ਪੰਜਾਬ ਪੁਲਿਸ ਵੱਲੋਂ ਡਿਜੀਟਲ ਖ਼ਤਰਿਆਂ ਤੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ 'ਸਾਈਬਰ ਜਾਗੋ' ਦੀ ਸ਼ੁਰੂਆਤ

Oct28,2025 | Jagrati Lahar Bureau | Chandigarh


ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਕੌਰ ਦਿਓ ਵੱਲੋਂ ਟ੍ਰੇਨਿੰਗ ਆਫ਼ ਟ੍ਰੇਨਰਜ਼ ਵਰਕਸ਼ਾਪ ਦਾ ਉਦਘਾਟਨ; ਪਹਿਲੀ ਵਰਕਸ਼ਾਪ ਵਿੱਚ 75 ਅਧਿਆਪਕਾਂ ਨੂੰ ਸਾਈਬਰ ਸੁਰੱਖਿਆ ਸੰਦੇਸ਼ਵਾਹਕ ਵਜੋਂ ਤਿਆਰ ਕੀਤਾ ਜਾਵੇਗਾ

3,968 ਸਰਕਾਰੀ ਹਾਈ ਸਕੂਲਾਂ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਆਫ਼ ਟ੍ਰੇਨਰਜ਼ ਵਰਕਸ਼ਾਪਾਂ ਰਾਹੀਂ ਸਿਖਲਾਈ ਦਿੱਤੀ ਜਾਵੇਗੀ: ਸਪੈਸ਼ਲ ਡੀਜੀਪੀ ਵੀ ਨੀਰਜਾ

ਬੱਚਿਆਂ ਨੂੰ ਵੱਧ ਰਹੇ ਔਨਲਾਈਨ ਖਤਰਿਆਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅੱਜ "ਸਾਈਬਰ ਜਾਗੋ" ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ, ਜੋ ਸਕੂਲੀ ਬੱਚਿਆਂ ਨੂੰ ਇੰਟਰਨੈੱਟ ਸੇਫ਼ਟੀ ਅਤੇ ਇਸਦੀ ਸੁਰੱਖਿਅਤ ਵਰਤੋਂ ਬਾਰੇ ਜਾਗਰੂਕ ਕਰਨ ਲਈ ਇੱਕ ਪ੍ਰਮੁੱਖ ਰਾਜ ਵਿਆਪੀ ਪ੍ਰੋਗਰਾਮ ਹੈ।

ਇਸ ਪਹਿਲ ਦੀ ਸ਼ੁਰੂਆਤ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਦਿਓ ਨੇ ਸੀਨੀਅਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ, ਸਿੱਖਿਅਕਾਂ ਅਤੇ ਭਾਈਵਾਲ ਸੰਗਠਨਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਕੀਤੀ। ਐਨਜੀਓ ਸਪੇਸਟੂਗ੍ਰੋ ਅਤੇ ਸਾਈਬਰ ਸੁਰੱਖਿਆ ਫਰਮਾਂ ਸਟਾਰਲਾਈਟ ਡੇਟਾ ਸਲਿਊਸ਼ਨਜ਼ ਅਤੇ ਸਾਈਬਰਕਾਪਸ ਕੰਪਲਾਇੰਸ ਸਲਿਊਸ਼ਨਜ਼ ਦੇ ਸਹਿਯੋਗ ਨਾਲ ਲਾਗੂ ਕੀਤੀ ਜਾ ਰਹੀ ਇਸ ਪਹਿਲ ਦਾ ਉਦੇਸ਼ ਇਨ੍ਹਾਂ ਵਰਕਸ਼ਾਪਾਂ ਰਾਹੀਂ ਪੰਜਾਬ ਭਰ ਦੇ ਲਗਭਗ ਪੰਜ ਲੱਖ ਸਕੂਲੀ ਬੱਚਿਆਂ ਨੂੰ ਕਵਰ ਕਰਨਾ ਹੈ।

ਪਹਿਲੀ ਟ੍ਰੇਨਿੰਗ ਆਫ਼ ਟ੍ਰੇਨਰਜ਼ ਵਰਕਸ਼ਾਪ ਵਿੱਚ ਸਰਕਾਰੀ ਸਕੂਲਾਂ ਦੇ 75 ਅਧਿਆਪਕਾਂ ਨੇ ਹਿੱਸਾ ਲਿਆ। ਇਸ ਮੌਕੇ ਬੱਚਿਆਂ ਲਈ ਔਨਲਾਈਨ ਸੁਰੱਖਿਆ ਬਾਰੇ ਇੱਕ ਪੋਸਟਰ ਅਤੇ ਬਰੋਸ਼ਰ ਵੀ ਜਾਰੀ ਕੀਤਾ ਗਿਆ।

ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਡੀਜੀਪੀ ਸਾਈਬਰ ਕ੍ਰਾਈਮ ਪੰਜਾਬ ਵੀ ਨੀਰਜਾ ਨੇ ਬੱਚਿਆਂ ਲਈ ਔਨਲਾਈਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਮੂਹਿਕ ਜ਼ਿੰਮੇਵਾਰੀ ਦੀ ਤੁਰੰਤ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ "ਬੱਚਿਆਂ ਦੀ ਮੌਜੂਦਾ ਪੀੜ੍ਹੀ ਡਿਜੀਟਲ ਦੁਨੀਆਂ ਵਿੱਚ ਡੂੰਘੀ ਤਰ੍ਹਾਂ ਰੁੱਝੀ ਹੋਈ ਹੈ। ਕੋਵਿਡ ਮਹਾਂਮਾਰੀ ਨੇ ਔਨਲਾਈਨ ਕਲਾਸਾਂ ਰਾਹੀਂ ਹਰ ਘਰ ਵਿੱਚ ਇੰਟਰਨੈਟ ਅਤੇ ਸਮਾਰਟਫੋਨ ਲਿਆਂਦੇ, ਜਿਸ ਨਾਲ ਬੱਚੇ ਆਪਣੇ ਮਾਪਿਆਂ ਨਾਲੋਂ ਤਕਨੀਕੀ ਤੌਰ ‘ਤੇ ਵਧੇਰੇ ਸਮਝਦਾਰ ਹੋ ਗਏ। ਉਨ੍ਹਾਂ ਕਿਹਾ ਕਿ ਜਿੱਥੇ ਇਨ੍ਹਾਂ ਸਹੂਲਤਾਂ ਕਰਕੇ ਸਫ਼ਲਤਾ ਦੇ ਮੌਕੇ ਵਧੇ ਹਨ, ਉੱਥੇ ਇਸ ਕਰਕੇ ਬੱਚਿਆਂ ਨੂੰ ਕਈ ਔਨਲਾਈਨ ਜੋਖ਼ਮ ਵੀ ਦਰਪੇਸ਼ ਹਨ।

ਐਨੂਅਲ ਸਟੇਟਸ ਆਫ਼ ਐਜੂਕੇਸ਼ਨ ਰਿਪੋਰਟ (ਏ.ਐਸ.ਈ.ਆਰ.) 2025 ਦੇ ਤਾਜ਼ਾ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਹੁਣ 14-16 ਸਾਲ ਉਮਰ ਵਰਗ ਦੇ 76 ਫ਼ੀਸਦ ਬੱਚੇ ਸੋਸ਼ਲ ਮੀਡੀਆ ਅਤੇ 57 ਫ਼ੀਸਦ ਸਿੱਖਿਆ ਲਈ ਸਮਾਰਟਫੋਨ ਦੀ ਵਰਤੋਂ ਕਰਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਡਿਜੀਟਲ ਸਮੱਗਰੀ ਦੀ ਵਿਆਪਕ ਉਪਲਬਧਤਾ ਨੇ ਅਣਉਚਿਤ ਸਮੱਗਰੀ ਅਤੇ ਸਾਈਬਰ ਖਤਰਿਆਂ ਵਿੱਚ ਵੀ ਵਾਧਾ ਕੀਤਾ ਹੈ।

ਇਸ ਪਹਿਲਕਦਮੀ ਦੇ ਪਿੱਛੇ ਦੀ ਧਾਰਨਾ ਬਾਰੇ ਦੱਸਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸਾਈਬਰ ਜਾਗੋ ਪ੍ਰੋਗਰਾਮ ਇਸ ਵਿਚਾਰ ਤੋਂ ਉਭਰਿਆ ਹੈ ਕਿ ਅਗਲੀ ਪੀੜ੍ਹੀ ਦੇ ਗਾਰਡੀਅਨ (ਰਖਵਾਲੇ) ਹੋਣ ਦੇ ਨਾਤੇ ਸਾਨੂੰ ਇਨ੍ਹਾਂ ਖ਼ਤਰਿਆਂ ਨੂੰ ਸਮਝਣਾ ਚਾਹੀਦਾ ਹੈ ਅਤੇ ਬੱਚਿਆਂ ਦੀ ਡਿਜੀਟਲ ਸੁਰੱਖਿਆ ਲਈ ਸਰਗਰਮ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਮਾਪਿਆਂ ਨੂੰ ਔਨਲਾਈਨ ਸੁਰੱਖਿਆ ਅਤੇ ਔਨਲਾਈਨ ਖਤਰਿਆਂ ਬਾਰੇ ਬੱਚਿਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਨੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਸਾਈਬਰ ਜਾਗੋ ਪ੍ਰੋਗਰਾਮ ਟ੍ਰੇਨਿੰਗ ਆਫ਼ ਟ੍ਰੇਨਰ ਵਰਕਸ਼ਾਪਾਂ ਰਾਹੀਂ ਪੰਜਾਬ ਭਰ ਦੇ 3,968 ਸਰਕਾਰੀ ਹਾਈ ਸਕੂਲਾਂ ਦੇ ਅਧਿਆਪਕਾਂ ਦੇ ਸਮਰੱਥਾ ਨਿਰਮਾਣ ਵਿੱਚ ਮਦਦ ਕਰੇਗਾ, ਜਿਸ ਵਿੱਚ ਸਾਈਬਰ ਹਾਈਜੀਨ ਅਤੇ ਸੁਰੱਖਿਅਤ ਔਨਲਾਈਨ ਅਭਿਆਸਾਂ, ਸੰਭਾਵਿਤ ਖ਼ਤਰਿਆਂ ਦੀ ਪਛਾਣ ਅਤੇ ਇਸਦੀ ਰਿਪੋਰਟਿੰਗ,  ਸੁਰੱਖਿਅਤ ਸੋਸ਼ਲ ਮੀਡੀਆ ਆਚਰਨ ਅਤੇ ਡਿਜੀਟਲ ਸੰਚਾਰ, ਏਆਈ ਨਾਲ ਸਬੰਧਤ ਖਤਰਿਆਂ ਨੂੰ ਸਮਝਣ, ਓਸੀਐਸਈਏ (ਔਨਲਾਈਨ ਬਾਲ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ) ਨੂੰ ਪਛਾਣਨ ਅਤੇ ਇਸ ਨਾਲ ਨਜਿੱਠਣ ਅਤੇ ਰਿਪੋਰਟਿੰਗ ਪ੍ਰਕਿਰਿਆਵਾਂ ਅਤੇ ਢੁਕਵੀਆਂ ਕਾਨੂੰਨੀ ਵਿਵਸਥਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ ਹੁਨਰ ਨਾਲ ਲੈਸ ਕਰਨਾ ਹੈ।

ਇਸ ਪ੍ਰੋਗਰਾਮ ਤਹਿਤ ਅਧਿਆਪਕ ਸੰਭਾਵੀ ਖਤਰਿਆਂ ਦੀ ਪਛਾਣ ਅਤੇ ਇਸ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਆਪੋ-ਆਪਣੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਿੱਖਿਅਤ ਕਰਨਗੇ।

Powered by Froala Editor

Punjab-Police-Launches-Flagship-Initiative-Cyber-Jago-To-Safeguard-School-Children-In-Digital-Space



TOP HEADLINES


ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ
ਪੰਜਾਬ ਸਰਕਾਰ ਸੂਬੇ ਅੰਦਰ ਰਸੋਈ ਗੈਸ ਦੀ ਸਥਿਤੀ ਸਪਸਟ ਕਰੇ: ਵੜਿੰ
*ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂ
ਕਤਲ ਕਰਨ ਦੀ ਸਾਜ਼ਿਸ਼ ਕਰਨ ਵਾਲੇ ਪਿਸਤੌਲ ਸਮੇਤ ਤਿੰਨ ਦੋਸ਼ੀ ਗ੍ਰ
*ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ
Live : ਇਨਫੋਸਿਸ ਲਿਮਿਟਿਡ ਦਾ ਨੀਂਹ ਪੱਥਰ ਰੱਖਣ ਮੌਕੇ Cm ਭਗਵੰ
Lpg Gas ਨੂੰ ਲੈ ਕੇ Cm Bhagwant Mann ਦਾ ਵੱਡਾ ਬਿਆਨ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ
ਸੁਖਪਾਲ ਖਹਿਰਾ ਦੀ ਵਿਵਾਦਿਤ ਟਿੱਪਣੀ ਤੋਂ ਬਾਅਦ ‘ਆਪ’ ਮਹਿਲਾ ਵਲੰ
ਚੱਪੜਚਿੜੀ ਤੋਂ ਮੋਹਾਲੀ ਕੋਰਟ ਕੰਪਲੈਕਸ ਤੱਕ ਸੜਕ ਉੱਪਰ ਟਰੈਕਟਰਾਂ
*ਜ਼ਿਲ੍ਹਾ ਲੁਧਿਆਣਾ ਵਿੱਚ ਐਲ.ਪੀ.ਜੀ, ਡੀਜ਼ਲ ਤੇ ਪੈਟਰੋਲ ਦੀ ਕੋਈ
*ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵ
ਚੰਡੀਗੜ੍ਹ ਵਿੱਚ ਏ ਐਸ ਆਈ ਨੂੰ ਮਾਰਿਆ ਥੱਪੜ, ਪੱਗ ਉਤਰੀ
ਸੈਕਟਰ-89 ਫਾਇਰਿੰਗ ਮਾਮਲੇ ‘ਚ ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49432268

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us