ਦਰਜਾ-4 ਕਰਮਚਾਰੀਆਂ ਨੂੰ ਵਿੱਤੀ ਸਾਲ 2025-26 ਲਈ ਕਣਕ ਖਰੀਦਣ ਵਾਸਤੇ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ ਮਿਲੇਗਾ: ਹਰਪਾਲ ਸਿੰਘ ਚੀਮਾ

Apr22,2025 | Jagrati Lahar Bureau | Chandigarh

ਕਣਕ ਦੀ ਖਰੀਦ ਲਈ ਵਿਆਜ-ਮੁਕਤ ਕਰਜੇ ਵਿੱਚ ਤਿੰਨ ਸਾਲਾਂ ਦੌਰਾਨ 21.25% ਦਾ ਵਾਧਾ
ਕਿਹਾ, ਪਿਛਲੀ ਕਾਂਗਰਸ ਸਰਕਾਰ ਵੱਲੋਂ ਅਣਗੌਲੇ ਗਏ ਦਰਜਾ-4 ਕਰਮਚਾਰੀਆਂ ਦੀ ਭਲਾਈ ਨੂੰ 'ਆਪ' ਸਰਕਾਰ ਨੇ ਦਿੱਤੀ ਤਰਜੀਹ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਮਾਜ ਦੇ ਹੇਠਲੇ ਵਰਗਾਂ ਨੂੰ ਉੱਚਾ ਚੁੱਕਣ ਲਈ ਵਚਨਬੱਧਤਾ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਦਰਜਾ-4 (ਗਰੁੱਪ-ਡੀ) ਦੇ ਕਰਮਚਾਰੀਆਂ ਲਈ ਕਣਕ ਖਰੀਦਣ ਵਾਸਤੇ ਵਿਆਜ ਮੁਕਤ ਕਰਜ਼ਾ ਵਧਾ ਕੇ 9700 ਰੁਪਏ ਕਰ ਦਿੱਤਾ ਗਿਆ ਹੈ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਰਜਾ-4 ਮੁਲਾਜਮਾਂ ਲਈ ਇਸ ਮਹੱਤਵਪੂਰਨ ਵਿੱਤੀ ਸਹਾਇਤਾ ਵਿੱਚ ਲਗਾਤਾਰ ਵਾਧਾ ਕਰਦਿਆਂ ਕਣਕ ਖਰੀਦਣ ਵਾਸਤੇ ਵਿਆਜ ਮੁਕਤ ਕਰਜ਼ਾ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 21.25 ਫੀਸਦੀ ਦਾ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਇਸ ਅਗਾਂਹਵਧੂ ਪਹੁੰਚ ਦੇ ਉਲਟ ਪਿਛਲੀ ਕਾਂਗਰਸ ਸਰਕਾਰ ਵੱਲੋਂ ਇਸ ਵਰਗ ਦੀ ਅਣਦੇਖੀ ਕੀਤੀ ਜਾਂਦੀ ਰਹੀ।

ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਉਦਾਸੀਨਤਾ ਲਈ ਪਿਛਲੀ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤੀ ਸਾਲ 2019-20 ਅਤੇ 2020-21 ਦੇ ਚੁਣੌਤੀਪੂਰਨ ਕੋਵਿਡ-19 ਸਾਲਾਂ ਦੌਰਾਨ ਵੀ ਕਾਂਗਰਸ ਸਰਕਾਰ ਵੱਲੋਂ ਕੋਈ ਵਾਧਾ ਕੀਤੇ ਬਿਨਾ ਸਿਰਫ 7500 ਰੁਪਏ ਦਾ ਵਿਆਜ ਰਹਿਤ ਕਣਕ ਕਰਜੇ ਦੀ ਸਹੂਲਤ ਦਿੱਤੀ ਗਈ ਅਤੇ ਬਾਅਦ ਵਿੱਚ ਚੋਣ ਵਰ੍ਹੇ 2021-22 ਦੌਰਾਨ ਤਿੰਨ ਸਾਲਾਂ ਉਪਰੰਤ ਸਿਰਫ 500 ਰੁਪਏ ਦਾ ਮਾਮੂਲੀ ਵਾਧਾ ਕਰਦਿਆਂ ਇਸ ਕਰਜ਼ੇ ਦੀ ਰਕਮ ਨੂੰ 8000 ਰੁਪਏ ਕਰ ਦਿੱਤਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਦੇ ਮੁਕਾਬਲੇ 'ਆਪ' ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਰਜਾ-4 ਦੇ ਮੁਲਾਜ਼ਮਾਂ ਦੀ ਭਲਾਈ ਲਈ ਨਿਰੰਤਰ ਵਚਨਬੱਧਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਵਿਆਜ ਮੁਕਤ ਕਰਜ਼ੇ ਦੀ ਰਕਮ ਨੂੰ ਵਿੱਤੀ ਸਾਲ 2023-24 ਲਈ ਵਧਾ ਕੇ 8500 ਰੁਪਏ, ਫਿਰ ਵਿੱਤੀ ਸਾਲ 2024-25 ਲਈ 9100 ਰੁਪਏ ਅਤੇ ਹੁਣ ਵਿੱਤੀ ਸਾਲ 2025-26 ਲਈ ਵਧਾ ਕੇ 9700 ਰੁਪਏ ਕਰ ਦਿੱਤਾ ਗਿਆ।

ਵਿੱਤ ਮੰਤਰੀ ਨੇ ਕਿਹਾ ਕਿ ਦਰਜਾ-4 ਦੇ ਹਰੇਕ ਯੋਗ ਕਰਮਚਾਰੀ ਨੂੰ 9700 ਰੁਪਏ ਦਾ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ, ਜਿਸ ਨਾਲ ਉਹ ਮੌਜੂਦਾ ਸਰਕਾਰੀ ਦਰ 'ਤੇ 2425 ਰੁਪਏ ਪ੍ਰਤੀ ਕੁਇੰਟਲ ਪ੍ਰਤੀ ਪਰਿਵਾਰ ਚਾਰ ਕੁਇੰਟਲ ਦੇ ਹਿਸਾਬ ਨਾਲ ਕਣਕ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਕਰਜ਼ਾ ਜੂਨ 2025 (ਜੁਲਾਈ 2025 ਵਿੱਚ ਭੁਗਤਾਨ ਯੋਗ) ਦੀ ਤਨਖ਼ਾਹ ਤੋਂ ਸ਼ੁਰੂ ਹੋ ਕੇ, ਇਸੇ ਵਿੱਤੀ ਸਾਲ ਦੇ ਅੰਦਰ ਮੁਕੰਮਲ ਵਸੂਲੀ ਨੂੰ ਯਕੀਨੀ ਬਣਾਉਂਦੇ ਹੋਏ ਆਸਾਨ ਅੱਠ ਬਰਾਬਰ ਮਾਸਿਕ ਕਿਸ਼ਤਾਂ ਵਿੱਚ ਵਸੂਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਵਾਨਿਤ ਰਾਸ਼ੀ 29 ਮਈ, 2025 ਤੱਕ ਸੂਬਾ ਸਰਕਾਰ ਦੇ ਖਜ਼ਾਨੇ ਵਿੱਚੋਂ ਜਾਰੀ ਕਰ ਦਿੱਤੀ ਜਾਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਵਿਆਜ ਰਹਿਤ ਕਣਕ ਦਾ ਕਰਜ਼ਾ ਇੱਕ ਮਹੱਤਵਪੂਰਨ ਪਹਿਲਕਦਮੀ ਹੈ ਜੋ ਕਿ ਪੰਜਾਬ ਦੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਦਰਜਾ-4 ਕਰਮਚਾਰੀਆਂ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਮੁਲਾਜ਼ਮਾਂ 'ਤੇ ਪੈ ਰਹੇ ਆਰਥਿਕ ਬੋਝ ਨੂੰ ਘੱਟ ਕੀਤਾ ਜਾਵੇ ਤਾਂ ਜੋ ਉਹ ਆਪਣੇ ਘਰੇਲੂ ਖਰਚਿਆਂ ਦਾ ਬਿਹਤਰ ਢੰਗ ਨਾਲ ਪ੍ਰਬੰਧਨ ਕਰ ਸਕਣ ਅਤੇ ਉਨ੍ਹਾਂ ਦੀ ਸਮੁੱਚੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

Powered by Froala Editor

Class-iv-Employees-To-Receive-Rs-9-700-Interest-free-Wheat-Loan-For-Fy-2025-26-Harpal-Singh-Cheema



TOP HEADLINES


ਪੰਜਾਬ ਸਰਕਾਰ ਵੱਲੋਂ ਹਰਿਆਣਾ ਦੀ "ਤਕਨੀਕੀ ਤੌਰ 'ਤੇ ਅਸੰਭਵ" 10,
ਐਮਪੀ ਅਰੋੜਾ ਦੇ ਯਤਨਾਂ ਸਦਕਾ ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਭ
ਲਾਲ ਚੰਦ ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸ
ਗ੍ਰਾਮ ਪੰਚਾਇਤਾਂ ਜਾਂ ਵਾਰਡਾਂ, ਜਿੱਥੇ 15.10.2024 ਨੂੰ ਚੋਣਾਂ
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ 'ਤੇ ਤਲਾਸ਼ੀ ਮੁਹਿੰਮ
ਚੋਣ ਕਮਿਸ਼ਨ ਵੱਲੋਂ 'ਆਪ' ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ: ਸਿਬਿਨ
ਸੰਗਰੂਰ ਜੇਲ੍ਹ ਅੰਦਰ ਚੱਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼;
ਮਾਨ ਸਰਕਾਰ ਸਰਕਾਰੀ ਬੱਸ ਸੇਵਾ ਹੋਰ ਮਜ਼ਬੂਤ ਕਰੇਗੀ; ਪਨਬੱਸ ਅਤੇ
ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉ
ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਤੇ ਆਮਦਨ ਵਧਾਉਣ ਲਈ ਝੋਨੇ ਦ
ਕਰਮਚਾਰੀ ਪਹਿਲਾਂ: ਮਾਨ ਸਰਕਾਰ ਕਰਮਚਾਰੀਆਂ ਦੀਆਂ ਉਮੀਦਾਂ ਨੂੰ ਪੂ
ਡਾ. ਰਵਜੋਤ ਸਿੰਘ ਵੱਲੋਂ ਅਚਨਚੇਤ ਚੈਕਿੰਗ ਜਾਰੀ; ਸਵੇਰੇ-ਸਵੇਰੇ ਹ
ਉੱਤਰੀ ਜ਼ੋਨ ਜਲੰਧਰ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਵੱਡਾ ਹੁਲ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 30000 ਰੁਪਏ ਦੀ ਰਿ
ਪੰਚਾਇਤ ਮੰਤਰੀ ਵੱਲੋਂ ਗਰਾਊਂਡ ਜ਼ੀਰੋ 'ਤੇ ਮੁਆਇਨਾ : ਸੌਂਦ ਵੱਲੋ
ਐਮ.ਪੀ ਅਰੋੜਾ ਨੇ 35 ਸਾਲਾਂ ਤੋਂ ਵੱਧ ਸਮੇਂ ਬਾਅਦ ਹੈਬੋਵਾਲ ਖੁਰਦ
ਪਿੰਡਾਂ ਵਿਚ ਜੀਵਨ ਹੋਇਆ ਆਮ ਵਾਂਗ ਸਰੱਹਦੀ ਪਿੰਡਾਂ ਦੇ ਲੋਕਾਂ ਨੇ
ਇੰਨੋਸੈਂਟ ਹਾਰਟਸ ਦੇ 51 ਵਿਦਿਆਰਥੀਆਂ ਨੇ ਸੀਬੀਐਸਈ ਬੋਰਡ ਦੇ ਨਤੀ
40 ਸਾਲ ਬਾਅਦ ਸੁਪਨਾ ਹੋਇਆ ਸੱਚ, ਸੁਹੇਲੇ ਵਾਲਾ ਮਾਈਨਰ ਵਿਚ ਆਇਆ
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਦੇਵੇਗੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45580142

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us