ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਸਣੇ ਉੱਘੀਆਂ ਸਖਸ਼ੀਅਤਾਂ ਵੱਲੋਂ ਪ੍ਰੋਂ ਬੀ.ਸੀ. ਵਰਮਾ ਨੂੰ ਸ਼ਰਧਾਂਜਲੀਆਂ ਭੇਂਟ

Oct1,2023 | Jagrati Lahar Bureau | Chandigarh

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਉੱਘੀਆਂ ਸਖਸ਼ੀਅਤਾਂ ਨੇ ਅੱਜ ਸੂਬੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਬੀ.ਸੀ. ਵਰਮਾ ਨਮਿੱਤ ਪ੍ਰਾਥਨਾ ਸਭਾ ਵਿੱਚ ਸ਼ਿਰਕਤ ਕਰਦਿਆਂ ਪ੍ਰੋ. ਵਰਮਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਮਾਤਾ ਮਨਸਾ ਦੇਵੀ ਕੰਪਲੈਕਸ ਵਿਖੇ ਪ੍ਰਾਥਨਾ ਸਭਾ ਵਿੱਚ ਪ੍ਰੋ. ਵਰਮਾ ਨੂੰ ਸ਼ਰਧਾਂਜਲੀਆਂ ਭੇਂਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਦਮਿਕ ਖੇਤਰ ਨੂੰ ਉਨ੍ਹਾਂ ਦੀ ਦੇਣ ਕਦੇ ਨਹੀਂ ਭੁਲਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਪਿੰਡ ਚਲੈਲਾ ਤੋਂ ਉੱਠ ਕੇ ਉਨ੍ਹਾਂ ਆਪਣੀ ਸਖਤ ਮਿਹਨਤ ਨਾਲ ਉੱਚ ਵਿਦਿਆ ਹਾਸਲ ਕਰਕੇ ਅਧਿਆਪਨ ਦੇ ਖੇਤਰ ਵਿੱਚ ਲਾਮਿਸਾਲ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਜਿਵੇਂ ਫੁੱਲਾਂ ਤੇ ਟਹਿਣੀਆਂ ਤੋਂ ਪਤਾ ਲੱਗਦਾ ਹੈ ਕਿ ਦਰਖੱਤ ਕਿੰਨਾ ਮਜ਼ਬੂਤ ਹੈ, ਉਵੇਂ ਇਕ ਸੁਹਿਰਦ ਤੇ ਸਮਰਪਿਤ ਅਧਿਆਪਕ ਦੇ ਕਾਮਯਾਬ ਵਿਦਿਆਰਥੀ ਅਤੇ ਉਨ੍ਹਾਂ ਦੀ ਔਲਾਦ ਦੱਸਦੀ ਹੈ ਕਿ ਉਨ੍ਹਾਂ ਨੂੰ ਕਿਹੋ ਜਿਹੇ ਸੰਸਕਾਰ ਮਿਲੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋ. ਵਰਮਾ ਉੱਘੇ ਸਿੱਖਿਆ ਸ਼ਾਸਤਰੀ ਸਨ ਜੋ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਸਨ। ਉਨ੍ਹਾਂ ਕਿਹਾ ਕਿ ਪ੍ਰੋ. ਵਰਮਾ ਵੱਲੋਂ ਦਿਖਾਏ ਮਾਰਗ ਸਦਕਾ ਸਮੁੱਚੇ ਪਰਿਵਾਰ ਨੇ ਆਪਣੇ ਜੀਵਨ ਵਿੱਚ ਬੁਲੰਦੀਆਂ ਨੂੰ ਛੂਹਿਆ ਅਤੇ ਸਮਰਪਿਤ ਹੋ ਕੇ ਮਿਸ਼ਨਰੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰ ਰਿਹਾ ਹੈ।ਉਨ੍ਹਾ ਵਰਮਾ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜਾਹਰ ਕਰਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਦੇ ਬੋਰਡ ਆਫ ਡਾਇਰੈਕਟਰ ਦੇ ਚੇਅਰਮੈਨ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੇ ਆਪਣੇ ਅਧਿਆਪਕ ਪ੍ਰੋ. ਵਰਮਾ ਨੂੰ ਸਿਜਦਾ ਕਰਦਿਆਂ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪ੍ਰੋ ਵਰਮਾ ਸਾਡੇ ਆਦਰਸ਼ ਅਧਿਆਪਕ ਸਨ ਜੋ ਵਿਦਿਆਰਥੀਆਂ ਦੇ ਰੋਲ ਮਾਡਲ ਸਨ ਜਿਨ੍ਹਾਂ ਦੀ ਤਰਜੀਹ ਹਮੇਸ਼ਾ ਵਿਦਿਆਰਥੀ ਰਹੇ ਹਨ। ਪ੍ਰੋ ਵਰਮਾ ਹਮੇਸ਼ਾ ਗਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਘਰ ਮੁਫ਼ਤ ਪੜ੍ਹਾਉਂਦੇ। ਰਸਮ ਪਗੜੀ ਤੇ ਆਰਤੀ ਤੋਂ ਪਹਿਲਾਂ ਸ੍ਰੀ ਗਰੁੜ ਪੁਰਾਣ ਜੀ ਦਾ ਭੋਗ ਪਾਇਆਂ ਗਿਆ ਅਤੇ ਲੀਜ਼ਾ ਡਾਬਰ ਦੀ ਮੰਡਲੀ ਵੱਲੋਂ ਭਜਨ ਕੀਤਾ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਗੁਰਮੀਤ ਸਿੰਘ ਖੁੱਡੀਆ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਮੌਜੂਦਾ ਵਿਧਾਇਕ, ਸਾਬਕਾ ਮੰਤਰੀ ਤੇ ਵਿਧਾਇਕ, ਡੀਜੀਪੀ ਗੌਰਵ ਯਾਦਵ, ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ, ਸਿਵਲ ਤੇ ਪੁਲਿਸ ਦੇ ਉੱਚ ਅਧਿਕਾਰੀ ਤੇ ਸੇਵਾ ਮੁਕਤ ਅਧਿਕਾਰੀ, ਵਕੀਲ ਭਾਈਚਾਰੇ ਅਤੇ ਪ੍ਰੈੱਸ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਸੰਗਠਨਾਂ ਤੇ ਸਕੱਤਰੇਤ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਪੰਜਾਬ ਦੇ ਰਾਜਪਾਲ, ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋੰ, ਪਿੰਡ ਚਲੈਲਾ ਦੀ ਸਮੁੱਚੀ ਪੰਚਾਇਤ, ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਬਠਿੰਡਾ, ਮਾਡਰਨ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਬਾਰ ਕੌਂਸਲ, ਪੰਜਾਬ ਆਈ.ਏ.ਐਸ. ਤੇ ਪੀ.ਸੀ.ਐਸ. ਅਫਸਰਜ਼ ਐਸੋਸੀਏਸ਼ਨ, ਕਾਲਜ ਤੇ ਟੀਚਰਜ਼ ਐਸੋਸੀਏਸ਼ਨ ਸਣੇ ਵੱਖ-ਵੱਖ ਸੰਸਥਾਵਾਂ ਵੱਲੋਂ ਸ਼ੋਕ ਸੰਦੇਸ਼ ਰਾਹੀਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

Chief-minister-punjab-bhagwant-maan



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42574861

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us