*ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਲਈ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ*

Jan12,2026 | Jagrati Lahar Bureau | Sri Muktsar Sahib/chandigar



*— ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮਾਘੀ ਮੇਲੇ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ*

*— ਵਿਆਪਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 6,000 ਪੁਲਿਸ ਮੁਲਾਜ਼ਮ ਕੀਤੇ ਤਾਇਨਾਤ, ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ, ਡਰੋਨਾਂ ਰਾਹੀਂ ਕੀਤੀ ਜਾਵੇਗੀ ਹਵਾਈ ਨਿਗਰਾਨੀ*

ਮਾਘੀ ਦੇ ਇਤਿਹਾਸਕ ਅਤੇ ਪਵਿੱਤਰ ਮੇਲੇ ਤੋਂ ਪਹਿਲਾਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਪੰਜਾਬ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ, ਆਵਾਜਾਈ ਅਤੇ ਜਨਤਕ ਸਹੂਲਤਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਵਿਆਪਕ ਸਮੀਖਿਆ ਕੀਤੀ ਤਾਂ ਜੋ ਇਸ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਦੱਸਣਯੋਗ ਹੈ ਕਿ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਮਾਘੀ ਮੇਲਾ 13 ਜਨਵਰੀ ਤੋਂ 15 ਜਨਵਰੀ, 2026 ਤੱਕ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ।

ਸਪੈਸ਼ਲ ਡੀਜੀਪੀ ਨੇ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ ਦੇ ਨਾਲ, ਰੈਲੀ ਸਥਾਨ, ਵਾਹਨ ਅਤੇ ਬੱਸ ਪਾਰਕਿੰਗ ਸਥਾਨਾਂ, ਪੁਲਿਸ ਸਾਂਝ ਹੈਲਪ ਡੈਸਕਾਂ, ਸੰਵੇਦਨਸ਼ੀਲ ਸਥਾਨਾਂ ਅਤੇ ਸ਼ਹਿਰ ਭਰ ਵਿੱਚ ਸਥਾਪਤ ਨਾਕਿਆਂ ਦਾ ਵਿਆਪਕ ਸਮੀਖਿਆ ਕੀਤੀ।

ਜ਼ਿਕਰਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਸੱਤ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸੁਰੱਖਿਆ, ਨਿਰਵਿਘਨ ਆਵਾਜਾਈ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 6000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 37 ਮੁੱਖ ਥਾਵਾਂ 'ਤੇ 100 ਸੀਸੀਟੀਵੀ ਕੈਮਰੇ, ਇਕੱਠ ਵਾਲੇ ਅਤੇ ਸੰਵੇਦਨਸ਼ੀਲ ਖੇਤਰਾਂ ਦੀ ਹਵਾਈ ਨਿਗਰਾਨੀ ਲਈ ਦੋ ਡਰੋਨ ਟੀਮਾਂ ਅਤੇ ਇਕੱਠ ਨੂੰ ਕੰਟਰੋਲ ਕਰਨ ਅਤੇ ਦਬਦਬੇ ਲਈ ਘੋੜ ਸਵਾਰ ਪੁਲਿਸ ਫੋਰਸ ਸਮੇਤ ਬਹੁ-ਪੱਧਰੀ ਨਿਗਰਾਨ ਪ੍ਰਣਾਲੀ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 94 ਸਖ਼ਤ ਨਾਕੇ (54 ਬਾਹਰੀ ਅਤੇ 40 ਅੰਦਰੂਨੀ) ਲਗਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਹਰ ਸਮੇਂ ਸੰਗਤ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਹਰ ਸੈਕਟਰ ਵਿੱਚ ਮੈਡੀਕਲ ਟੀਮਾਂ ਨਾਲ ਲੈਸ ਪੁਲਿਸ ਸਾਂਝ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਹਰ ਸੈਕਟਰ ਵਿੱਚ ਹਸਪਤਾਲ ਨਿਰਧਾਰਤ ਕੀਤੇ ਗਏ ਹਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸ਼ਹਿਰ ਭਰ ਵਿੱਚ ਲੋੜੀਂਦੀ ਗਿਣਤੀ ਵਿੱਚ ਐਂਬੂਲੈਂਸਾਂ ਅਤੇ ਫਾਇਰ ਬ੍ਰਿਗੇਡਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੰਗਤ ਦੇ ਨਿਰਵਿਘਨ ਆਉਣ-ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਟ੍ਰੈਫਿਕ ਯੋਜਨਾ ਤਿਆਰ ਕੀਤੀ ਗਈ ਹੈ। ਭਾਰੀ ਵਾਹਨਾਂ ਦੇ ਸ਼ਹਿਰ ਵਿੱਚ ਦਾਖਲ ਹੋਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ ਅਤੇ ਨਿਰਧਾਰਤ ਰੂਟਾਂ 'ਤੇ ਸਿਰਫ ਐਮਰਜੈਂਸੀ ਵਾਹਨਾਂ ਨੂੰ ਹੀ ਆਵਾਜਾਈ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭੀੜ ਨੂੰ ਕਾਬੂ ਕਰਨ ਲਈ ਸ਼ਹਿਰ ਵਿੱਚ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ 10 ਪਾਰਕਿੰਗ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ ਅਤੇ ਛੇ ਅਸਥਾਈ ਬੱਸ ਸਟੈਂਡ ਸਥਾਪਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸੰਗਤ ਦੀ ਵੱਡੀ ਆਮਦ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ 300 ਮੀਟਰ ਦੇ ਘੇਰੇ ਨੂੰ ਨੋ-ਵਹੀਕਲ ਜ਼ੋਨ ਘੋਸ਼ਿਤ ਕੀਤਾ ਗਿਆ ਹੈ।

ਬਾਹਰੀ ਬਲ ਦੇ ਗਜ਼ਟਿਡ ਅਧਿਕਾਰੀਆਂ ਅਤੇ ਸੀਨੀਅਰ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਸੁਹਿਰਦਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।

ਉਹਨਾਂ ਨੇ ਨਾਗਰਿਕਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਮਹੱਤਵਪੂਰਨ ਜਾਣਕਾਰੀ ਦੀ ਰਿਪੋਰਟ ਤੁਰੰਤ ਪੁਲਿਸ ਹੈਲਪਲਾਈਨ ਨੰਬਰ 80542-70100 'ਤੇ ਕਰਨ ਦੀ ਅਪੀਲ ਵੀ ਕੀਤੀ।

Powered by Froala Editor

Foolproof-Security-Arrangements-In-Place-For-Maghi-Mela-At-Sri-Muktsar-Sahib



TOP HEADLINES


ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ
ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿਮ ਤਹਿਤ ਖੰਨਾ ਪੁਲਿਸ ਵੱਲੋ ਨਸ਼ਾ
*ਲੁਧਿਆਣਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49882574

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us