ਲੌਂਗੋਵਾਲ,13 ਜਨਵਰੀ (ਜਗਸੀਰ ਸਿੰਘ) - ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਸਰਕਾਰੀ ਸਕੂਲ ਸਾਹਪੁਰ ਕਲਾਂ ਵਿੱਚ ਬੁਨਿਆਦੀ ਸੁਵਿਧਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਗਭਗ ਇਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਨਾਗਰਿਕਾਂ ਨੂੰ ਸਰਵੋਤਮ ਸਿੱਖਿਆ ਅਤੇ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਕੁਝ ਸਮੇਂ ਅੰਦਰ ਇੱਥੇ ਇਹਨਾਂ ਦੋਹਾਂ ਖੇਤਰਾਂ ਵਿੱਚ ਵੱਡੇ ਸੁਧਾਰ ਦੇਖਣ ਨੂੰ ਮਿਲਣਗੇ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਹਰ ਜ਼ਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਹਰੇਕ ਵਿਦਿਆਰਥੀ ਮਿਆਰੀ ਸਿੱਖਿਆ ਪ੍ਰਾਪਤ ਕਰਕੇ ਆਪਣੀ ਮਿਹਨਤ ਨਾਲ ਬੁਲੰਦੀ ਹਾਸਲ ਕਰ ਸਕੇ। ਇਸ ਉਪਰੰਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਕਲਾਂ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ 4 ਕਲਾਸ ਰੂਮਾਂ, ਸਾਇੰਸ ਲੈਬ ਅਤੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਦਿਆਂ ਕਾਰਜਾਂ ਦੀ ਸ਼ੁਰੂਆਤ ਕਰਵਾਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਕਲਾਂ ਵਿਖੇ 22.53 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ 3 ਕਲਾਸ ਰੂਮਾਂ ਦਾ ਉਦਘਾਟਨ ਕੀਤਾ। ਇਸ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਇੰਦਰ ਕੌਰ, ਡਿਪਟੀ ਡੀਈਓ ਮਨਜੀਤ ਕੌਰ,ਇੰਚਾਰਜ ਸਰੋਜ ਰਾਣੀ, ਮੁੱਖ ਅਧਿਆਪਕ ਨਰਿੰਦਰਪਾਲ ਸ਼ਰਮਾ, ਯਾਦਵਿੰਦਰ ਕੌਰ, ਮਾਸਟਰ ਗੁਰਪ੍ਰੀਤ ਸਿੰਘ ਟੋਨੀ, ਸਰਪੰਚ ਲਖਬੀਰ ਸਿੰਘ ਲੱਖੀ ਨੰਬਰਦਾਰ, ਕੋਪਰੇਟਿਵ ਸੁਸਾਇਟੀ ਪ੍ਰਧਾਨ ਗੁਰਜੰਟ ਸਿੰਘ ਜਥੇਦਾਰ, ਐਡਵੋਕੇਟ ਗੋਬਿੰਦ ਸਿੰਘ ਗੋਪੀ, ਗਗਨ ਸ਼ਾਹਪਰ, ਬਘੇਲ ਸਿੰਘ ਬੱਬੂ, ਹਰਪ੍ਰੀਤ ਸਿੰਘ ਹੈਪੀ, ਗੁਰਭੇਜ ਸਿੰਘ, ਬਿਰਬੱਲ ਸਿੰਘ, ਹਰਦੀਪ ਸਿੰਘ, ਸੰਦੀਪ ਸਿੰਘ ਸਿੰਦਾ ਸੰਧੂ, (ਸਾਰੇ ਗ੍ਰਾਮ ਪੰਚਾਇਤ ਮੈਂਬਰ) ਰਜਿੰਦਰ ਸਿੰਘ ਕਾਲਾ, ਮਾਸਟਰ ਲੱਖੀ, ਸਾਬਕਾ ਸਰਪੰਚ ਰਘੂਨਾਥ ਪੰਡਿਤ, ਗੁਰਨੈਬ ਸਿੰਘ, ਹਰਜਿੰਦਰ ਸਿੰਘ ਜਿੰਦਰ, ਡਾਕਟਰ ਜਸਪਾਲ ਸਿੰਘ, ਡਾਕਟਰ ਨੈਬ ਸਿੰਘ, ਮਾਸਟਰ ਹਰਦੇਵ ਸਿੰਘ ਚੀਮਾਂ, ਮੈਡਮ ਹਰਪ੍ਰੀਤ ਕੌਰ, ਮੈਡਮ ਕਿਰਨਦੀਪ ਕੌਰ, ਮਾਸਟਰ ਦਵਿੰਦਰ ਸਿੰਘ, ਮੈਡਮ ਮਮਤਾ ਰਾਣੀ ਅਤੇ ਸਮੂਹ ਸਟਾਫ ਹਾਜ਼ਰ ਸਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਕਮੇਟੀ ਪ੍ਰਧਾਨ ਦਰਸ਼ਨ ਸਿੰਘ ਸਮੇਤ ਸਮੂਹ ਪ੍ਰਬੰਧਕ ਕਮੇਟੀ ਮੈਬਰ ਹਾਜ਼ਰ ਸਨ।