ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਦੇਵੇਗੀ 1500 ਰੁਪਏ ਪ੍ਰਤੀ ਏਕੜ-ਨਰਿੰਦਰ ਪਾਲ ਸਿੰਘ ਸਵਨਾ

May15,2025 | Jagrati Lahar Bureau | Fazilka

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ। ਇਹ ਜਾਣਕਾਰੀ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੰਦਿਆਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹਾ ਇਸ ਤਕਨੀਕ ਨੂੰ ਲਾਗੂ ਕਰਨ ਵਿਚ ਹਮੇਸਾ ਅੱਗੇ ਰਹਿੰਦਾ ਹੈ ਅਤੇ ਇਸ ਸਾਲ ਵੀ ਕਿਸਾਨ ਪਾਣੀ ਦੀ ਬਚਤ ਵਾਲੀ ਇਸ ਤਕਨੀਕ ਨੂੰ ਲਾਗੂ ਕਰਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਵਿਭਾਗ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਇਸ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਲਿਆਉਣ ਦਾ ਕੰਮ ਸ਼ੁਰੂ ਕਰ ਚੁੱਕਾ ਹੈ ਅਤੇ ਇਹ ਸਿੱਧੀ ਬਿਜਾਈ ਅੱਜ ਤੋਂ ਸ਼ੁਰੂ ਹੋ ਗਈ ਹੈ।

ਵਿਧਾਇਕ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਲਈ 40 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਕਿਸਾਨ 10 ਮਈ ਤੋਂ 30 ਜੂਨ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਡੀ.ਐਸ.ਆਰ. ਸਕੀਮ ਲਈ ਰਜਿਸਟਰ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸਾਉਣੀ ਸੀਜ਼ਨ ਸਾਲ 2024 ਦੌਰਾਨ ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 21,338 ਕਿਸਾਨਾਂ ਨੂੰ 29.02 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਦੱਸਣਯੋਗ ਹੈ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜੋ ਕਿ ਸਾਲ 2023 ਵਿੱਚ 1.72 ਲੱਖ ਏਕੜ ਦੇ ਮੁਕਾਬਲੇ 47 ਫ਼ੀਸਦ ਦੇ ਵਾਧੇ ਨੂੰ ਦਰਸਾਉਂਦੀ ਹੈ।

ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੇ ਲਾਭਾਂ ਨੂੰ ਉਜਾਗਰ ਕਰਦਿਆਂ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਸਨੂੰ ਪੰਜਾਬ ਦੀ ਖੇਤੀਬਾੜੀ ਲਈ ਵਿਸ਼ੇਸ਼ ਉਪਲਬਧੀ ਦੱਸਦਿਆਂ ਕਿਹਾ ਕਿ ਇਹ ਵਿਧੀ ਰਵਾਇਤੀ ਝੋਨੇ ਦੀ ਕਾਸ਼ਤ ਦੇ ਮੁਕਾਬਲੇ ਵਧੇਰੇ ਲਾਹੇਵੰਦ ਹੈ, ਜਿਸ ਨਾਲ 15-20 ਫ਼ੀਸਦ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਇਹ ਕਦਮ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਹਿਮ ਹੈ ਅਤੇ ਇਸਦੇ ਨਾਲ ਹੀ ਮਜ਼ਦੂਰੀ ਲਾਗਤ ਲਗਭਗ 3500 ਰੁਪਏ ਪ੍ਰਤੀ ਏਕੜ ਘਟੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਤਾਵਰਣ-ਅਨੁਕੂਲ ਵਿਧੀ ਨੂੰ ਅਪਣਾਉਣ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲੈਣ।


Powered by Froala Editor

Fazilka-News-



TOP HEADLINES


ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ
ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿਮ ਤਹਿਤ ਖੰਨਾ ਪੁਲਿਸ ਵੱਲੋ ਨਸ਼ਾ
*ਲੁਧਿਆਣਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49881560

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us