ਮੁਕਤਸਰ ਜ਼ਿਲ੍ਹੇ ਦੇ ਸਿੰਘੇਵਾਲਾ ਵਿਚ ਵੀ ਇਕ ਵੱਡਾ ਹਾਦਸਾ ਵਾਪਰਿਆ ਹੈ। ਇੱਕ ਪਟਾਕੇ ਬਣਾਉਣ ਵਾਲੀ ਯੂਨਿਟ ਦੀ ਇਮਾਰਤ ਢਹਿ ਗਈ ਹੈ, ਜਿਸ ਵਿੱਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ 20 ਮਜ਼ਦੂਰਾਂ ਨੂੰ ਏਮਜ਼ ਬਠਿੰਡਾ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਕੁਝ ਮਜ਼ਦੂਰਾਂ ਦਾ ਇਲਾਜ ਮੁਕਤਸਰ ਦੇ ਹਸਪਤਾਲ ਵਿੱਚ ਵੀ ਕੀਤਾ ਜਾ ਰਿਹਾ ਹੈ। ਘਟਨਾ ਰਾਤ 2 ਵਜੇ ਦੇ ਕਰੀਬ ਵਾਪਰੀ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਾਹਤ ਕਾਰਜ ਵੀ ਸ਼ੁਰੂ ਕਰ ਦਿੱਤੇ ਗਏ ਹਨ। ਮੁਕਤਸਰ ਦੇ ਐਸਐਸਪੀ ਅਖਿਲ ਚੌਧਰੀ ਨੇ ਕਿਹਾ ਹੈ ਕਿ ਮਲਬੇ ਵਿੱਚੋਂ ਦੋ ਲਾਸ਼ਾਂ ਕੱਢ ਲਈਆਂ ਗਈਆਂ ਹਨ ਅਤੇ ਜ਼ਖਮੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Powered by Froala Editor
Blast-In-Firecracker-Factory-In-Singhewala-Muktsar-District-5-People-Killed-Many-Injured
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)