ਬਠਿੰਡਾ, 8 ਮਈ (ਪਰਵਿੰਦਰ ਜੀਤ ਸਿੰਘ) ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਸਥਾਨਕ ਐਡਵਾਂਸਡ ਕੈਂਸਰ ਇੰਸਟੀਚਿਊਟ ਵਿਖੇ ਰੀਬਨ ਕੱਟ ਕੇ "ਜਨ ਔਸ਼ਦੀ" ਮੈਡੀਕਲ ਸਟੋਰ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਨਰਲ ਲੈਬ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ। ਇਸ ਮੌਕੇ ਉਨ੍ਹਾਂ ਡਾਕਟਰਾਂ ਦੀ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ।
ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਗੋਨਿਆਣਾ ਰੋਡ ਤੇ ਸਥਿਤ ਸਹਾਰਾ ਆਸ਼ਰਮ ਦਾ ਦੌਰਾ ਕਰਕੇ ਜਾਇਜ਼ਾ ਲਿਆ ਤੇ ਉਨ੍ਹਾਂ ਸਹਾਰਾ ਜਨ ਸੇਵਾ ਵਲੋਂ ਕੀਤੇ ਜਾ ਰਹੇ ਨੇਕ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਮਰੀਜ਼ਾ ਦਾ ਹਾਲ-ਚਾਲ ਵੀ ਜਾਣਿਆ।
ਇਸ ਦੌਰਾਨ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਹਾਰਾ ਜਨ ਸੇਵਾ ਦੇ ਪ੍ਰਧਾਨ ਸ਼੍ਰੀ ਵਿਜੈ ਗੋਇਲ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹਮੇਸ਼ਾ ਖੜ੍ਹਾ ਹੈ। ਇਸ ਮੌਕੇ ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਇਨ੍ਹਾਂ ਨਾਲ ਜੁੜਨ ਤੇ ਵੱਧ ਤੋਂ ਵੱਧ ਮਾਨਵਤਾ ਦੀ ਸੇਵਾ ਕਰਨ।
ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋ, ਐਡਵਾਂਸਡ ਕੈਂਸਰ ਇੰਸਟੀਚਿਊਟ ਦੇ ਡਾਇਰੈਕਟਰ ਡਾ. ਦੀਪਕ ਅਰੋੜਾ, ਸੈਕਟਰੀ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਡਾਕਟਰੀ ਸਟਾਫ਼ ਆਦਿ ਹਾਜ਼ਰ ਸਨ।
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)