ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ 'ਤੇ ਤਲਾਸ਼ੀ ਮੁਹਿੰਮ ਚਲਾਈ

May15,2025 | Jagrati Lahar Bureau | Chandigarh

— ਗੁਰਦਾਸਪੁਰ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ
— ਯੁੱਧ ਨਸ਼ਿਆਂ ਵਿਰੁੱਧ ਜਾਰੀ: ਪੁਲਿਸ ਵੱਲੋਂ 75ਵੇਂ ਦਿਨ 124 ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋਗ੍ਰਾਮ ਹੈਰੋਇਨ, 2.5 ਕਿਲੋਗ੍ਰਾਮ ਅਫੀਮ ਬਰਾਮਦ
 — ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਦੀ ਵੀ ਲਈ ਤਲਾਸ਼ੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 75ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਸੂਬੇ ਭਰ ਦੇ ਬੱਸ ਅੱਡਿਆਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ।
ਇਸ ਸੂਬਾ ਪੱਧਰੀ ਆਪਰੇਸ਼ਨ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਆਪਰੇਸ਼ਨ ਨੂੰ ਸਫਲ ਬਣਾਉਣ ਲਈ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਬਲ ਤਾਇਨਾਤ ਕਰਨ ਲਈ ਕਿਹਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਸਾਰੇ ਬੱਸ ਅੱਡਿਆਂ 'ਤੇ ਚਲਾਏ ਗਏ ਇਸ ਆਪਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।
ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਅੱਜ 486 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 83 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 124 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ, 75 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 11,208 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.02 ਕਿਲੋਗ੍ਰਾਮ ਹੈਰੋਇਨ, 2.5 ਕਿਲੋਗ੍ਰਾਮ ਅਫੀਮ ਅਤੇ 27090 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 481 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।

ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ, ਗੁਰਦਾਸਪੁਰ ਵਿੱਚ ਪਿੰਡ ਡੀਡਾ ਸਾਂਸੀਆ ਵਿਖੇ ਜਲ ਸਰੋਤ ਵਿਭਾਗ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਤੌਰ 'ਤੇ ਉਸਾਰੇ ਦੋ ਨਸ਼ਾ ਤਸਕਰਾਂ ਬਲਜਿੰਦਰ ਅਤੇ ਲਖਵਿੰਦਰ ਦੇ ਘਰਾਂ ‘ਤੇ ਬੁਲਡੋਜ਼ਰ ਚਲਾਇਆ ਗਿਆ। ਇਸ ਮੌਕੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਦੋਵੇਂ ਮੁਲਜ਼ਮ, ਜਿਨ੍ਹਾਂ ਦਾ ਘਰ ਢਾਹ ਦਿੱਤਾ ਗਿਆ ਹੈ, ਅਪਰਾਧਿਕ ਪਿਛੋਕੜ ਵਾਲੇ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀ ਬਲਜਿੰਦਰ ਵਿਰੁੱਧ ਐਨਡੀਪੀਐਸ ਐਕਟ ਅਤੇ ਆਬਕਾਰੀ ਐਕਟ ਤਹਿਤ 10 ਐਫਆਈਆਰ ਅਤੇ ਦੋਸ਼ੀ ਲਖਵਿੰਦਰ ਵਿਰੁੱਧ ਐਨਡੀਪੀਐਸ ਐਕਟ ਅਤੇ ਆਬਕਾਰੀ ਐਕਟ ਤਹਿਤ 12 ਐਫਆਈਆਰ ਦਰਜ ਹਨ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਸੂਬੇ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਤੱਕ ਅਜਿਹੇ ਆਪਰੇਸ਼ਨ ਜਾਰੀ ਰਹਿਣਗੇ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀਐਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ 'ਡੀਐਡਿਕਸ਼ਨ' ਹਿੱਸੇ ਵਜੋਂ 116 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਹੈ।

ਇਸ ਦੌਰਾਨ, ਪੰਜਾਬ ਪੁਲਿਸ ਨੇ ਸੂਬੇ ਦੀਆਂ ਜੇਲ੍ਹ ਵਿੱਚ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਛੇ ਜ਼ਿਲ੍ਹਿਆਂ - ਕਮਿਸ਼ਨਰੇਟ ਜਲੰਧਰ, ਹੁਸ਼ਿਆਰਪੁਰ, ਐਸਬੀਐਸ ਨਗਰ, ਜਲੰਧਰ ਦਿਹਾਤੀ, ਕਪੂਰਥਲਾ ਅਤੇ ਰੂਪਨਗਰ - ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, "ਸਾਡੀਆਂ ਪੁਲਿਸ ਟੀਮਾਂ ਵੱਲੋਂ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਅਤੇ ਪਖਾਨਿਆਂ ਸਮੇਤ ਹਰ ਕੋਨੇ ਅਤੇ ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਹੈ।"

Powered by Froala Editor

Punjab-Police-Conducts-Search-Operation-At-Bus-Stands-Across-State



TOP HEADLINES


*ਗੱਤਕਾ ਖੇਡ ਦਾ ਨੈਸ਼ਨਲ ਖੇਡਾਂ ਚ
‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ: 1.7 ਕਿਲੋਗ੍ਰਾਮ ਹੈਰੋਇ
Inclusion Of Gatka In National Games A Major Achieveme
ਚਿੱਟੇ ਦੀ ਥਾਂ ਡੋਡੇ-ਅਫੀਮ ਦੀ ਵਕਾਲਤ ਕਰਕੇ ਰਾਜਾ ਵੜਿੰਗ, ਨਸ਼ੇ
ਆਸ਼ੂ ਦਾ ਮਤਲਬ ਹੈ ਡਰ, ਧਮਕੀ ਅਤੇ ਹੰਕਾਰ, ਸੰਜੀਵ ਅਰੋੜਾ ਸੇਵਾ,
ਜੇਕਰ ਮੋਦੀ ਸਰਕਾਰ ਨੇ ਚੰਗਾ ਕੰਮ ਕੀਤਾ ਹੁੰਦਾ ਤਾਂ ਮੇਲਾਨੀਆ ਟਰੰ
ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿ
ਅਰੋੜਾ ਵੱਲੋਂ ਸੰਬੋਧਨ ਕੀਤੀ ਗਈ ਚੋਣ ਰੈਲੀ ਦੌਰਾਨ ਅਹਿਮਦਾਬਾਦ ਜਹ
ਪੰਜਾਬ ਸਰਕਾਰ ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦ
ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ
ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿ
*ਗੱਤਕਾ ਖੇਡ ਦਾ ਨੈਸ਼ਨਲ ਖੇਡਾਂ ਚ ਸ਼ਾਮਿਲ ਹੋਣਾ ਵੱਡੀ ਸਫਲਤਾ -
ਤਿੰਨ ਰੋਜਾ 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 12 ਤੋਂ 14 ਜੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਈਜ਼ੀ ਜ
ਜਿੱਤ ਤੋਂ ਬਾਅਦ ਅਰੋੜਾ ਮੰਤਰੀ ਬਣਨਗੇ: ਵਿਧਾਇਕ ਬਲਜਿੰਦਰ ਕੌਰ
ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖੜੀ ਗੱਡੀ ਵਿੱਚੋਂ ਮਿਲੀ ਲੜਕੀ
ਮੋਹਾਲੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 2 ਨਸ਼ਾ ਤਸਕਰਾਂ ਨੂੰ ਕ
[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਵਿਖੇ ਈਜ਼ੀ ਜ
ਆਪ ਦੇ ਵਿਧਾਇਕ ਨਤੀਜੇ ਦਿੰਦੇ ਹਨ, ਆਪਣੇ ਕੰਮ ਕਰਾਉਣ ਲਈ ਸੰਜੀਵ ਅ
*ਪੰਜਾਬ ਵਿੱਚ ਖੇਡ ਸੱਭਿਆਚਾਰ ਸੁਰਜੀਤ ਕਰਨ ਦੀ ਸ਼ੁਰੂਆਤ: ਕੇਜਰੀਵ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45956226

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us