*ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ*

Feb2,2026 | Jagrati Lahar Bureau | Chandigarh


*ਵਧੀਆ ਕਾਰਗੁਜ਼ਾਰੀ ਵਾਲੇ ਪਟਵਾਰੀ-ਕਾਨੂੰਨਗੋ ਹੋਣਗੇ ਸਨਮਾਨਿਤ: ਮਾਲ ਮੰਤਰੀ*

*ਕਿਹਾ, ਮਾਨ ਸਰਕਾਰ ਯੂਨੀਅਨਾਂ ਦੀਆਂ ਮੰਗਾਂ ਲਈ ਗੰਭੀਰ, ਕਾਰਵਾਈ ਤਰਜੀਹੀ ਆਧਾਰ ‘ਤੇ ਕਰ ਰਹੇ ਹਾਂ*

*ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਮੁਸ਼ਕਲਾਂ ਗਹੁ ਨਾਲ ਸੁਣੀਆਂ*

ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ।

ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹੀ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਾਲ ਮੰਤਰੀ ਨੇ ਵੱਖ-ਵੱਖ ਐਸੋਸੀਏਸ਼ਨਾਂ ਤੇ ਯੂਨੀਅਨਾਂ ਵੱਲੋਂ ਰੱਖੀਆਂ ਮੰਗਾਂ ਧਿਆਨ ਨਾਲ ਸੁਣੀਆਂ।

ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤਰਜੀਹੀ ਆਧਾਰ ‘ਤੇ ਜਲਦੀ ਨਿਪਟਾਇਆ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਮੁੱਖ ਮੰਤਰੀ ਜਾਂ ਵਿੱਤ ਵਿਭਾਗ ਦੇ ਪੱਧਰ ‘ਤੇ ਹੱਲ ਹੋਣਗੀਆਂ, ਉਨ੍ਹਾਂ ਨੂੰ ਪੂਰਾ ਕਰਨ ਲਈ ਜਲਦ ਹੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ।

ਮਾਲ ਮੰਤਰੀ ਨੇ ਪਟਵਾਰੀ ਅਤੇ ਕਾਨੂੰਨਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਆਪਣੀ ਡਿਊਟੀ ਨਿਭਾਉਂਦਿਆਂ ਵਧੀਆ ਕਾਰਗੁਜ਼ਾਰੀ ਦਿਖਾਉਣ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਸਰਕਾਰ ਵੱਲੋਂ ਸਨਮਾਨਿਤ ਅਤੇ ਪ੍ਰੋਤਸਾਹਿਤ ਕੀਤਾ ਜਾਵੇਗਾ। ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਆਪਣਾ ਕੰਮ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕਰਨ ਦੀ ਅਪੀਲ ਕੀਤੀ।

ਇਸ ਤੋਂ ਇਲਾਵਾ ਸਾਂਝਾ ਮੁਲਾਜ਼ਮ ਮੰਚ, ਪੁੱਡਾ ਮੋਹਾਲੀ ਦੇ ਸੇਵਾ-ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਪੈਨਸ਼ਨ ਸਕੀਮ ਦਾ ਲਾਭ ਦੇਣ ਸਬੰਧੀ ਮਾਮਲਾ ਜਲਦ ਹੀ ਮੁੱਖ ਮੰਤਰੀ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ।

ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਮੰਗਾਂ ਬਾਰੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅਤਿਵਾਦ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ, ਸੁਰੱਖਿਆ ਅਤੇ ਪੁਨਰਵਾਸ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਵੱਲੋਂ ਰੱਖੀਆਂ ਜਾਇਜ਼ ਮੰਗਾਂ ‘ਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਦਿਆਂ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਅਤੇ ਢੁੱਕਵੇਂ ਕਦਮ ਚੁੱਕੇ ਜਾਣਗੇ।

ਮੀਟਿੰਗਾਂ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਹੋਰ ਅਧਿਕਾਰੀ ਮੌਜੂਦ ਸਨ।

Powered by Froala Editor

Cabinet-Minister-Hardeep-Singh-Mundian-Holds-Meetings-With-Various-Unions-Assures-Fulfilment-Of-Legitimate-Demands



TOP HEADLINES


ਦੋਰਾਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ
ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿ
*ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੂੰ ਦਿੱਲੀ ਤੋਂ ਚੁੱਕ ਲ
ਇਨੋਸੈਂਟ ਹਾਰਟਸ ਸਕੂਲ ਨੇ "ਦਿਸ਼ਾ" - ਇੱਕ ਪਹਿਲਕਦਮੀ ਦੇ ਤਹਿਤ ਅ
ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆ
ਫਾਜ਼ਿਲਕਾ ਵਿੱਚ ਭਾਰਤੀ ਸੈਨਾ ਵੱਲੋਂ ਪ੍ਰਚਾਰ ਵੈਨ ਰਾਹੀ ਭਰਤੀ ਜਾ
*ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ
ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ
*140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ
ਅਫ਼ਵਾਵਾਂ ਤੋਂ ਬਚਣ ਦੀ ਲੋੜ : Bhagwant Mann Cm Punjab ਅਹ
*20% ਜੁਰਮਾਨੇ ਅਤੇ 18% ਸਾਲਾਨਾ ਵਿਆਜ ਤੋਂ ਬਚਣ ਲਈ 31 ਮਾਰਚ ਤ
*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49633153

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us