ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

1 ਤੋਂ 15 ਅਪ੍ਰੈਲ ਤੱਕ 'ਫੂਡ ਸੇਫਟੀ ਆਨ ਵ੍ਹੀਲਜ਼' ਰਾਹੀਂ ਭੋਜਨ ਪਦਾਰਥਾਂ 'ਚ ਮਿਲਾਵਟਖੋਰੀ ਦੀ ਹੋਵੇਗੀ ਵਿਆਪਕ ਜਾਂਚ: ਡਾ. ਬਲਬੀਰ ਸਿੰਘ

ਸਬਜ਼ੀਆਂ ਅਤੇ ਨਿਊਟਰਾਸਿਊਟੀਕਲਜ਼ ਵਿੱਚ ਕੀਟਨਾਸ਼ਕਾਂ, ਭਾਰੀ ਧਾਤਾਂ ਦੀ ਜਾਂਚ ਲਈ ਵਿਸ਼ੇਸ਼ ਅਧਿਐਨ ਕਰਨ ਦੇ ਆਦੇਸ਼

Mar6,2026 | Jagrati Lahar News | Chandigarh

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

— ਸਿਹਤ ਮੰਤਰੀ ਨੇ ਫੂਡ ਚੇਨ ਦੀ ਮਜ਼ਬੂਤ ਵਿਗਿਆਨਕ ਨਿਗਰਾਨੀ ਲਈ ਅੰਤਰ-ਵਿਭਾਗੀ ਤਾਲਮੇਲ 'ਤੇ ਦਿੱਤਾ ਜ਼ੋਰ

ਚੰਡੀਗੜ੍ਹ, 5 ਮਾਰਚ:

ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪਦਾਰਥਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੋਜਨ ਪਦਾਰਥਾਂ ਦੀ ਜਾਂਚ ਲਈ ਇੱਕ ਵਿਸ਼ਾਲ ਤੇ ਟੀਚਾਗਤ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਲਈ ਸ਼ੁੱਧ ਅੰਨ (ਸਿਹਤਮੰਤ ਭੋਜਨ) ਯਕੀਨੀ ਬਣਾਉਣ ਲਈ ਲਈ ਕੋਈ ਕਸਰ ਬਾਰੀ ਨਹੀਂ ਛੱਡ ਰਹੀ ਹੈ।

ਇੱਥੇ ਆਪਣੇ ਦਫ਼ਤਰ ਵਿਖੇ ਸੀਨੀਅਰ ਅਧਿਕਾਰੀਆਂ, ਜਨਤਕ ਸਿਹਤ ਮਾਹਿਰਾਂ ਅਤੇ ਮੁੱਖ ਰੈਗੂਲੇਟਰੀ ਤੇ ਵਿਗਿਆਨਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਨੂੰ 'ਫੂਡ ਸੇਫਟੀ ਆਨ ਵ੍ਹੀਲਜ਼' (ਐਫ.ਐਸ.ਡਬਲਯੂਜ਼) ਵੈਨਾਂ ਰਾਹੀਂ ਭੋਜਨ ਵਿੱਚ ਮਿਲਾਵਟਖ਼ੋਰੀ ਦੀ ਵਿਆਪਕ ਜਾਂਚ ਲਈ 1 ਅਪ੍ਰੈਲ ਤੋਂ 15 ਅਪ੍ਰੈਲ, 2026 ਤੱਕ 15 ਦਿਨਾ ਰਾਜ ਵਿਆਪੀ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ।

ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਇਹ ਮੋਬਾਈਲ ਵੈਨਾਂ ਭੋਜਨ ਵਿੱਚ ਮਿਲਾਵਟਖ਼ੋਰੀ ਵਿਰੁੱਧ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਧਨ ਹਨ, ਸਿਹਤ ਮੰਤਰੀ ਨੇ ਸਾਰੇ ਫੂਡ ਬਿਜ਼ਨਸ ਆਪਰੇਟਰਾਂ (ਐਫ.ਬੀ.ਓਜ਼.) ਅਤੇ ਆਮ ਲੋਕਾਂ ਨੂੰ ਇਸ ਵਿਸ਼ੇਸ਼ ਮੁਹਿੰਮ ਦੌਰਾਨ ਆਪਣੇ ਸੈਂਪਲਾਂ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਭੋਜਨ ਪਦਾਰਥਾਂ ਵਿੱਚ ਕੋਈ ਮਿਲਾਵਟ ਨਹੀਂ ਹੈ ਅਤੇ ਇਹ ਸੁਰੱਖਿਆ ਮਾਪਦੰਡਾਂ ਮੁਤਾਬਕ ਸਹੀ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਐਫ.ਬੀ.ਓ. ਨੂੰ ਸਿੱਖਿਅਤ ਕਰਨ ਅਤੇ ਮੌਕੇ 'ਤੇ ਜਾਂਚ ਲਈ ਐਫ.ਐਸ.ਡਬਲਯੂ. ਦੀ ਵਰਤੋਂ 'ਤੇ ਕੇਂਦਰਿਤ ਹੋਵੇਗੀ।

ਦੱਸਣਯੋਗ ਹੈ ਕਿ 'ਫੂਡ ਸੇਫਟੀ ਆਨ ਵ੍ਹੀਲਜ਼' ਮੋਬਾਈਲ ਫੂਡ ਟੈਸਟਿੰਗ ਵੈਨਾਂ ਹਨ, ਜੋ ਦੁੱਧ, ਘਿਓ, ਪਨੀਰ, ਪਾਣੀ, ਮਸਾਲੇ, ਫੂਡ ਸਪਲੀਮੈਂਟ, ਮਠਿਆਈਆਂ, ਫਲ, ਸਬਜ਼ੀਆਂ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਸਮੇਤ ਭੋਜਨ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਮਿਲਾਵਟ ਦੀ ਜਾਂਚ ਲਈ ਉਪਕਰਨਾਂ ਨਾਲ ਪੂਰੀ ਤਰ੍ਹਾਂ ਲੈਸ ਹਨ।

ਸਿਹਤ ਮੰਤਰੀ ਨੇ ਸੂਬੇ ਭਰ ਵਿੱਚ ਰਸਾਇਣਕ ਰਹਿੰਦ-ਖੂੰਹਦ ਅਤੇ ਦੂਸ਼ਿਤ ਕਰਨ ਵਾਲੇ ਤੱਤਾਂ ਦੇ ਯੋਜਨਾਬੱਧ ਢੰਗ ਨਾਲ ਨਮੂਨੇ ਇੱਕਤਰ ਕਰਨ ਅਤੇ ਜਾਂਚ ਲਈ ਇੱਕ ਸਮਾਂ-ਬੱਧ ਕਾਰਜ ਯੋਜਨਾ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਕੀਤੇ ਜਾਣ ਵਾਲੇ ਮੁੱਖ ਅਧਿਐਨਾਂ ਵਿੱਚ ਉਦਯੋਗਿਕ ਖੇਤਰਾਂ ਅਤੇ ਨਾਲਿਆਂ ਦੇ ਆਲੇ-ਦੁਆਲੇ ਉਗਾਈਆਂ ਜਾਣ ਵਾਲੀਆਂ ਸਬਜ਼ੀਆਂ ਵਿੱਚ ਭਾਰੀ ਧਾਤਾਂ ਅਤੇ ਕੀਟਨਾਸ਼ਕਾਂ ਦੂਸ਼ਣ ਦੀ ਜਾਂਚ ਕਰਨਾ ਸ਼ਾਮਲ ਹੈ। ਇਸ ਦੇ ਨਾਲ ਹੀ ਨਿਊਟਰਾਸਿਊਟੀਕਲਜ਼ ਦੀ ਵਿਆਪਕ ਜਾਂਚ ਕੀਤੀ ਜਾਵੇਗੀ ਅਤੇ ਪੋਲਟਰੀ, ਅੰਡੇ ਅਤੇ ਮਾਸ ਵਿੱਚ ਐਂਟੀਬਾਇਓਟਿਕ ਰਹਿੰਦ-ਖੂੰਹਦ ਦਾ ਪਤਾ ਲਗਾਉਣ ਲਈ ਇੱਕ ਵੱਖਰਾ ਅਧਿਐਨ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਅਧਿਐਨਾਂ ਤੋਂ ਪ੍ਰਾਪਤ ਡੇਟਾ ਭਵਿੱਖ ਵਿੱਚ ਰੈਗੂਲੇਟਰੀ ਫੈਸਲੇ ਲੈਣ ਅਤੇ ਨੀਤੀ ਘੜਨ ਵਿੱਚ ਸਹਾਈ ਹੋਵੇਗਾ।

ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨੇੜਿਓਂ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਭੋਜਨ ਵਿੱਚ ਮਿਲਾਵਟ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੇ ਐਫ.ਬੀ.ਓਜ਼, ਜਿਨ੍ਹਾਂ ਵਿੱਚ ਸਟ੍ਰੀਟ ਫੂਡ ਵਿਕਰੇਤਾ ਵੀ ਸ਼ਾਮਲ ਹਨ, ਨੂੰ ਐਫ.ਡੀ.ਏ. ਨਾਲ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ "ਸਹੀ ਖਾਓ, ਸਿਹਤਮੰਦ ਰਹੋ" ਪਹੁੰਚ ਅਪਣਾਉਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਸਿਹਤਮੰਦ ਅਤੇ ਸੁਰੱਖਿਅਤ ਸੂਬਾ ਬਣਾਉਣ ਵਿੱਚ ਢੁਕਵਾਂ ਯੋਗਦਾਨ ਪਾਇਆ ਜਾ ਸਕੇ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਪ੍ਰਮੁੱਖ ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ, ਕਮਿਸ਼ਨਰ ਐਫ.ਡੀ.ਏ. ਕੰਵਲ ਪ੍ਰੀਤ ਬਰਾੜ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਗਡਵਾਸੂ ਦੇ ਵਾਈਸ ਚਾਂਸਲਰ ਡਾ. ਜੇ.ਐਸ. ਗਿੱਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ, ਡਾਇਰੈਕਟਰ ਖੋਜ ਅਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ, ਪ੍ਰਿੰਸੀਪਲ ਡਾਇਰੈਕਟਰ ਏਮਜ਼ ਮੋਹਾਲੀ, ਸੀਈਓ ਪੀਬੀਟੀਆਈ, ਪੀਪੀਸੀਬੀ ਦੇ ਸੀਨੀਅਰ ਵਿਗਿਆਨੀ, ਡਾਇਰੈਕਟਰ ਖੇਤੀਬਾੜੀ, ਬਾਗਬਾਨੀ, ਪੀਏਯੂ, ਗਡਵਾਸੂ ਅਤੇ ਏਮਜ਼ ਦੇ ਪ੍ਰਤੀਨਿਧੀ ਪ੍ਰੋਫੈਸਰ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਦੇ ਅਧਿਕਾਰੀ ਸ਼ਾਮਲ ਹੋਏ।

------

Punjab-Launches-Massive-Statewide-Campaign-For-Food-Testing



TOP HEADLINES


ਪੰਜਾਬ ਦੇ ਇੱਕ Ips ਅਤੇ ਦੋ Pps ਅਫ਼ਸਰਾਂ ਦੇ ਤਬਾਦਲੇ
*ਗਲਾਡਾ ਦਾ ਜ਼ੀਰੋ-ਟਾਲਰੈਂਸ ਰੁਖ, ਮਨਜ਼ੂਰਸ਼ੁਦਾ ਯੋਜਨਾ ਤੋਂ ਬਾਹ
ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿ
ਜੋਧੇਵਾਲ ਪੁਲਿਸ ਵੱਲੋਂ ਟਰੱਕ ਖੋਹਣ ਵਾਲੇ 3 ਦੋਸ਼ੀ ਕਾਬੂ, ਖੋਹ ਕ
*ਜਦੋਂ ਤੱਕ ਪੰਜਾਬ ਵਿੱਚ 'ਆਪ' ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰ
*ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸ
ਪੱਤਰਕਾਰ ਗੌਤਮ ਜਲੰਧਰੀ, ਬਲਰਾਜ ਖੰਨਾ ਅਤੇ ਸੱਨੀ ਖੰਨਾ ਦੀ ਮਾਤਾ
ਵਿਧਾਇਕ ਬੱਗਾ ਵੱਲੋਂ ਆਪਣਾ ਕਾਰੋਬਾਰ, ਆਪਣੀ ਪਹਿਚਾਨ ਮੁਹਿੰਮ ਤਹਿ
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ
ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ
ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚ
ਹਿੰਦੂ ਨਿਆ ਪੀਠ ਨੇ ਦੀਪਕ ਅਰੋੜਾ ਨੂੰ ਸੌਂਪੀ ਹਿੰਦੂ ਨਿਆ ਪੀਠ ਦੇ
ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ
ਵਿਧਾਇਕ ਬੱਗਾ ਨੇ ਗੁਰੂ ਹਰਰਾਏ ਨਗਰ ਵਿੱਚ 94 ਲੱਖ ਰੁਪਏ ਦੀ ਲਾਗਤ
ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸ
ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰ
*ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁ
*ਨਗਰ ਨਿਗਮ ਕਮਿਸ਼ਨਰ ਨੇ ਬਿਲਡਿੰਗ ਸ਼ਾਖਾ ਵਿੱਚ ਵੱਡੇ ਪੱਧਰ ‘ਤੇ
*ਆਪ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ
*ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ.

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49380738

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us