ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ

Jun12,2024 | Gautam Jalandhari | Chandigarh


ਸਿੱਧੀ ਭਰਤੀ ਅਤੇ ਤਰੱਕੀ ਵਿੱਚ ਦਿਵਿਆਂਗ ਵਿਅਕਤੀਆਂ ਲਈ 4 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਡਾ.ਬਲਜੀਤ ਕੌਰ

ਕਿਹਾ, ਪੀ.ਡਬਲਿਯੂ.ਡੀ ਅਸਾਮੀਆਂ ਨੂੰ ਤੁਰੰਤ ਭਰਨ ਲਈ ਕਾਰਵਾਈ ਵਿੱਚ ਲਿਆਂਦੀ ਜਾਵੇ ਤੇਜ਼ੀ



ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ  ਕਰੇਗੀ।  ਆਰ.ਪੀ.ਡਬਲਿਊ.ਡੀ. ਐਕਟ 2016 ਦੀ ਧਾਰਾ 34 ਤਹਿਤ   ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ।
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਰੋਸਟਰ ਰਜਿਸਟਰ ਦੀ ਤਸਦੀਕ ਕਰਨ ਉਪਰੰਤ, ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਅਨੁਸਾਰ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ।

ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦੀ ਪੁਸ਼ਟੀ ਅਤੇ ਤਸਦੀਕ ਕਰਨ ਲਈ ਸੂਬੇ ਦੇ ਸਾਰੇ ਵਿਭਾਗਾਂ ਤੱਕ ਪਹੁੰਚ ਕੀਤੀ ਹੈ। ਇਸ ਉਪਰੰਤ ਇਹ ਡਾਟਾ ਇਹਨਾਂ ਅਸਾਮੀਆਂ ਲਈ ਯੋਗ ਵਿਅਕਤੀਆਂ ਦੀ ਭਰਤੀ ਲਈ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਭੇਜ ਦਿੱਤਾ ਜਾਵੇਗਾ।

ਮੰਤਰੀ ਨੇ ਅੱਗੇ ਦੱਸਿਆ ਕਿ 87 ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਨੇ ਆਪਣੀ ਬੈਕਲਾਗ ਅਸਾਮੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਕੀ ਵਿਭਾਗਾਂ ਤੋਂ ਡਾਟਾ ਇਕੱਤਰ ਕਰਨ ਅਤੇ ਤਸਦੀਕ ਕਰਨ ਲਈ ਯਤਨ ਜਾਰੀ ਹਨ। ਸਭ ਤੋਂ ਵੱਧ ਬੈਕਲਾਗ ਅਸਾਮੀਆਂ ਵਾਲੇ ਵਿਭਾਗਾਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਡਾਇਰੈਕਟਰ ਪਬਲਿਕ ਹਦਾਇਤਾਂ (ਐਲੀਮੈਂਟਰੀ), ਅਤੇ ਡਾਇਰੈਕਟਰ ਪਬਲਿਕ ਹਦਾਇਤਾਂ (ਸੈਕੰਡਰੀ) ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਸਮੇਂ ਸਿਰ ਤਸਦੀਕ ਪ੍ਰਕਿਰਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ (ਅਪਾਹਜਤਾ ਸੈੱਲ) ਨੂੰ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਹੈ ਕਿ ਤਸਦੀਕੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ। ਇਸ ਪਹਿਲਕਦਮੀ ਨਾਲ ਇਹਨਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ ਅਤੇ ਪੰਜਾਬ ਵਿੱਚ ਦਿਵਿਆਂਗ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ।
ਇਹ ਪਹਿਲਕਦਮੀ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦਾ ਸਮਰਥਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨਾਂ ਲਈ ਇਨ੍ਹਾਂ ਬੈਕਲਾਗ ਅਸਾਮੀਆਂ ਨੂੰ ਭਰ ਕੇ, ਪੰਜਾਬ ਸਰਕਾਰ ਦਾ ਉਦੇਸ਼ ਰੁਜ਼ਗਾਰ ਦੇ ਬਰਾਬਰ ਮੌਕੇ ਪੈਦਾ ਕਰਨ ਅਤੇ ਸਮਾਜਿਕ ਭਲਾਈ ਸਬੰਧੀ ਮਾਪਦੰਡ ਸਥਾਪਤ ਕਰਨਾ ਹੈ।

Powered by Froala Editor

Punjab-Government-To-Launch-Special-Campaign-To-Fill-Backlog-Of-Persons-With-Disabilities-Pwds-Posts



TOP HEADLINES


ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ
ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖ
ਇਹ ਸਰਕਾਰ ਨੌਜਵਾਨਾਂ ਨੂੰ ਚੰਗੀ ਸਿੱਖਿਆ ਪ੍ਰਣਾਲੀ ਨਹੀਂ ਦੇ ਸਕੀ,
'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ
ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਧਾਰਾ 43-ਬੀ ਨੂ
2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋ
ਡਿਪਟੀ ਕਮਿਸ਼ਨਰ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁ
Dc Directs Extensive Drive Against Vector Borne Diseas
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ
ਸਾਲ 2024-25 ਲਈ ਕੁਲੈਕਟਰ ਰੇਟ ਰੀਵਾਈਜਡ ਕੀਤੇ ਜਾਣ ਦੀ ਕਾਰਵਾਈ
ਧਰਮਪੁਰਾ ਦੀ ਨੌਜਵਾਨ ਲੜਕੀ ਦੀ ਆਸਟ੍ਰੇਲੀਆ ਦੇ ਹਵਾਈ ਅੱਡੇ ਤੇ ਮੌ
ਪੰਜਾਬ ਏ.ਆਈ.ਐਫ ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱ
ਇੰਜ: ਜਗਦੇਵ ਸਿੰਘ ਹਾਂਸ ਨੇ ਸੰਭਾਲਿਆ ਚੀਫ ਇੰਜੀਨੀਅਰ ਲੁਧਿਆਣਾ ਦ
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ, ਬਾਰਵ੍ਹੀ ਦੀਆ
ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ
ਹਰਿਆਣਾ ਦੇ ਗਵਰਨਰ ਵਲੋਂ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦ
ਰੋਡ ਸੇਫ਼ਟੀ ਸਬੰਧੀ ਆਰਟੀਏ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਸਟੇਟ ਬੈਂਕ ਦਿਵਸ ਮੌਕੇ ਸਥਾਨਕ ਮੁੱਖ ਦਫਤਰ ਵਿਖੇ ਲਗਾਇਆ ਖੂਨਦਾਨ
ਨਵੇਂ ਲਾਗੂ ਹੋਏ ਤਿੰਨ ਫ਼ੌਜਦਾਰੀ ਕਾਨੂੰਨਾਂ ਦੀਆਂ ਵਿਸ਼ੇਸ਼ਤਾਵਾਂ
ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੋਚ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42628612

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us