ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਗਸਤ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਸ਼ਨਕਾਰੀਆਂ ਨੂੰ ਚੜ੍ਹਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਦੀ ਸੁਰੱਖਿਆ ਲਈ ਸਬੰਧਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜਿਲਕਾ ਵਿੱਚ ਪੈਂਦੇ ਅੰਤਰ-ਰਾਸਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਕਵਾਡ-ਕਾਪਟਰ/ਡਰੋਨ ਕੈਮਰੇ ਆਦਿ ਉਡਾਉਣ ਤੇ ਪਾਬੰਦੀ ਲਗਾਈ ਹੈ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਸਬ ਜੇਲ੍ਹ ਫਾਜਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚ ਬਣਾ ਚੁਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋ ਕਰਕੇ ਜੇਲ੍ਹਾਂ ਵਿੱਚ ਬੰਦ ਖਤਰਨਾਕ ਕੈਦੀਆਂ ਤੱਕ ਮੋਬਾਇਲ ਫੋਨ/ਡਰੱਗ ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ਵਿੱਚ ਮਦਦ ਕਰਨ ਵਾਲੀ ਸਮੱਗਰੀ ਦੀ ਸਪਲਾਈ ਕਰ ਸਕਦਾ ਹੈ। ਜਿਸ ਲਾਲ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖਤ ਕਦਮ ਚੁੱਕਣ ਦੀ ਲੋੜ ਹੈ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾ ਅਤੇ ਬੀ.ਪੀ.ਓਜ ਦੇ ਨੇੜੇ ਸਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਨੂੰ ਆਉਣ ਜਾਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਫੌਜ, ਬੀ.ਐਸ.ਐਫ., ਪੁਲਿਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ਵਿਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ।
Powered by Froala Editor
Dr-Senu-Duggal-Ias-Deputy-Commissioner-Fazilaka-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)