ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ * 50 ਕਰੋੜ ਦੀ ਲਾਗਤ ਵਾਲੇ ਇਹ ਪ੍ਰਾਜੈਕਟ ਜੂਨ 2025 ਤੱਕ ਕੀਤੇ ਜਾਣਗੇ ਕਾਰਜਸ਼ੀਲ⁠: ਅਮਨ ਅਰੋੜਾ

Jun30,2024 | Gurwinder Singh | Chandigarh


•ਪੇਡਾ ਨੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਾਵਰ ਪਲਾਂਟ ਕੀਤਾ ਚਾਲੂ

* ਇਹ ਕਦਮ ਸਵੱਛ ਊਰਜਾ ਰਾਹੀਂ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ-ਮੁਕਤ ਕਰਨ ਤੇ ਵਾਤਾਵਰਣ ਨੂੰ ਬਚਾਉਣ ਲਈ ਅਹਿਮ ਸਾਬਤ ਹੋਵੇਗਾ


ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹਾਲ ਹੀ ਵਿੱਚ ਖੇਤੀਬਾੜੀ ਸਬੰਧੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਕਾਰਜਸ਼ੀਲ ਕੀਤਾ ਹੈ। ਇਸ ਪ੍ਰਾਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਸਥਿਤ ਪੀ.ਐਸ.ਪੀ.ਸੀ.ਐਲ. ਦੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਹੋਰ ਤਿੰਨ ਸੂਰਜੀ ਊਰਜਾ ਪ੍ਰਾਜੈਕਟਾਂ ਦੇ ਜੂਨ 2025 ਤੱਕ ਕਾਰਜਸ਼ੀਲ ਹੋਣ ਦੀ ਆਸ ਹੈ। ਉਨ੍ਹਾਂ ਅੱਗੇ ਦੱਸਿਆ ਇਨ੍ਹਾਂ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀ ਵਾਂਦਰ, ਸ਼ੇਰਗੜ੍ਹ ਅਤੇ ਕੋਠੇ ਮੱਲੂਆਣਾ ਵਿੱਚ ਲੱਗੇ ਪੀ.ਐਸ.ਪੀ.ਸੀ.ਐਲ ਦੇ 66 ਕੇ.ਵੀ ਸਬ-ਸਟੇਸ਼ਨਾਂ ਨੇੜੇ ਪੰਚਾਇਤੀ ਜ਼ਮੀਨ ਲੀਜ਼ 'ਤੇ ਲਈ ਗਈ ਹੈ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤੀਬਾੜੀ ਲਈ ਸੌਰ ਊਰਜਾ ਦੇ ਸੰਕਲਪ ਨੂੰ ਦਰਸਾਉਣਗੇ ਅਤੇ ਪੀ.ਐਸ.ਪੀ.ਸੀ.ਐਲ. ਨੂੰ ਬਹੁਤ ਘੱਟ ਕੀਮਤ 'ਤੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਨਗੇ। ਉਹਨਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਤੋਂ ਲੰਬੇ ਸਮੇਂ ਦੇ ਪੀ.ਪੀ.ਏ. ਤਹਿਤ ਪੀ.ਐਸ.ਪੀ.ਸੀ.ਐਲ. ਨੂੰ 2.748 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਮੁਤਾਬਕ ਬਿਜਲੀ ਸਪਲਾਈ ਕੀਤੀ ਜਾਵੇਗੀ।

Powered by Froala Editor

Bathinda-To-Get-Three-More-Solar-Power-Plants-Soon



TOP HEADLINES


ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ
ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖ
ਇਹ ਸਰਕਾਰ ਨੌਜਵਾਨਾਂ ਨੂੰ ਚੰਗੀ ਸਿੱਖਿਆ ਪ੍ਰਣਾਲੀ ਨਹੀਂ ਦੇ ਸਕੀ,
'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ 'ਚ ਮੁੱਖ ਮੰਤਰੀ
ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਧਾਰਾ 43-ਬੀ ਨੂ
2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋ
ਡਿਪਟੀ ਕਮਿਸ਼ਨਰ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁ
Dc Directs Extensive Drive Against Vector Borne Diseas
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ
ਸਾਲ 2024-25 ਲਈ ਕੁਲੈਕਟਰ ਰੇਟ ਰੀਵਾਈਜਡ ਕੀਤੇ ਜਾਣ ਦੀ ਕਾਰਵਾਈ
ਧਰਮਪੁਰਾ ਦੀ ਨੌਜਵਾਨ ਲੜਕੀ ਦੀ ਆਸਟ੍ਰੇਲੀਆ ਦੇ ਹਵਾਈ ਅੱਡੇ ਤੇ ਮੌ
ਪੰਜਾਬ ਏ.ਆਈ.ਐਫ ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱ
ਇੰਜ: ਜਗਦੇਵ ਸਿੰਘ ਹਾਂਸ ਨੇ ਸੰਭਾਲਿਆ ਚੀਫ ਇੰਜੀਨੀਅਰ ਲੁਧਿਆਣਾ ਦ
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ, ਬਾਰਵ੍ਹੀ ਦੀਆ
ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ
ਹਰਿਆਣਾ ਦੇ ਗਵਰਨਰ ਵਲੋਂ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦ
ਰੋਡ ਸੇਫ਼ਟੀ ਸਬੰਧੀ ਆਰਟੀਏ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਸਟੇਟ ਬੈਂਕ ਦਿਵਸ ਮੌਕੇ ਸਥਾਨਕ ਮੁੱਖ ਦਫਤਰ ਵਿਖੇ ਲਗਾਇਆ ਖੂਨਦਾਨ
ਨਵੇਂ ਲਾਗੂ ਹੋਏ ਤਿੰਨ ਫ਼ੌਜਦਾਰੀ ਕਾਨੂੰਨਾਂ ਦੀਆਂ ਵਿਸ਼ੇਸ਼ਤਾਵਾਂ
ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੋਚ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42628541

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us