ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ 'ਤੇ ਦਿੱਤੀ ਜਾਵੇਗੀ

Jun30,2024 | Jagrati Lahar Bureau | Chandigarh


* ਪ੍ਰਤੀ ਕਿਲੋਗ੍ਰਾਮ ਹਾਈਬ੍ਰਿਡ ਮੱਕੀ ਦੇ ਬੀਜ ਦੀ ਖਰੀਦ 'ਤੇ ਦਿੱਤੀ ਜਾਵੇਗੀ 100 ਰੁਪਏ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

* 4700 ਹੈਕਟੇਅਰ ਰਕਬੇ ਉਤੇ ਲਗਾਈਆਂ ਜਾਣਗੀਆਂ ਮੱਕੀ ਦੀਆਂ ਪ੍ਰਦਰਸ਼ਨੀਆਂ ਅਤੇ ਪ੍ਰਤੀ ਹੈਕਟੇਅਰ ਦਿੱਤੀ ਜਾਵੇਗੀ 6000 ਰੁਪਏ ਦੀ ਵਿੱਤੀ ਸਹਾਇਤਾ

* ਪੰਜਾਬ ਨੇ ਸਾਉਣੀ ਦੀ ਮੱਕੀ ਦੀ ਕਾਸ਼ਤ ਦੇ ਟੀਚੇ ਨੂੰ ਦੁੱਗਣਾ ਕਰਕੇ ਰਿਕਾਰਡ 2 ਲੱਖ ਹੈਕਟੇਅਰ ਤੱਕ ਵਧਾਇਆ


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਖੇਤੀ ਵਿਭਿੰਨਤਾ ਬਾਰੇ ਯੋਜਨਾ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਾਉਣੀ ਦੀ ਮੱਕੀ ਦੇ ਹਾਈਬ੍ਰਿਡ ਬੀਜਾਂ 'ਤੇ ਸਬਸਿਡੀ ਦੇਣ ਅਤੇ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਉਣ ਦਾ ਫੈਸਲਾ ਕੀਤਾ ਹੈ।

ਇਸ ਬਾਰੇ ਅੱਜ ਇੱਥੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵੱਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਹਾਈਬ੍ਰਿਡ ਮੱਕੀ ਦੇ ਪ੍ਰਤੀ 1 ਕਿਲੋਗ੍ਰਾਮ ਬੀਜ ਦੀ ਖਰੀਦ 'ਤੇ ਕਿਸਾਨ 100 ਰੁਪਏ ਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਹਾਈਬ੍ਰਿਡ ਸਾਉਣੀ ਦੀ ਮੱਕੀ ਦੇ ਬੀਜਾਂ ਲਈ ਸਬਸਿਡੀ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ ਰਕਬਾ ਜਾਂ 40 ਕਿਲੋਗ੍ਰਾਮ ਬੀਜ ਲਈ ਮੁਹੱਈਆ ਕਰਵਾਈ ਜਾਵੇਗੀ। ਸੂਬਾ ਦੇ ਕਿਸਾਨਾਂ ਨੂੰ ਕੁੱਲ 2300 ਕੁਇੰਟਲ ਮੱਕੀ ਦਾ ਬੀਜ ਸਬਸਿਡੀ 'ਤੇ ਉਪਲਬਧ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਕੁੱਲ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ, ਜਿਸ ਲਈ ਕਿਸਾਨਾਂ ਨੂੰ ਖਾਦਾਂ, ਕੀਟਨਾਸ਼ਕਾਂ ਆਦਿ ਸਮੇਤ ਵੱਖ-ਵੱਖ ਸਮੱਗਰੀ ਲਈ ਪ੍ਰਤੀ ਹੈਕਟੇਅਰ 6000 ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੀ ਝੋਨੇ ਦੀ ਫ਼ਸਲ ਤੋਂ ਛੁਟਕਾਰਾ ਦਿਵਾਉਣ ਲਈ ਸੂਬਾ ਸਰਕਾਰ ਨੇ ਰਿਕਾਰਡ 2 ਲੱਖ ਹੈਕਟੇਅਰ ਰਕਬੇ 'ਤੇ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਦਾ ਟੀਚਾ ਮਿੱਥਿਆ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਲਗਭਗ ਦੁੱਗਣਾ ਹੈ।

ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਸਕੀਮ ਰਾਹੀਂ ਸਬਸਿਡੀ ਦੀ ਰਕਮ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਹਾਈਬ੍ਰਿਡ ਮੱਕੀ ਦੇ ਬੀਜਾਂ 'ਤੇ ਸਬਸਿਡੀ  ਲੈਣ ਲਈ ਇਛੁੱਕ ਕਿਸਾਨ ਆਨਲਾਈਨ ਪੋਰਟਲ agrimachinerypb.com ਉਤੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ।

ਕੈਬਨਿਟ ਮੰਤਰੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਵੇਚੇ ਜਾ ਰਹੇ ਬੀਜਾਂ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਮਿਆਰੀ ਬੀਜ ਹੀ ਉਪਲਬਧ ਕਰਵਾਏ ਜਾਣ।

Powered by Froala Editor

Seeds-Of-Crop-Diversification-Punjab-Agriculture-Dept-To-Provide-Subsidy-On-Kharif-Maize-Seeds



TOP HEADLINES


ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ
ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖ
ਇਹ ਸਰਕਾਰ ਨੌਜਵਾਨਾਂ ਨੂੰ ਚੰਗੀ ਸਿੱਖਿਆ ਪ੍ਰਣਾਲੀ ਨਹੀਂ ਦੇ ਸਕੀ,
'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ
ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਧਾਰਾ 43-ਬੀ ਨੂ
2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋ
ਡਿਪਟੀ ਕਮਿਸ਼ਨਰ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁ
Dc Directs Extensive Drive Against Vector Borne Diseas
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ
ਸਾਲ 2024-25 ਲਈ ਕੁਲੈਕਟਰ ਰੇਟ ਰੀਵਾਈਜਡ ਕੀਤੇ ਜਾਣ ਦੀ ਕਾਰਵਾਈ
ਧਰਮਪੁਰਾ ਦੀ ਨੌਜਵਾਨ ਲੜਕੀ ਦੀ ਆਸਟ੍ਰੇਲੀਆ ਦੇ ਹਵਾਈ ਅੱਡੇ ਤੇ ਮੌ
ਪੰਜਾਬ ਏ.ਆਈ.ਐਫ ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱ
ਇੰਜ: ਜਗਦੇਵ ਸਿੰਘ ਹਾਂਸ ਨੇ ਸੰਭਾਲਿਆ ਚੀਫ ਇੰਜੀਨੀਅਰ ਲੁਧਿਆਣਾ ਦ
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ, ਬਾਰਵ੍ਹੀ ਦੀਆ
ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ
ਹਰਿਆਣਾ ਦੇ ਗਵਰਨਰ ਵਲੋਂ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦ
ਰੋਡ ਸੇਫ਼ਟੀ ਸਬੰਧੀ ਆਰਟੀਏ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਸਟੇਟ ਬੈਂਕ ਦਿਵਸ ਮੌਕੇ ਸਥਾਨਕ ਮੁੱਖ ਦਫਤਰ ਵਿਖੇ ਲਗਾਇਆ ਖੂਨਦਾਨ
ਨਵੇਂ ਲਾਗੂ ਹੋਏ ਤਿੰਨ ਫ਼ੌਜਦਾਰੀ ਕਾਨੂੰਨਾਂ ਦੀਆਂ ਵਿਸ਼ੇਸ਼ਤਾਵਾਂ
ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੋਚ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42628273

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us