*ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ*

Dec14,2025 | Jagrati Lahar Bureau | New Delhi/ Chandigarh


ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਾਸੋਂ ਪ੍ਰਾਪਤ ਕੀਤਾ ਪੁਰਸਕਾਰ  

ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਲਈ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਿਲੀ ਮਾਨਤਾ- ਅਮਨ ਅਰੋੜਾ

ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ। ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।
ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਏ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਵਿਚ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਪਾਸੋਂ ਇਹ ਅਹਿਮ ਪੁਰਸਕਾਰ ਪ੍ਰਾਪਤ ਕੀਤਾ।
ਪੁਰਸਕਾਰ ਸਮਾਰੋਹ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਵੱਕਾਰੀ ਪੁਰਸਕਾਰ ਨੂੰ ਜਿੱਤਣ ਸਦਕਾ ਪੰਜਾਬ ਊਰਜਾ ਸਮਰੱਥਾ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਦੇਸ਼ ਦੇ ਚੋਟੀ ਦੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦਾ ਜਿਕਰ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਖੇਤੀਬਾੜ੍ਹੀ ਖੇਤਰ ਵਿਚ 18000 ਸੂਰਜੀ ਊਰਜਾ ਵਾਲੇ ਪੰਪ ਲਗਾਏ ਚੁੱਕੇ ਹਨ ਅਤੇ ਇਸ ਗਿਣਤੀ ਨੂੰ ਹੋਰ ਵਧਾਉਣ ਲਈ ਮੁਸੱਲਸਲ ਯਤਨ ਜਾਰੀ ਹਨ। ਇਨ੍ਹਾਂ ਤੋਂ ਇਲਾਵਾ ਛੋਟੇ ਤੇ ਦਰਮਿਆਨੇ ਉਦਯੋਗਿਕ ਯੂਨਿਟ ਵਰਗ ਤਹਿਤ ਵੇਰਕਾ ਪਲਾਂਟਾਂ ਵਿਚ 185 ਊਰਜਾਕੁਸ਼ਲ ਤਕਨੀਕ ਦੀਆਂ ਮੋਟਰਾਂ ਲਗਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਯਤਨਾਂ ਨੂੰ ਹੋਰ ਅੱਗੇ ਵਧਾਉਂਦਿਆਂ ਸੂਬਾ ਸਰਕਾਰ ਨੇ ਸੂਬੇ ਦੀਆਂ ਸਰਕਾਰੀ ਇਮਾਰਤਾਂ ਵਿਚ ਸੂਰਜੀ ਊਰਜਾ ਦੇ 35 ਮੈਗਾਵਾਟ ਦੀ ਸਮਰੱਥਾ ਦੇ ਰੂਫਟਾਪ ਪ੍ਰਾਜੈਕਟ ਸਫਲਤਾਪੂਰਵਕ ਸਥਾਪਤ ਕੀਤੇ ਹਨ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਮਾਰਤਾਂ ਵਿਚ ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਲਈ ਕਦਮ ਚੁੱਕਣੇ ਵਪਾਰਕ ਖੇਤਰ ਵਿਚ ਊਰਜਾ ਬਚਾਉਣ ਲਈ ਬਹੁਤ ਅਹਿਮੀਅਤ ਰੱਖਦਾ ਹੈ, ਜਿਸ ਖਾਤਰ ਊਰਜਾਕੁਸ਼ਲਤਾ ਵਾਲੇ ਡਿਜਾਇਨ, ਢੁੱਕਵੀਂ ਇਮਾਰਤੀ ਸਮੱਗਰੀ ਦੀ ਵਰਤੋ ਅਤੇ ਊਰਜਾ ਸੰਭਾਲ ਇਮਾਰਤੀ ਕੋਡ ਦੀ ਵਰਤੋ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਵਿਚ ਸੰਯੁਕਤ ਜਲਵਾਯੂ ਜ਼ੋਨ ਲਈ  ਕੌਮੀ ਊਰਜਾ ਸੰਭਾਲ ਬਿਲਡਿੰਗ ਕੋਡ ਵਿਚ ਸੋਧ ਕਰਕੇ ਪੰਜਾਬ ਊਰਜਾ ਸੰਭਾਲ ਬਿਲਡਿੰਗ ਕੋਡ (ਈ.ਸੀ.ਬੀ.ਸੀ) ਨੂੰ ਨੋਟੀਫਾਈ ਕਰਨ ਦੀ ਪਹਿਲਕਦਮੀ ਕੀਤੀ ਹੈ। ਭਵਿੱਖੀ ਜ਼ਰੂਰਤਾਂ ਨੂੰ ਵੇਖਦਿਆਂ ਹੋਇਆਂ ਇਮਾਰਤੀ ਨਿਯਮਾਂ ਨੂੰ ਲਾਗੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 850 ਇਮਾਰਤਾਂ ਨੂੰ ਈ.ਸੀ.ਬੀ.ਸੀ ਨਿਯਮ ਪਾਲਣਾ ਤਹਿਤ ਲਿਆਂਦਾ ਜਾ ਚੁੱਕਾ ਹੈ।
ਊਰਜਾ ਸੰਭਾਲ ਤੇ ਸਮਰੱਥਾ ਵਾਧੇ ਦੇ ਖੇਤਰ ਵਿਚ ਪਹਿਲਕਦਮੀਆਂ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ ਸਮੁੱਚੇ ਯਤਨਾ ਦੇ ਸਦਕਾ ਹੀ ਹੁਣ ਤੱਕ 12000 ਮਿਲੀਅਨ ਯੂਨਿਟਾਂ ਦੀ ਬਚਤ ਸੰਭਵ ਹੋ ਚੁੱਕੀ ਹੈ।
ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਉਦਯੋਗਿਕ ਵਿਸਥਾਰ ਅਤੇ ਬੁਨਿਆਦੀ ਢਾਂਚੇ ਦੀਆਂ ਜ਼ਰੂਰਤਾਂ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧ ਰਹੀ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਬਿਜਲੀ ਉਤਪਾਦਨ ਲਈ ਰਵਾਇਤੀ ਬਿਜਲੀ ਉਤਪਾਦਨ ਦੀ ਥਾਂ ਤੇ ਸੂਰਜੀ ਊਰਜਾ, ਪਣ ਬਿਜਲੀ ਉਤਪਾਦਨ ਅਤੇ ਬਾਇਓਮਾਸ ਬਿਜਲੀ ਉਤਪਾਦਨ ਦੀਆਂ ਵਿਧੀਆਂ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ, ਜੋ ਊਰਜਾ ਸਮਰੱਥਾ ਅਤੇ ਸੰਭਾਲ ਦੇ ਨਾਲ -ਨਾਲ ਵਾਤਾਵਰਣ ਸੰਭਾਲ ਲਈ ਸਭ ਤੋਂ ਵਧੇਰੇ ਕਾਰਗਰ ਸਾਬਤ ਹੋਣਗੀਆਂ।
  ਇਸ ਮੌਕੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸੀ.ਈ.ਓ ਸ਼੍ਰੀਮਤੀ ਨੀਲਿਮਾ, ਪ੍ਰਸ਼ਾਸਕੀ ਸਕੱਤਰ, ਨਵੇਂ ਅਤੇ ਨਵਿਆਉਣਯੋਗ ਸਰੋਤ ਵਿਭਾਗ ਡਾ. ਬਸੰਤ ਗਰਗ, ਵਧੀਕ ਡਾਇਰੈਕਟਰ ਜਸਪਾਲ ਸਿੰਘ ਅਤੇ ਪ੍ਰਾਜੈਕਟ ਇੰਜੀਨੀਅਰ ਸ਼ਰਦ ਸ਼ਰਮਾ ਵੀ ਮੌਜੂਦ ਸਨ।

Powered by Froala Editor

Punjab-Bags-Second-Award-In-State-Performance-Category-Of-National-Energy-Conservation-Awards-2025



TOP HEADLINES


ਮੋਹਾਲੀ ਤੋਂ Live: Progressive Punjab Investors Summit 2
ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਤਸਕਰੀ ਮਾਡਿਊਲ ਦਾ ਪਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ
ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡ
*ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯ
*ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮ
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲ
*ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ
*delegates Showed Keen Interest In Markfed Products Du
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ
ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49459445

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us