ਅਹਿਮਦਗੜ੍ਹ/ਮਾਲੇਰਕੋਟਲਾ 18 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਅਤੇ ਇਸ ਦੇ ਯੋਗ ਪ੍ਰਬੰਧਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਛੁੱਟੀ ਵਾਲੇ ਦਿਨ ਕਲੱਸਟਰ ,ਨੋਡਲ ਅਫ਼ਸਰ ਅਤੇ ਹੋਰ ਸਬੰਧਤ ਅਧਿਕਾਰੀ ਉਪ ਮੰਡਲ ਮੈਜਿਸਟਰੇਟਾਂ ਸਮੇਤ ਆਪਣੇ ਆਪਣੇ ਅਧਿਕਾਰ ਖੇਤਰ ਵਿੱਚ ਮੁਸਤੈਦ ਹੋ ਕੇ ਪਰਾਲੀ ਦੇ ਯੋਗ ਪ੍ਰਬੰਧਨ ਅਤੇ ਬਿਨਾਂ ਅੱਗ ਲਗਾਏ ਕਣਕ ਜਾਂ ਅਗਲੀ ਹੋਰ ਫਸ਼ਲ ਲਈ ਖੇਤ ਨੂੰ ਤਿਆਰ ਕਰਨ ਲਈ ਲਗਾਤਾਰ ਜਾਗਰੂਕ ਕਰ ਰਹੇ ਹਨ ਤਾਂ ਜੋ ਵਾਤਾਵਰਣ ਦੇ ਮਿਆਰ ਵਿੱਚ ਸੁਧਾਰ ਲਿਆਂਦਾ ਜਾ ਸਕੇ । ਐਸ.ਡੀ.ਐਮ. ਮਾਲੇਰਕੋਟਲਾ/ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਮੋਮਨਾਬਾਦ,ਅਕਬਰਪੁਰ ਛੰਨਾ, ਫਲੇਵਾਲ, ਰੋਹਿੜਾ,ਕੁੱਪ, ਖੁਰਦ , ਜਿੱਤਵਾਲ, ਬੋੜਆਈ ਕਲ੍ਹਾਂ,ਬੋੜਆਈ ਖੁਰਦ,ਮਹੇਰਨਾ ਖੁਰਦ,ਮਹੋਲੀ ਕਲ੍ਹਾ, ਮਹੋਲੀ ਖੁਰਦ,ਬਿਸ਼ਨਗੜ੍ਹ,ਝਨੇਰ,ਧਲੇਰ ਕਲ੍ਹਾਂ ,ਧਲੇਰ ਖੁਰਦ ,ਮਾਣਖੇੜੀ,ਫਰਵਾਹੀ ਧਨੋ ਆਦਿ ਪਿੰਡਾਂ ਵਿਖੇ ਆਮ ਪਿੰਡ ਨਿਵਾਸ਼ੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆ ਕਿਸਾਨਾਂ ਨੂੰ ਕਿਹਾ ਕਿ ਜ਼ਿਨ੍ਹਾਂ ਖੇਤਾ ਵਿੱਚ ਹਾਲੇ ਪਰਾਲ ਪਿਆ ਹੈ ਇਸ ਦੇ ਯੋਗ ਪ੍ਰਬੰਧਨ ਲਈ ਬਲਾਕ ਵਿਕਾਸ ਅਫ਼ਸਰਾਂ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਗੰਧਲਾ ਹੁੰਦਾ ਹੈ, ਉਥੇ ਧਰਤੀ ਦੀ ਸਿਹਤ ਤੇ ਵੀ ਅਸਰ ਪੈਦਾ ਹੈ। ਜਿਸ ਕਾਰਨ ਕਈ ਪ੍ਰਕਾਰ ਦੇ ਮਿੱਤਰ ਕੀੜੇ ਅਤੇ ਖਣੀਜ ਪਦਾਰਥ ਨਸ਼ਟ ਹੋ ਜਾਂਦੇ ਹਨ । ਜਿਸ ਨਾਲ ਖੇਤੀ ਲਾਗਤ ਵੀ ਵਧਦੀ ਹੈ ਅਤੇ ਕਿਸਾਨ ਦੀ ਆਰਥਿਕਤਾ ਤੇ ਵੀ ਅਸਰ ਪੈਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਪਰਾਲੀ ਦਾ ਆਧੁਨਿਕ ਤਕਨੀਕਾਂ ਨਾਲ ਨਿਪਟਾਰਾ ਕਰ ਰਹੇ ਹਨ, ਪਰ ਫੇਰ ਵੀ ਜਿੱਥੇ ਕਿਤੇ ਵੀ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਉੱਥੇ ਤੈਨਾਤ ਸਬੰਧਤ ਅਧਿਕਾਰੀਆਂ ਵੱਲੋਂ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਅੱਗਾਂ ਨੂੰ ਬਝਾਇਆ ਜਾ ਰਿਹਾ ਹੈ । ਅੱਗ ਲਗਾਉਣ ਵਾਲੇ ਕਿਸਾਨ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ । ਕਿਸਾਨਾਂ ਨੂੰ ਅਪੀਲ ਕਰਦਿਆ ਸ੍ਰੀ ਹਰਬੰਸ ਸਿੰਘ ਨੇ ਕਿਹਾ ਕਿਸਾਨ ਪਰਾਲੀ ਨੂੰ ਸਾੜਨ ਦੀ ਬਜਾਏ ਵੱਖ-ਵੱਖ ਤਰੀਕਿਆਂ ਨਾਲ ਪ੍ਰਬੰਧਨ ਕਰਨ। ਉਹ ਆਪਣੇ ਜ਼ਿਲ੍ਹੇ ਵਿਚ ਮੌਜੂਦ ਮਸ਼ੀਨਰੀ ਦੀ ਮਦਦ ਨਾਲ ਸੁਚੱਜੇ ਪ੍ਰਬੰਧ ਕਰਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਬਲਾਕ ਵਿਚ ਸਥਾਪਿਤ ਕੀਤੇ ਗਏ ਕਸਟਮ ਹਾਇਰਿੰਗ ਸੈਂਟਰ ਵਿਚ ਮੌਜੂਦ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਸ ਪ੍ਰਗਟਾਈ ਕਿ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਪਰਾਲੀ ਪ੍ਰਬੰਧਨ ਮੁਹਿੰਮ ਵਿਚ ਪੂਰਾ ਸਹਿਯੋਗ ਦੇਣਗੇ। ਉਨ੍ਹਾਂ ਦੱਸਿਆ ਕਿ ਸੀ.ਆਰ.ਐਮ ਸਕੀਮ ਤਹਿਤ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਸਬਸਿਡੀ ਤੇ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨ ਦੀ ਲੋੜ ਹੈ ਤਾਂ ਉਹ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰੇ ਪਰ ਕਿਸੇ ਵੀ ਹਾਲਤ ਵਿਚ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ।
Parali-Sadan-Di-Rok-Malerkotla
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)