ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

Jan18,2025 | Jagrati Lahar Bureau | Chandigarh


* ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ: ਗੁਰਮੀਤ ਸਿੰਘ ਖੁੱਡੀਆਂ

•ਵਿਭਾਗ ਦੇ ਅਧਿਕਾਰੀਆਂ ਨੂੰ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ‘ਚ ਸੱਪ ਦੇ ਡੰਗ ਦੇ ਇਲਾਜ ਬਾਰੇ ਐਸ.ਓ.ਪੀ. ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

ਚੰਡੀਗੜ੍ਹ, 18 ਜਨਵਰੀ:

ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਸਾਰੇ 22 ਪੌਲੀਕਲੀਨਿਕਾਂ ਅਤੇ 97 ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਸੱਪ ਦੇ ਡੰਗ ਦਾ ਸ਼ਿਕਾਰ ਹੋਏ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਹਸਪਤਾਲ ਸੱਪ ਦੇ ਡੰਗਣ ਸਬੰਧੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੀ ਐਂਟੀ-ਵੇਨਮ ਦਵਾਈਆਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਕਦਮ ਸੱਪ ਦੇ ਡੰਗ ਦਾ ਸ਼ਿਕਾਰ ਜਾਨਵਰਾਂ ਦੀਆਂ ਜਾਨਾਂ ਬਚਾਉਣ ਅਤੇ ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਮੁੱਚੀ ਭਲਾਈ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਸੱਪ ਦੇ ਡੰਗਣ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪਾਲਤੂ ਜਾਨਵਰਾਂ ਦੇ ਮਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਇਸ ਸਹੂਲਤ ਅਤੇ ਸੱਪ ਦੇ ਡੰਗਣ ਦੇ ਲੱਛਣਾਂ ਬਾਰੇ ਜਾਗਰੂਕ ਕਰਨ ਅਤੇ ਲੋੜ ਪੈਣ 'ਤੇ ਤੁਰੰਤ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ।
ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ਵਿੱਚ ਐਸ.ਓ.ਪੀ. ਪ੍ਰਦਰਸ਼ਿਤ ਕੀਤੀ ਜਾਣੀ ਚਾਹੀਦੀ ਹੈ।
ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੱਪ ਦੇ ਡੰਗਣ ਦੇ ਮੁੱਢਲੇ ਲੱਛਣਾਂ ਵਿੱਚ ਸਾਹ ਲੈਣ 'ਚ ਦਿੱਕਤ, ਸਰੀਰ 'ਤੇ ਦੰਦਾਂ ਦੇ ਨਿਸ਼ਾਨ, ਸਰੀਰ ਵਿੱਚ ਦਰਦ, ਜਾਨਵਰ ਦਾ ਕੰਬਣਾ ਅਤੇ ਅਧਰੰਗ, ਪਿਸ਼ਾਬ ਵਿੱਚ ਖੂਨ ਆਦਿ ਸ਼ਾਮਲ ਹਨ। ਉਨ੍ਹਾਂ ਸਲਾਹ ਦਿੱਤੀ ਕਿ ਕਿਸਾਨਾਂ ਨੂੰ ਜ਼ਖ਼ਮ ਨੂੰ ਕੱਟਣਾ ਜਾਂ ਚੂਸਣਾ ਨਹੀਂ ਚਾਹੀਦਾ, ਸਗੋਂ ਜਲਦ ਤੋਂ ਜਲਦ ਨਜ਼ਦੀਕੀ ਪਸ਼ੂ ਹਸਪਤਾਲ ਵਿੱਚ ਜਾਣਾ ਚਾਹੀਦਾ ਹੈ ਅਤੇ ਪੀੜਤ ਪਸ਼ੂ ਦਾ ਇਲਾਜ ਸ਼ੁਰੂ ਕਰਨ ਲਈ ਤੁਰੰਤ ਵੈਟਰਨਰੀ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

Powered by Froala Editor

Punjab-Launches-Anti-snake-Venom-Treatment-In-Govt-Veterinary-Facilities



TOP HEADLINES


ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ
ਪੰਜਾਬ ਸਰਕਾਰ ਸੂਬੇ ਅੰਦਰ ਰਸੋਈ ਗੈਸ ਦੀ ਸਥਿਤੀ ਸਪਸਟ ਕਰੇ: ਵੜਿੰ
*ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂ
ਕਤਲ ਕਰਨ ਦੀ ਸਾਜ਼ਿਸ਼ ਕਰਨ ਵਾਲੇ ਪਿਸਤੌਲ ਸਮੇਤ ਤਿੰਨ ਦੋਸ਼ੀ ਗ੍ਰ
*ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ
Live : ਇਨਫੋਸਿਸ ਲਿਮਿਟਿਡ ਦਾ ਨੀਂਹ ਪੱਥਰ ਰੱਖਣ ਮੌਕੇ Cm ਭਗਵੰ
Lpg Gas ਨੂੰ ਲੈ ਕੇ Cm Bhagwant Mann ਦਾ ਵੱਡਾ ਬਿਆਨ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ
ਸੁਖਪਾਲ ਖਹਿਰਾ ਦੀ ਵਿਵਾਦਿਤ ਟਿੱਪਣੀ ਤੋਂ ਬਾਅਦ ‘ਆਪ’ ਮਹਿਲਾ ਵਲੰ
ਚੱਪੜਚਿੜੀ ਤੋਂ ਮੋਹਾਲੀ ਕੋਰਟ ਕੰਪਲੈਕਸ ਤੱਕ ਸੜਕ ਉੱਪਰ ਟਰੈਕਟਰਾਂ
*ਜ਼ਿਲ੍ਹਾ ਲੁਧਿਆਣਾ ਵਿੱਚ ਐਲ.ਪੀ.ਜੀ, ਡੀਜ਼ਲ ਤੇ ਪੈਟਰੋਲ ਦੀ ਕੋਈ
*ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵ
ਚੰਡੀਗੜ੍ਹ ਵਿੱਚ ਏ ਐਸ ਆਈ ਨੂੰ ਮਾਰਿਆ ਥੱਪੜ, ਪੱਗ ਉਤਰੀ
ਸੈਕਟਰ-89 ਫਾਇਰਿੰਗ ਮਾਮਲੇ ‘ਚ ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49432662

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us