ ਤੇ ਮਹਾਨ ਆਗੂ ਦੀ ਹਾਰ ਯਕੀਨੀ ਬਣਾਈ।
ਸਰਦਾਰ ਗੜ੍ਹੀ ਨੇ ਕਿਹਾ ਕਿ ਇਸੇ ਤਰੀਕੇ ਜਦੋਂ ਬਾਬੂ ਕਾਂਸ਼ੀ ਰਾਮ ਦਾ 2006 ਵਿਚ ਦਿਹਾਂਤ ਹੋਇਆ ਤਾਂ ਉਸ ਵੇਲੇ ਕੇਂਦਰ ਤੇ ਰਾਜ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਸੀ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਕਾਂਗਰਸ ਪਾਰਟੀ ਨੇ ਮਹਾਨ ਆਤਮਾ ਵਾਸਤੇ ਇਕ ਦਿਨ ਦੇ ਸੋਗ ਦਾ ਵੀ ਐਲਾਨ ਨਹੀਂ ਕੀਤਾ।
ਕਾਂਗਰਸ ਪਾਰਟੀ ਦੇ ਦੋਗਲੇਪਣ ਦੀ ਗੱਲ ਕਰਦਿਆਂ ਸਰਦਾਰ ਗੜ੍ਹੀ ਨੇ ਕਿਹਾ ਕਿ 2022 ਵਿਚ ਪਾਰਟੀ ਦੀ ਹਾਰ ਤੋਂ ਬਾਅਦ ਇਸਦੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਇਹ ਕਹਿ ਕੇ ਦਲਿਤਾਂ ਦਾ ਅਪਮਾਨ ਕੀਤਾ ਕਿ ਇਸ ਭਾਈਚਾਰੇ ਦੇ ਮੈਂਬਰ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ’ਤੇ ਬੈਠਣ ਦੇ ਲਾਇਕ ਨਹੀਂ ਹਨ। ਉਹਨਾਂ ਕਿਹਾ ਕਿ ਇਸੇ ਕਾਂਗਰਸ ਪਾਰਟੀ ਵੱਲੋਂ ਦਲਿਤਾਂ ਨੂੰ ਆਕਰਸ਼ਤ ਕਰਨ ਲਈ ਨਾ ਸਿਰਫ ਬਹੁਜਨ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਬਲਕਿ ਇਹ ਦਲਿਤਾਂ ਦੇ ਵਿਰੋਧ ਤੋਂ ਡਰ ਰਹੀ ਹੈ। ਉਹਨਾਂ ਕਿਹਾ ਕਿ ਉਹ ਦਲਿਤਾਂ ਨੂੰ ਚੌਕਸ ਕਰਨਾ ਚਾਹੁੰਦੇ ਹਨ ਕਿ ਉਹ ਇਸ ਜਾਲ ਵਿਚ ਨਾ ਫਸਣ। ਉਹਨਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਇਹ ਆਖ ਰਹੀ ਹੈ ਕਿ ਇਹ ਚੋਣ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਲੜੀ ਜਾ ਰਹੀ ਹੈ ਤੇ ਬਸਪਾ ਦੇ ਚੋਣ ਨਿਸ਼ਾਨ ’ਤੇ ਨਹੀਂ ਲੜੀ ਜਾ ਰਹੀ। ਉਹਨਾਂ ਕਿਹਾ ਕਿ ਉਹ ਸਪਸ਼ਟ ਕਰਨਾ ਚਾਹੁੰਦੇ ਹਨ ਕਿ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਸਿਰਫ ਇਸ ਚੋਣ ਵਾਸਤੇ ਹੀ ਨਹੀਂ ਬਲਕਿ ਭਵਿੱਖ ਵਾਸਤੇ ਵੀ ਹੈ।
ਬਸਪਾ ਪੰਜਾਬ ਦੇ ਆਗੂ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਦਲਿਤ ਵਿਰੋਧੀ ਰਵੱਈਏ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਆਪ ਸਰਕਾਰ ਨੇ 178 ਲਾਅ ਅਫਸਰਾਂ ਦੀ ਨਿਯੁਕਤੀ ਵੇਲੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਅਣਡਿੱਠ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਆਪ ਅਦਾਲਤ ਵਿਚ ਮੰਨਿਆ ਹੈ ਕਿ ਇਸਨੇ ਐਸ ਸੀ ਉਮੀਦਵਾਰਾਂ ਲਈ ਰਾਖਵਾਂਕਰਨ ਇਯ ਕਰ ਕੇ ਨਹੀਂ ਦਿੱਤਾ ਕਿਉਂਕਿ ਇਸ ਵਰਗ ਦੇ ਉਮੀਦਵਾਰਾਂ ਵਿਚ ਇਸ ਕੰਮ ਦੀ ਮਾਨਸਿਕ ਯੋਗਤਾ ਨਹੀਂ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਵੀ ਅੱਧੀ ਕਰ ਦਿੱਤੀ ਤੇ ਇਹ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮਾਮਲੇ ਵਿਚ ਐਸ ਸੀ ਬੱਚਿਆਂ ਨਾਲ ਵੀ ਵਿਤਕਰਾ ਕਰ ਰਹੀ ਹੈ।

Bsp-Punjab-News-



TOP HEADLINES


ਬਾਹਰੀ ਰਾਜਾਂ ਦੇ ਡਰਾਇਵਰਾਂ ਦਾ ਸਕੂਲ ਪ੍ਰਿੰਸੀਪਲ ਰਿਕਾਰਡ ਰੱਖਣ
ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਮੰਡੀ ਦਾ ਦੌਰਾ, ਲਿਫਟਿੰਗ ਵਿਚ ਤੇ
ਡਿਪਟੀ ਕਮਿਸ਼ਨਰ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ
ਲੋਕਸਭਾ ਚੋਣਾਂ 2024 : ਪੰਜਾਬ ਚ ਕਿਹੜੀ ਸੀਟ ਤੋਂ ਕੌਣ ਉਮੀਦਵਾਰ
ਉੱਘੇ ਪੰਜਾਬੀ ਅਭਿਨੇਤਰੀ ਨਿਰਮਲ ਰਿਸ਼ੀ ਪਦਮ ਸ਼੍ਰੀ ਪੁਰਸਕਾਰ ਨਾਲ
ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ
ਲੋਕਸਭਾ ਚੋਣਾਂ 2024 : ਪੰਜਾਬੀ Nri ਕੀ ਸੋਚਦੇ ਹਨ?
ਪੀ.ਬੀ-10 ਨਾਲ ਸਬੰਧਤ ਲਾਇਸੰਸ ਦੀਆਂ ਸਾਰੀਆਂ ਸੇਵਾਵਾਂ ਦਾ ਲਾਭ ਹ
 ਖਹਿਰਾ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ, ਗੋਲਡੀ ਤੇ ਧੀਮ
ਇੰਨੋਸੈਂਟ ਹਾਰਟਸ ਵਿੱਚ' ਈਕੋ ਕਲੱਬ ਦੇ ਵਿਦਿਆਰਥੀਆਂ ਨੇ  'ਏ ਵਿਜ
ਦਰਦਨਾਕ ਸੜਕ ਹਾਦਸੇ ਵਿੱਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਦੋਵੇਂ
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਮੰਡੀਆਂ ਦਾ ਦੌਰਾ,  ਖਰੀਦੀ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਐਮ ਪੀ ਮਹਿੰਦਰ ਸਿੰ
ਮੋਹਾਲੀ ਪੁਲੀਸ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ ਖੋਹਾਂ ਕਰਨ ਵਾਲੇ
ਲੋਕ ਸਭਾ ਚੋਣਾਂ-2024 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸ
ਮਹਿੰਦਰ ਸਿੰਘ ਕੇਪੀ ਨੇ ਛੱਡੀ ਕਾਂਗਰਸ, ਅਕਾਲੀ ਦਲ ਨੇ ਬਣਾਇਆ ਜਲੰ
ਖੱਤਰੀ ਮਹਾਂ ਸਭਾ ਪੰਜਾਬ ਦਾ ਸੂਬਾ ਪੱਧਰੀ ਪ੍ਰਤਿਨਿਧੀ ਇਜਲਾਸ 28
ਨਸ਼ਾ ਦੇ ਲੈਣ ਦੇਣ ਨੂੰ ਲੈ ਕੇ ਦਾ ਹੋਇਆ ਕਤਲ, ਪੁਲੀਸ ਜਾਂਚ ਵਿੱਚ
ਕਾਂਗਰਸ ਨੂੰ ਇਕ ਹੋਰ ਵੱਡੇ ਝਟਕੇ ਦੀ ਖ਼ਬਰ, ਵੱਡਾ ਆਗੂ ਫੜ ਸਕਦਾ ਹ
ਗਾਜ਼ੀਪੁਰ 'ਚ ਕੂੜਾ ਦੇ ਪਹਾੜ 'ਚ ਲੱਗੀ ਭਿਆਨਕ ਅੱਗ -ਕਈ ਘੰਟੇ ਬੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42029115

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us