ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਵੱਲੋਂ ਮੌੜ ਮੰਡੀ ਵਿਖੇ ਹਲਕਾ ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਮਲੂਕਾ ਵਲੋਂ ਚੌਣ ਪ੍ਰਚਾਰ ਕਰਨ ਪਹੁੰਚਣ ਤੇ ਉਸ ਨੂੰ ਕਾਲੀਆਂ ਝੰਡੀਆਂ ਨਾਲ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਵਿਰੋਧ ਕੀਤਾ ਗਿਆ। ਜਿਸ ਦੋਰਾਨ ਪੁਲਿਸ ਵੱਲੋਂ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ ਜਿਸ ਕਾਰਨ ਕਈ ਕਿਸਾਨਾਂ ਦੀਆਂ ਪੱਗਾਂ ਵੀ ਲਹਿ ਗਈਆਂ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਹਕੂਮਤ ਵੱਲੋਂ ਲਿਆਂਦੇ ਕਾਰਪੋਰੇਟ ਪੱਖੀ ਅਤੇ ਕਿਸਾਨ ਵਿਰੋਧੀ ਕ਼਼ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਇਕ ਸਾਲ ਤੋਂ ਜ਼ਿਆਦਾ ਸਮਾਂ ਦਿੱਲੀ ਦੇ ਬਾਰਡਰਾਂ ਤੇ ਬੈਠ ਕੇ ਮੋਰਚੇ ਲਾਉਣ ਲਈ ਮਜਬੂਰ ਕੀਤਾ ਜਿਸ ਦੋਰਾਨ ਕਿਸਾਨਾਂ ਅਤੇ ਔਰਤਾਂ ਦੀਆਂ ਸਾਡੇ ਸੱਤ ਸੌ ਤੋਂ ਉਪਰ ਸ਼ਹੀਦੀਆਂ ਹੋਈਆਂ ਅਤੇ ਉਸ ਤੋਂ ਬਾਅਦ ਇਸ ਮੋਰਚੇ ਦੋਰਾਨ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ। ਇਹਨਾਂ ਕਿਸਾਨਾਂ ਦੀਆ ਮੰਨੀਆਂ ਮੰਗਾਂ ਨੂੰ ਦੁਬਾਰਾ ਲਾਗੂ ਕਰਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੇ ਬਾਰਡਰਾਂ ਤੇ ਹੀ ਰੋਕ ਕੇ ਉਨ੍ਹਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖੋਹ ਲਿਆ ਹੈ। ਕਿਸਾਨ ਆਗੂਆਂ ਨੇ ਕਿਹਾ ਭਾਜਪਾ ਦੀ ਇਸ ਧੱਕੇਸ਼ਾਹੀ ਦੇ ਖਿਲਾਫ ਕਿਸਾਨ ਮੋਰਚੇ ਤੇ ਸੱਦੇ ਤਹਿਤ ਭਾਜਪਾ ਦੇ ਉਮੀਦਵਾਰਾਂ ਅਤੇ ਹੋਰ ਆਗੂਆਂ ਦਾ ਵਿਰੋਧ ਜਾਰੀ ਰਹੇਗਾ। ਅੱਜ ਦੇ ਇਕੱਠ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਜਸਵੀਰ ਸਿੰਘ ਸੇਮਾ, ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਰਾਮਨਗਰ ਤੇ ਬਲਾਕ ਆਗੂ ਅਮ੍ਰਿੰਤ ਸਿੰਘ ਮੌੜ, ਗੁਰਜੀਤ ਸਿੰਘ ਬੰਗੇਹਰ,ਭੂਰਾ ਸਿੰਘ ਡਿੱਖ, ਭੋਲਾ ਸਿੰਘ ਮਾੜੀ, ਗੁਰਦੀਪ ਸਿੰਘ ਮਾਈਸਰਖਾਨਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਅਮਰਜੀਤ ਸਿੰਘ ਹਨੀ, ਮਹਿੰਦਰ ਸਿੰਘ ਬਾਲਿਆਂਵਾਲੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਗੁਰਜੰਟ ਸਿੰਘ, ਜਗਜੀਤ ਸਿੰਘ ਕੋਟਸ਼ਮੀਰ ਅਤੇ ਕਿਸਾਨ ਮਜ਼ਦੂਰ ਤੇ ਮਾਵਾਂ ਭੈਣਾਂ ਸ਼ਾਮਿਲ ਸਨ।
Farmers-Protest-Against-Bjp-Candidate-Retd-Ias-Parampal-Kaur-At-Bathinda-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)