ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ

Jul2,2024 | Jagrati Lahar Bureau | Malerkotla

· ਕਿਹਾ,ਸਮੁੱਚੀ ਟੀਮ ਵੱਲੋਂ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਈ ਡਿਊਟੀ ਸਦਕਾ ਜ਼ਿਲ੍ਹੇ ’ਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਹੋਈਆ ਸੰਭਵ · ਡਾ ਪੱਲਵੀ ਨੇ ਚੋਣ ਅਮਲੇ ਦਾ ਧੰਨਵਾਦ ਕਰਦਿਆਂ ਭਵਿੱਖ ਚ ਵੀ ਆਪਣੀ ਜਿੰਮੇਵਾਰੀ ਇਸੇ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਕੀਤਾ ਪ੍ਰੇਰਿਤ · ਅਧਿਕਾਰੀਆਂ/ਕਰਮਚਾਰੀਆਂ ਨੇ ਕਿਹਾ ! ਪ੍ਰਸ਼ਾਸ਼ਨਿਕ ਦਬਾਅ ਬਗੈਰ ਚੋਣ ਡਿਊਟੀ ਨਿਭਾ ਕੇ ਮਿਲੀ ਸੰਤੁਸ਼ਟੀ ਮਾਲੇਰਕੋਟਲਾ 02 ਜੂਨ : ਲੋਕ ਸਭਾ ਚੋਣਾਂ-2024 ਵਿੱਚ ਅਧਿਕਾਰੀਆਂ/ਕਰਮਚਾਰੀਆਂ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅੱਜ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਰੀਬ 90 ਨੋਡਲ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਪਾਲ ਸਿੰਘ,ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ ,ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ, ਡੀ.ਆਈ.ਓ ਸ੍ਰੀਮਤੀ ਸ਼ਾਇਨਾ, ਚੋਣ ਤਹਿਸੀਲਦਾਰ ਸ੍ਰੀ ਬ੍ਰਿਜ ਤੋਂ ਇਲਾਵਾ ਹੋਰ ਵੀ ਉਚ ਅਧਿਕਾਰੀ ਹਾਜ਼ਰ ਸਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਨੇ ਕਿਹਾ ਕਿ ਕਿਸੇ ਵੀ ਸਾਂਝੇ ਮਹੱਤਵਪੂਰਨ ਕਾਰਜ ਨੂੰ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ, ਇਸ ਵਿੱਚ ਲੱਗੇ ਹਰ ਇੱਕ ਟੀਮ ਮੈਂਬਰ ਦਾ ਸਹਿਯੋਗ ਬਹੁਤ ਮਹੱਤਵਪੂਰਨ ਅਤੇ ਜ਼ਰੂਰੀ ਹੁੰਦਾ ਹੈ। ਟੀਮ ਮੈਂਬਰਾਂ ਦੇ ਸਾਂਝੇ ਸਹਿਯੋਗ ਸਦਕਾ ਔਖੇ ਤੋਂ ਔਖਾ ਟੀਚਾ ਵੀ ਆਸਾਨੀ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਹੋਰ ਕਿਹਾ ਕਿ ਲੋਕ ਸਭਾ ਚੋਣਾਂ 2024 ਦੀ ਸਮੁੱਚੀ ਪ੍ਰੀਕ੍ਰਿਆ ਦਾ ਕੰਮ ਪੂਰੀ ਜ਼ਿੰਮੇਵਾਰੀ,ਤਨਦੇਹੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਈ ਡਿਊਟੀ ਸਦਕਾ ਹੀ ਅਮਨ-ਅਮਾਨ, ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਿਆ ਹੈ। ਇਹ ਸਭ ਟੀਮ ਦੇ ਸਾਂਝੇ ਉਪਰਾਲਿਆ ਸਦਕਾ ਸੰਭਵ ਹੋਇਆ ਹੈ । ਡਿਪਟੀ ਕਮਿਸ਼ਨਰ ਨੇ ਪ੍ਰਸੰਸਾ ਪੱਤਰ ਦੇਣ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਦੇ ਨੋਡਲ ਅਧਿਕਾਰੀਆਂ/ਕਰਮਚਾਰੀਆਂ ਨਾਲ ਉਨ੍ਹਾਂ ਨੂੰ ਚੋਣ ਡਿਊਟੀ ਦੌਰਾਨ ਪੇਸ਼ ਆਈਆਂ ਮੁਸ਼ਕਲਾਂ ਜਾਂ ਨਵੇਂ ਤਜ਼ਰਬੇ ਵੀ ਸਾਂਝੇ ਕਰਨ ਨੂੰ ਕਿਹਾ। ਚੋਣ ਅਮਲੇ ਨੇ ਕਿਹਾ ਕਿ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਪ੍ਰਸ਼ਾਸ਼ਨਿਕ ਦਬਾਅ ਦੇ ਕੰਮ ਕਰਨ ਦਾ ਮੌਕਾ ਮਿਲਿਆ ਜਿਹੜਾ ਕਿ ਸਿਰਫ ਜ਼ਿਲ੍ਹਾ ਚੋਣ ਅਫ਼ਸਰ ਦੀ ਉੱਚ ਸੋਚ ਸਦਕਾ ਸੰਭਵ ਹੋਇਆ। ਨੋਡਲ ਅਫ਼ਸਰਾਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਾਰਥਕ/ਦੂਰਅੰਦੇਸ਼ੀ ਸੋਚ ਸਕਦਾ ਉਨ੍ਹਾਂ ਨੂੰ ਚੋਣ ਡਿਊਟੀ ਦੌਰਾਨ ਕਿਸੇ ਵੀ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਈ। ਲੋਕ ਸਭਾ ਚੋਣਾਂ ਦੌਰਾਨ ਤਨਦੇਹੀ ਅਤੇ ਅਣਥੱਕ ਤਰੀਕੇ ਨਾਲ ਆਪਣੀਆਂ ਡਿਊਟੀਆਂ ਕਰਨ ਵਾਲੇ ਚੋਣ ਅਮਲੇ ਦਾ ਧੰਨਵਾਦ ਕਰਦਿਆ ਅਧਿਕਾਰੀਆਂ ਨੂੰ ਭਵਿੱਖ ਚ ਵੀ ਆਪਣੀ ਜਿੰਮੇਵਾਰੀ ਇਸੇ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ । ਕਿਹਾ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਵੋਟਰਾਂ ਦੇ ਨਾਲ-ਨਾਲ ਚੋਣ ਡਿਊਟੀ ਵਿੱਚ ਲੱਗੇ ਅਮਲੇ ਨੂੰ ਵੀ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਤਾਂ ਕਿ ਭਵਿੱਖ ਵਿੱਚ ਵੀ ਕਰਮਚਾਰੀ ਚੋਣ ਡਿਊਟੀ ਨੂੰ ਤਨਦੇਹੀ ਨਾਲ ਕਰਨ ਲਈ ਤਤਪਰ ਰਹਿਣ। ਉਨ੍ਹਾਂ ਚੋਣਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਮਲੇ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਸ਼ਿਕਾਇਤ ਨਿਵਾਰਨ ਸੈੱਲ ਦੇ ਨੋਡਲ ਅਫ਼ਸਰ ਡਾ. ਪਰਮਜੀਤ ਸਿੰਘ ਢਿੱਲੋਂ ਦੀ ਪ੍ਰਸੰਸਾ ਕਰਦਿਆ ਕਿਹਾ ਇਨ੍ਹਾਂ ਚੋਣਾ ਵਿੱਚ 100 ਫੀਂਸਦੀ ਸ਼ਿਕਾਇਤਾ ਦਾ ਨਿਵਾਰਨ ਪੰਜਾਬ ਵਿੱਚ ਸਭ ਤੋਂ ਘੱਟ ਔਸਤਨ ਸਮੇਂ 20 ਮਿੰਟ 35 ਸੈਕਿੰਡ ਵਿੱਚ ਕੀਤਾ ਜੋ ਕਿ ਸਲਾਘਾਯੋਗ ਉੱਦਮ ਸਾਬਤ ਹੋਇਆ ਜਦੋ ਕਿ ਸਟੇਟ ਦਾ ਸਮਾਂ 34 ਮਿੰਟ ਰਿਹਾ ਹੈ ਅਤੇ ਜਿਲਾ ਮਾਲੇਰਕੋਟਲਾ ਆਨਲਾਈਨ ਆਈਆਂ ਸਕਾਇਤਾਂ ਦਾ ਨਿਪਟਾਰਾ ਸਭ ਤੋਂ ਘੱਟ ਸਮੇਂ ਵਿੱਚ ਕਰਨ ਲਈ ਪਹਿਲੇ ਸਥਾਨ ਤੇ ਰਿਹਾ।ਇਸੇ ਤਰ੍ਹਾਂ ਬੂਥ ਰਾਬਤਾ ਨਾਮਕ ਇੱਕ ਵਿਸ਼ੇਸ਼ ਵੈਬਸਾਈਟ ਲਾਂਚ ਕਰਕੇ ਜ਼ਿਲ੍ਹੇ ਨੇ ਚੋਣਾਂ ਦੌਰਾਨ ਆਪਣੀ ਵੱਖਰੀ ਪਹਿਲਕਦਮੀ ਦਰਜ ਕਰਵਾਈ। ਜਿਸ ਦਾ ਡਿਜਾਇਨ ਐਸ.ਡੀ.ਐਮ.ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ. ਅਤੇ ਐਲ.ਪੀ.ਏ. ਸ਼ਾਖਾ ਦੇ ਕਲਰਕ ਫਿਰੋਜ ਮੁਹੰਮਦ ਵਲੋਂ ਤਿਆਰ ਕੀਤਾ ਗਿਆ ਸੀ। ਡਿਜਾਇਨ ਕਰਨ ਲਈ ਨਿਭਾਈ ਅਹਿਮ ਭੂਮਿਕਾ ਸਦਕਾ ਫਿਰੋਜ ਮੁਹੰਮਦ ਦਾ ਵੀ ਵਿਸ਼ੇਸ ਸਨਮਾਨ ਕੀਤਾ ਗਿਆ । ਚੋਣ ਕਲਰਕ ਸ੍ਰੀ ਮਨਪ੍ਰੀਤ ਸਿੰਘ ਦੀ ਸਲਾਘਾ ਕਰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰਮਚਾਰੀ ਦੀ ਚੋਣਾਂ ਦੌਰਾਨ ਬਹੁਤ ਅਹਿਮ ਭੂਮਿਕਾ ਰਹਿ ਹੈ । ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਵਚਨਬੱਧਤਾ ਦੁਹਰਾਈ।

Malerkotla-News



TOP HEADLINES


ਦਰਬਾਰਾ ਸਿੰਘ ਗੁਰੂ ਦੀ ਸ਼ਿਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ
*- ਖੇਡਾਂ ਵਤਨ ਪੰਜਾਬ ਦੀਆਂ 2024 -* *ਬਲਾਕ ਪੱਧਰੀ ਖੇਡਾਂ ਦੇ ਦ
*ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਦੋ ਸਕੂਲ ਆਫ ਐਮੀਨੈਂ
*ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ*
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ
ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤ
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨ
ਐਮਪੀ ਸੰਜੀਵ ਅਰੋੜਾ ਨੇ 3 ਕੇਂਦਰੀ ਮੰਤਰੀਆਂ ਨੂੰ ਲਿਖਿਆ ਪੱਤਰ: ਬ
ਸਟਾਫ ਨਰਸਾਂ ਦੀ ਭਰਤੀ ਦੇ ਪੇਪਰ ਨੂੰ ਲੈ ਕੇ ਬੱਚਿਆਂ ਵੱਲੋਂ ਕੀਤਾ
ਨੀਲੇ ਅਸਮਾਨ ਲਈ ਸਾਫ਼ ਹਵਾ ਦੇ ਅੰਤਰਰਾਸ਼ਟਰੀ ਦਿਵਸ 'ਤੇ, ਲੁਧਿਆਣ
ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖ
ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗ
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ
*ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5911 ਬੈਕਲਾਗ ਯੂਨੀਅਨ ਪੰਜਾਬ ਦ
ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤ
ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧ
ਕੋਟਕਪੂਰਾ ਵਿੱਚ ਮਹਿਲਾ ਵੱਲੋਂ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42970883

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us