*ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ*

Feb6,2026 | Jagrati Lahar Bureau | Khuralgarh

*ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਤਿਹਾਸਕ ਸਮਾਗਮ ਦੌਰਾਨ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ*  

*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਲਈ ਭਗਵੰਤ ਸਿੰਘ ਮਾਨ ਵਚਨਬੱਧ-ਹਰਪਾਲ ਸਿੰਘ ਚੀਮਾ*

*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਨੇ ਸਾਲ ਭਰ ਚੱਲਣ ਵਾਲੇ ਸੂਬਾ ਪੱਧਰੀ ਸਮਾਗਮ ਉਲੀਕੇ-ਹਰਪਾਲ ਸਿੰਘ ਚੀਮਾ*

*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ-ਹਰਪਾਲ ਸਿੰਘ ਚੀਮਾ*


ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। 
ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਲਈ ਸਮੁੱਚੇ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਖੁਰਾਲਗੜ੍ਹ ਵਿਖੇ ਚਾਰ ਸਾਲ ਤੋਂ ਵੱਧ ਸਮਾਂ ਭਗਤੀ ਕਰਕੇ ਇਸ ਅਸਥਾਨ ਨੂੰ ਭਾਗ ਲਾਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਧਰਤੀ 'ਤੇ 649ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ।
ਡੇਰਾ ਬੱਲਾਂ ਤੋਂ ਸੰਤ ਪ੍ਰਦੀਪ ਦਾਸ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੌਕੇ ਮੁੱਖ ਮੰਤਰੀ ਸਮੁੱਚੀ ਕੈਬਨਿਟ ਅਤੇ ਸੰਸਦ ਮੈਂਬਰਾਂ ਨਾਲ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਖੁਰਾਲਗੜ੍ਹ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਲਈ ਡੇਰਾ ਬੱਲਾਂ ਨੇੜੇ 10 ਏਕੜ ਜ਼ਮੀਨ ਪ੍ਰਦਾਨ ਕੀਤੀ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਉਨ੍ਹਾਂ ਨੇ ਇਨ੍ਹਾਂ ਉਪਰਾਲਿਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜੋ ਸ੍ਰੀ ਗੁਰੂ ਰਵਿਦਾਸ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਣਗੇ।
ਇਸ ਦੌਰਾਨ ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਹੈ, ਜੋ ਅੱਜ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਦੇਸ਼-ਦੁਨੀਆ ਦੇ ਹਰ ਕੋਨੇ ਵਿੱਚ ਪਹੁੰਚਾਇਆ ਜਾਵੇਗਾ। ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਨ੍ਹਾਂ ਸਮਾਗਮਾਂ ਲਈ ਕੈਬਨਿਟ ਸਬ-ਕਮੇਟੀ ਬਣਾਈ ਹੈ, ਜਿਸ ਦੀ ਅਗਵਾਈ ਉਨ੍ਹਾਂ ਨੂੰ ਸੌਂਪੀ ਗਈ ਅਤੇ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵੀ ਸੰਗਤ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਗੜ੍ਹਸ਼ੰਕਰ ਵਿੱਚ ਸਥਿਤ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਸਮੁੱਚੀ ਕੈਬਨਿਟ ਨੇ ਸੰਗਤੀ ਰੂਪ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੁੱਖ ਮੰਤਰੀ ਅਤੇ ਕੈਬਨਿਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ 'ਤੇ ਵੀ ਮੱਥਾ ਟੇਕਿਆ।

Powered by Froala Editor

Sant-Samaj-Lauds-Bhagwant-Govt-For-Grand-Arrangements-To-Mark-649th-Parkash-Purb-Of-Sri-Guru-Ravidass-Maharaj-Ji



TOP HEADLINES


ਇੰਨੋਸੈਂਟ ਹਾਰਟਸ ਨੇ ਉਤਸ਼ਾਹ ਅਤੇ ਵਾਤਾਵਰਣ-ਅਨੁਕੂਲ ਗਤੀਵਿਧੀਆਂ
ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮ
*ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਬਲੈ
*ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.
ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ
ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿਮ ਤਹਿਤ ਖੰਨਾ ਪੁਲਿਸ ਵੱਲੋ ਨਸ਼ਾ
*ਲੁਧਿਆਣਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49883546

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us