ਪੰਜਾਬ ਪਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਘੱਟ ਵਿਆਜ ਦੀ ਦਰ ‘ਤੇ ਕਰਜੇ ਮੁਹੱਇਆ ਕਰਵਾਏ ਜਾਂਦੇ ਹਨ। ਇਹ ਜਾਣਕਾਰੀ ਬੈਕਫਿੰਕੋ ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ।
ਸ੍ਰੀ ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਸਾਲ 2025-26 ਦੌਰਾਨ ਐਨ.ਐਮ.ਡੀ. ਸਕੀਮ ਅਧੀਨ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਕ੍ਰਿਸ਼ਚਨ, ਪਾਰਸੀ, ਬੋਧੀ ਅਤੇ ਜੈਨੀ) ਦੇ ਲੋਕਾਂ ਨੂੰ 1047 ਲਾਭਪਾਤਰੀਆਂ ਨੂੰ 26.12 ਕਰੋੜ ਰੁਪਏ ਕਰਜੇ ਦਾ ਟੀਚਾ ਨਿਸ਼ਚਿਤ ਕੀਤਾ ਗਿਆ ਹੈ, ਜਿਸ ਦੇ ਵਿਰੁੱਧ 1-4-2025 ਤੋਂ 30-11-2025 ਤੱਕ 219 ਲਾਭਪਾਤਰੀਆਂ ਨੂੰ 7.22 ਕਰੋੜ ਰੁਪਏ ਦੇ ਕਰਜੇ ਵੰਡੇ ਗਏ ਅਤੇ ਸਿੱਧਾ ਕਰਜਾ ਸਕੀਮ ਅਧੀਨ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ 18 ਲਾਭਪਾਤਰੀਆਂ ਨੂੰ 35.80 ਲੱਖ ਰੁਪਏ ਦੇ ਕਰਜੇ ਵੰਡੇ ਜਾ ਚੁੱਕੇ ਹਨ। ਇਸ ਤਰ੍ਹਾਂ ਇਸ ਵਿੱਤੀ ਸਾਲ ਦੌਰਾਨ ਦੋਨਾਂ ਕਰਜਾ ਸਕੀਮਾਂ ਅਧੀਨ 237 ਲਾਭਪਾਤਰੀਆਂ ਨੂੰ ਕੁੱਲ 7.58 ਕਰੋੜ ਰੁਪਏ ਦੇ ਕਰਜੇ ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਦਿੱਤੇ ਜਾ ਚੁੱਕੇ ਹਨ। ਐਨ.ਐਮ.ਡੀ. ਸਕੀਮ ਅਧੀਨ ਮਿਤੀ 19-12-2025 ਤੱਕ ਕੁੱਲ 129 ਲਾਭਪਾਤਰੀਆਂ ਦੇ 4.51 ਕਰੋੜ ਰੁਪਏ ਦੇ ਕਰਜੇ ਮਨਜ਼ੂਰ ਕੀਤੇ ਜਾ ਚੁੱਕੇ ਹਨ।
Powered by Froala Editor
Punjab-Government-Committed-To-Upliftment-Of-Backward-Classes
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)