ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀਆਂ ਕਾਰਵਾਈਆਂ/ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ

Mar11,2025 | Jagrati Lahar Bureau | Chandigarh



ਹੁਣ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ‘ਚੋਂ ਕਿਸੇ ਵੀ ਵਿਸ਼ੇ ਅਤੇ ਤੱਥ ਦੀ ਖੋਜ ਕਰਨਾ ਹੋਵੇਗਾ ਆਸਾਨ

ਇਸ ਸਰਚਏਬਲ ਇੰਜਣ ਦੀ ਸ਼ੁਰੂਆਤ ਕਰਨਾ ਵਾਲ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ


ਚੰਡੀਗੜ੍ਹ 11 ਮਾਰਚ 2025: ਡਿਜੀਟਲਾਈਜੇਸ਼ਨ ਦੇ ਖੇਤਰ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਮਨ ਅਰੋੜਾ, ਬਿਜਲੀ ਮੰਤਰੀ ਹਰਭਜਨ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦਗੀ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ ਹੈ।
ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਸਰਚੇਬਲ ਇੰਜਣ ਰਾਹੀਂ ਹੁਣ 1947 ਤੋਂ ਲੈ ਕੇ ਹੁਣ ਤੱਕ ਦੀਆਂ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ/ਕਾਰਵਾਈਆਂ ਵਿੱਚੋਂ ਕਿਸੇ ਵੀ ਵਿਸ਼ੇ ਨੂੰ ਖੋਜਣਾ ਅਤੇ ਕਿਸੇ ਵੀ ਤੱਥ ਨੂੰ ਲੱਭਣਾ ਆਸਾਨ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਇਹ ਸਰਚੇਬਲ ਇੰਜਣ ਪੰਜਾਬੀ ਯੂਨੀਵਰਸਿਟੀ ਪਟਿਆਲਾ, ਆਈ.ਆਈ.ਆਈ.ਟੀ. ਹੈਦਰਾਬਾਦ ਅਤੇ ਸੀਡੈਕ ਨੋਇਡਾ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਸ ਪ੍ਰੋਜੈਕਟ ਨੂੰ ਨੇਪਰੇ ਚੜ੍ਹਾਉਣ ਲਈ ਡਾ. ਗੁਰਪ੍ਰੀਤ ਲਹਿਲ, ਪ੍ਰੋਫੈਸਰ ਅਤੇ ਕੰਸਲਟੈਂਟ, ਆਈ.ਆਈ.ਆਈ.ਟੀ. ਹੈਦਰਾਬਾਦ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਵਿਸ਼ੇਸ਼ ਸਹਿਯੋਗ ਦਿਤਾ ਹੈ।
ਇਨ੍ਹਾਂ ਪ੍ਰਾਜੈਕਟਾਂ ਦੇ ਲਾਂਚ ਹੋਣ ਨਾਲ ਪੰਜਾਬ ਵਿਧਾਨ ਸਭਾ ਦੇਸ਼ ਦੀਆਂ ਬਾਕੀ ਵਿਧਾਨ ਸਭਾਵਾਂ ਵਿੱਚੋਂ ਪਹਿਲੀ ਵਿਧਾਨ ਸਭਾ ਬਣ ਗਈ ਹੈ ਜਿਸ ਨੇ ਐਮ.ਐਲ.ਏਜ਼ ਦੀ ਸਹੂਲਤ ਲਈ ਕੰਪਲੀਟ ਸਲੂਸ਼ਨ ਤਿਆਰ ਕੀਤਾ ਹੈ ਅਤੇ ਇਸ ਵਾਸਤੇ ਬਕਾਇਦਾ ਐਮ.ਐਲ.ਏਜ਼ ਤੇ ਵੱਖ ਵੱਖ ਵਿਭਾਗਾਂ ਨੂੰ ਟ੍ਰੇਨਿੰਗ ਵੀ ਦਿੱਤੀ ਜਾਵੇਗੀ ।
ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਨੂੰ ਆਧੁਨਿਕ ਅਤੇ ਹਾਈ-ਟੈਕ ਬਣਾਉਣ ਲਈ ਠੋਸ ਯਤਨ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵੇਲੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ, ਨੇਵਾ ਪੋਰਟਲ ਰਾਹੀਂ ਕਾਗਜ਼-ਰਹਿਤ ਚਲਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਸਾਰੇ ਸੈਸ਼ਨਾਂ ਦਾ ਯੂਟਿਊਬ ਅਤੇ ਪੰਜਾਬ ਸਰਕਾਰ ਦੇ ਸੋਸ਼ਲ ਮੀਡੀਆ ਚੈਨਲਾਂ 'ਤੇ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਵਿੱਚ ਵੀ ਆਟੋਮੇਸ਼ਨ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ  ਅਤੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਕਮੇਟੀ ਰੂਮ ਅਤੇ ਸ਼ਾਖਾਵਾਂ ਨੂੰ ਵੀ ਡਿਜੀਟਲਾਈਜ਼ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਾਫਟਵੇਅਰ, ਜਿਸ ਵਿੱਚ ਈ-ਆਫਿਸ ਅਤੇ ਐਚ.ਆਰ.ਐਮ.ਐਸ. ਸ਼ਾਮਲ ਹਨ, ਨੂੰ ਵੀ ਪੰਜਾਬ ਵਿਧਾਨ ਸਭਾ ਵਿੱਚ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਗਿਆ ਹੈ ਅਤੇ ਡਿਜੀਟਲਾਈਜ਼ੇਸ਼ਨ ਦੀ ਦਿਸ਼ਾ ਵਿੱਚ  ਇਹ ਯਤਨ ਭਵਿੱਖ ਵਿੱਚ ਵੀ ਇਸ ਤਰਾਂ  ਜਾਰੀ ਰਹਿਣਗੇ।

ਇਸ ਦੌਰਾਨ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਐਨ.ਆਈ.ਸੀ. (ਪੰਜਾਬ ਯੂਨਿਟ) ਵੱਲੋਂ ਤਿਆਰ ਕੀਤੇ ਗਏ ਐਮ.ਐਲ.ਏਜ਼ ਈ ਕੁਨੈਕਟ ਤਹਿਤ ਈ ਗੈਲਰੀ ਪਾਸ ਤੇ ਪੇਪਰਲੈਸ ਇੰਟਰਨਲ ਵਰਕਿੰਗ ਆਫ ਹਾਊਸ ਕਮੇਟੀਜ਼, ਕਾਂਸਟੀਚੁਐਂਸੀ ਈ ਮੈਨੇਜਮੈਂਟ ਨੂੰ ਦੇਖਿਆ ਅਤੇ ਡਿਜ਼ੀਟਲ ਕੰਪੈਂਡੀਅਮ ਆਫ ਆਨਰੇਬਲ ਮੈਂਬਰਜ਼ ਦਾ ਉਦਘਾਟਨ ਕੀਤਾ।

ਇਸ ਮੌਕੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ,  ਸਕੱਤਰ ਖਰਚਾ, ਵਿਜੇ ਨਾਮਦੇਵ ਰਾਓ ਜ਼ਾਦੇ, ਸਕੱਤਰ ਸੰਸਦੀ ਮਾਮਲੇ ਦਿਲਰਾਜ ਸਿੰਘ,  ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਗਿਰੀਸ਼ ਦਿਆਲਨ,  ਮੁੱਖ ਇੰਜੀਨੀਅਰ ਵਿਜੇ ਕੁਮਾਰ ਚੋਪੜਾ,  ਐਨ.ਆਈ.ਐਕਸ.ਆਈ., ਨਵੀਂ ਦਿੱਲੀ ਮਨੋਜ ਅਗਰਵਾਲ, ਸਟੇਟ ਇਨਫੋਰਮੈਟਿਕਸ ਅਫ਼ਸਰ, ਐਨ.ਆਈ.ਸੀ. ਵਿਵੇਕ ਵਰਮਾ ਅਤੇ ਪੰਜਾਬ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Powered by Froala Editor

Punjab-Vidhan-Sabha-Speaker-Launches-Searchable-Engine-To-Access-The-Proceedings-debates-Of-The-House-Dating-Back-To-1947



TOP HEADLINES


ਲੁਧਿਆਣੇ ਫ਼ੇਰ ਹੋਇਆ ਬਲੈਕ ਆਊਟ * ਰਾਤ 8 ਵਜੇ ਤੋਂ 8.15 ਵਜੇ ਤੱ
'ਆਪ' ਨੇ ਸੰਗਠਨ ਵਿੱਚ ਫੁੱਕੀ ਨਵੀਂ ਜਾਨ : 5 ਮੀਤ ਪ੍ਰਧਾਨ ,13 ਲ
ਐਮਪੀ ਅਰੋੜਾ ਨੂੰ ਮਿਲ ਰਹੀਆਂ ਹਨ ਨਿੱਘੀਆਂ ਜੱਫੀਆਂ ਅਤੇ ਭਾਰੀ ਜਨ
ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾ
ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸ
‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨ
*ਅੱਜ ਰਾਤ 8 ਵਜੇ ਤੋਂ 8.15 ਵਜੇ ਤੱਕ "ਓਪਰੇਸ਼ਨ ਸ਼ੀਲਡ" ਤਹਿਤ ਬ
ਕੱਚੇ ਕਰਮਚਾਰੀਆਂ ਲਈ ਖ਼ੁਸ਼ ਖ਼ਬਰੀ!ਮਾਨ ਸਰਕਾਰ ਨੇ ਜੰਗਲਾਤ ਵਿਭਾਗ
ਤੰਬਾਕੂ ਨੂੰ ਕਹੋ ਨਾਂਹ , ਜ਼ਿੰਦਗੀ ਨੂੰ ਕਹੋ ਹਾਂ ! – ਇੰਨੋਸੈਂਟ
ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ
ਡੇਰਾਬੱਸੀ ਹਲਕੇ ਵਿੱਚ ਡੇਢ ਦਹਾਕੇ ਬਾਅਦ ਦਿਖਿਆ ਪੰਥਕ ਰੰਗ, ਇਯਾਲ
ਨੈਸ਼ਨਲ ਹਾਈਵੇ ਉਪਰ ਪਨਬੱਸ ਦੀ ਵਾਲਵੋ ਬੱਸ ਹਾਦਸੇ ਦਾ ਸ਼ਿਕਾਰ ਹੋਈ,
ਅਰੋੜਾ ਨੇ ਲੁਧਿਆਣਾ ਨੂੰ ਇੱਕ ਆਦਰਸ਼ ਸ਼ਹਿਰ ਬਣਾਉਣ ਦੀ ਗੱਲ ਦੁਹਰ
ਕੱਲ੍ਹ (31 ਮਈ) ਸ਼ਾਮ 8 ਵਜੇ ਤੋਂ 8.15 ਵਜੇ ਤੱਕ ਆਪ੍ਰੇਸ਼ਨ ਸ਼ੀ
’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 10
ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋ
ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਨਾਮਜ਼ਦਗੀਆਂ ਦੇ ਪੰਜਵੇਂ ਦਿਨ 3
ਐਮਪੀ ਅਰੋੜਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਪਰਮਾਤਮ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45818776

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us