ਹਲਕਾ ਸੰਗਰੂਰ ਦੀ ਸੀਨੀਅਰ ਲੀਡਰਸ਼ਿਪ ਨਾਲ ਕੀਤੀ ਬੰਦ ਕਮਰਾ ਮੀਟਿੰਗ ਲੌਂਗੋਵਾਲ,1 ਅਪ੍ਰੈਲ (ਜਗਸੀਰ ਸਿੰਘ ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਰਲੇਵੇਂ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿਲ੍ਹੇ ਦੇ ਆਗੂ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਰਿਹਾਇਸ਼ ਤੇ ਪੁੱਜ ਕੇ ਲੋਕ ਸਭਾ ਹਲਕਾ ਸੰਗਰੂਰ ਦੀ ਸੀਨੀਅਰ ਲੀਡਰਸ਼ਿਪ ਨਾਲ ਬੰਦ ਕਮਰਾ ਮੀਟਿੰਗ ਕੀਤੀ। ਮੀਟਿੰਗ ਤੋ ਬਾਅਦ ਭਾਵੇਂ ਸੁਖਬੀਰ ਬਾਦਲ ਜਲਦਬਾਜੀ ਵਿਚ ਚਲੇ ਗਏ ਪਰ ਬਾਅਦ ਵਿੱਚ ਮੀਟਿੰਗ ਬਾਰੇ ਜਾਣਕਾਰੀ ਦਿੰਦਿਆ ਲੌਂਗੋਵਾਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਲੀਡਰਸ਼ਿਪ ਨੂੰ ਪੂਰੀ ਇਕਜੁੱਟਤਾ ਨਾਲ ਅਤੇ ਤਕੜੇ ਹੋ ਕੇ ਕੰਮ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਲਈ ਜੋ ਵੀ ਉਮੀਦਵਾਰ ਪਾਰਟੀ ਵਲੋਂ ਦਿੱਤਾ ਜਾਵੇਗਾ ਉਸਦੀ ਚੋਣ ਨੂੰ ਆਪਣੀ ਚੋਣ ਸਮਝ ਕੇ ਲੜਿਆ ਜਾਵੇ। ਮੀਟਿੰਗ ਵਿੱਚ ਹਾਜ਼ਰ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦਾ ਹਰ ਹੁਕਮ ਮੰਨਣ ਦਾ ਭਰੋਸਾ ਦਿੱਤਾ ਗਿਆ। ਲੌਂਗੋਵਾਲ ਨੇ ਕਿਹਾ ਕਿ ਪੰਥਕ ਅਤੇ ਸੂਬੇ ਦੀਆਂ ਸ਼ਰਤਾਂ ਨਾ ਮੰਨਣ ਕਾਰਨ ਹੀ ਭਾਜਪਾ ਨਾਲ ਸਮਝੌਤਾ ਨਹੀਂ ਹੋਇਆ ਉਨਾ ਕਿਹਾ ਸ਼੍ਰੋਮਣੀ ਅਕਾਲੀ ਦਲ ਪੰਥਕ ਅਸੂਲਾਂ ਤੇ ਚਲਣ ਵਾਲੀ ਪਾਰਟੀ ਹੈ ਅਤੇ ਹਮੇਸ਼ਾਂ ਆਪਣੇ ਸਿਧਾਂਤਾਂ ਤੇ ਪਹਿਰਾ ਦਿੰਦੀ ਰਹੇਗੀ।ਇਸ ਮੌਕੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਲੋਕ ਸਭਾ ਹਲਕਾ ਸੰਗਰੂਰ ਇੰਚਾਰਜ ਐਡ. ਇਕਬਾਲ ਸਿੰਘ ਝੂੰਦਾਂ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਹਲਕਾ ਇੰਚਾਰਜ਼ ਸੁਨਾਮ ਰਾਜਿੰਦਰ ਦੀਪਾ, ਹਲਕਾ ਇੰਚਾਰਜ਼ ਸੰਗਰੂਰ ਵਿਨਰਜੀਤ ਸਿੰਘ ਗੋਲਡੀ, ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇ. ਤੇਜਾ ਸਿੰਘ ਕਮਾਲਪੁਰ, ਗੁਰਚਰਨ ਸਿੰਘ ਗਰੇਵਾਲ, ਪਰਮਜੀਤ ਸਿੰਘ ਬਰਨਾਲਾ, ਸੰਤ ਬਲਵੀਰ ਸਿੰਘ ਘੁੰਨਸ (ਤਿੰਨੇ ਸ਼੍ਰੋਮਣੀ ਕਮੇਟੀ ਮੈਂਬਰ), ਗਿਆਨੀ ਨਿਰੰਜਣ ਸਿੰਘ ਭੁਟਾਲ, ਸਾਬਕਾ ਵਿਧਾਇਕ ਗਗਨਦੀਪ ਸਿੰਘ ਬਰਨਾਲਾ, ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ, ਕਰਨ ਘੁਮਾਣ, ਗਗਨਦੀਪ ਸਿੰਘ ਖੰਡੇਬਾਦ ਜਥੇ. ਉਦੇ ਸਿੰਘ, ਕਾਕਾ ਨਵਿੰਦਰਪ੍ਰੀਤ ਸਿੰਘ ਲੌਂਗੋਵਾਲ, ਨਗਰ ਕੌਂਸਲ ਲੌਂਗੋਵਾਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਕੌਂਸਲਰ ਗੁਰਮੀਤ ਸਿੰਘ ਲੱਲੀ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਅਕਾਲੀ ਦਲ ਦੇ ਜਿਲ੍ਹਾ ਮੀਤ ਪ੍ਰਧਾਨ ਨਰਿੰਦਰ ਸਿੰਘ ਨੰਦੂ, ਪ੍ਰਧਾਨ ਗੁਰਜੰਟ ਸਿੰਘ ਦੁੱਲਟ ,ਜਸਵਿੰਦਰ ਸਿੰਘ ਦੁੱਲਟ, ਬਿੰਦਰ ਸਿੰਘ ਠੇਕੇਦਾਰ , ਨਵਦੀਪ ਕੁਮਾਰ ਕੁੱਕੂ , ਪੂਰਨ ਸਿੰਘ ਦੁੱਲਟ, ਡਾ. ਮਲਵਿੰਦਰ ਸਿੰਘ ਮਾਲੀ, ਅਵਤਾਰ ਸਿੰਘ ਦੁੱਲਟ, ਦਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਸਿੱਧੂ, ਅਮਰਜੀਤ ਸਿੰਘ ਜੈਦ, ਦਰਸ਼ਨ ਸਿੰਘ ਪੀ.ਏ ਸੁਖਵੀਰ ਸਿੰਘ ਉਭਾਵਾਲ, ਬੰਟੀ ਵਿਰਕ, ਬਾਬਾ ਕੁਲਵੰਤ ਸਿੰਘ ਕਾਂਤੀ, ਤਰਸੇਮ ਸਿੰਘ ਗੁੱਜਰਾਂ ਆਦਿ ਹਾਜ਼ਰ ਸਨ।
Sukhbir-Badal-Party-Sad-At-Longowal
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)