ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

* ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਨਰਸਰੀਆਂ ਵਿੱਚ ਵੱਧ ਤੋਂ ਵੱਧ ਬੂਟਿਆਂ ਦਾ ਉਤਪਾਦਨ ਕਰਨ ਦੇ ਹੁਕਮ

* ਕਿਸਾਨਾਂ ਨੂੰ ਸਬਸਿਡੀ ਦੇਣ ਦੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ

Mar7,2026 | Jagrati Lahar News | Chandigarh

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਚੰਡੀਗੜ੍ਹ, ਮਾਰਚ 7:

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਾਗ਼ਬਾਨੀ ਖੇਤਰ ਦਾ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਬਾਗ਼ਬਾਨੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਭਾਗੀ ਅਧਿਕਾਰੀਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਪ੍ਰਬੰਧਕੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਹਾਜ਼ਰ ਸਨ। 

ਮੀਟਿੰਗ ਦੌਰਾਨ ਮੰਤਰੀ ਨੇ ਬਾਗ਼ਬਾਨੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ਦੀਆਂ ਬਾਗ਼ਬਾਨੀ ਨਰਸਰੀਆਂ ਵਿੱਚ ਵੱਧ ਤੋਂ ਵੱਧ ਗੁਣਵੱਤਾ ਵਾਲੇ ਬੂਟਿਆਂ ਦਾ ਉਤਪਾਦਨ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਉੱਚ ਕਿਸਮ ਦੇ ਬੂਟੇ ਉਪਲਬਧ ਕਰਵਾਏ ਜਾ ਸਕਣ। ਉਨ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤਰੀ ਪੱਧਰ ਦੇ ਨਿਯਮਿਤ ਦੌਰੇ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਉਣ। 

ਇਸ ਦੌਰਾਨ ਜ਼ਿਲ੍ਹਾ ਬਾਗ਼ਬਾਨੀ ਅਧਿਕਾਰੀਆਂ ਨੇ ਆਪਣੇ-ਆਪਣੇ ਖੇਤਰਾਂ ਨਾਲ ਸੰਬੰਧਿਤ ਮੁਸ਼ਕਲਾਂ ਅਤੇ ਲੋੜਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਾਗ਼ਬਾਨੀ ਨਰਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸਥਾਰਪੂਰਵਕ ਰਿਪੋਰਟ ਤੁਰੰਤ ਭੇਜੀ ਜਾਵੇ ਤਾਂ ਜੋ ਲੋੜੀਂਦੇ ਕਦਮ ਜਲਦੀ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਮੰਤਰੀ ਨੇ ਟੈਂਡਰ ਪ੍ਰਕਿਰਿਆ ਨਾਲ ਸੰਬੰਧਿਤ ਕੰਮਾਂ ਨੂੰ ਵੀ ਤਰਜੀਹ ਦੇਣ ਲਈ ਕਿਹਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕੀਤੇ ਜਾਣ।  ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦੇ ਕੇਸਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬਸਿਡੀ ਨਾਲ ਸੰਬੰਧਿਤ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਲਾਭ ਮਿਲ ਸਕੇ।

ਸ੍ਰੀ ਭਗਤ ਨੇ ਆਪਣੇ ਹਾਲ ਹੀ ਦੇ ਮਹਾਰਾਸ਼ਟਰ ਦੌਰੇ ਦਾ ਜ਼ਿਕਰ ਕਰਦਿਆਂ ਉਥੋਂ ਦੇ ਬਾਗ਼ਬਾਨੀ ਮਾਡਲ ਦੀ ਵੀ ਚਰਚਾ ਕੀਤੀ ਅਤੇ ਕਿਹਾ ਕਿ ਪੰਜਾਬ ਵਿੱਚ ਵੀ ਬਾਗ਼ਬਾਨੀ ਖੇਤਰ ਨੂੰ ਆਧੁਨਿਕ ਤਕਨਾਲੋਜੀ ਅਤੇ ਬਿਹਤਰ ਪ੍ਰਬੰਧਾਂ ਨਾਲ ਹੋਰ ਮਜ਼ਬੂਤ ਕੀਤਾ ਜਾਵੇਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਇੱਕ ਮਜ਼ਬੂਤ ਬਾਗ਼ਬਾਨੀ ਸੂਬੇ ਵਜੋਂ ਵਿਕਸਿਤ ਕਰਨਾ ਹੈ ਅਤੇ ਇਸ ਲਈ ਅਧਿਕਾਰੀਆਂ ਨੂੰ ਸਪੱਸ਼ਟ ਟੀਚੇ ਮਿੱਥ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਅਧਿਕਾਰੀ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ।

ਇਸ ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ, ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਰਣਬੀਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਜੀਤ ਸਿੰਘ, ਮੁੱਖ ਭੂਮੀਪਾਲ ਮੋਹਿੰਦਰਜੀਤ ਸੈਣੀ, ਡਾਇਰੈਕਟਰ ਪਨਸੀਡ ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀ.) ਜਗਦੀਸ਼ ਸਿੰਘ, ਸੰਯੁਕਤ ਡਾਇਰੈਕਟਰ ਹਰਮੇਲ ਸਿੰਘ, ਗੁਰਸਰਨ ਸਿੰਘ ਅਤੇ ਡਿਪਟੀ ਡਇਰੈਕਟਰ ਹਰਪ੍ਰੀਤ ਸੇਠੀ ਅਤੇ ਹੋਰ ਜਿਲ੍ਹਾ ਅਧਿਕਾਰੀ ਵਿਸੇਸ਼ ਤੌਰ ਤੇ ਹਾਜ਼ਰ ਸਨ। 

Mohinder-Bhagat-Reviews-Horticulture-Projects-Directs-Officers-To-Boost-Nursery-Production



TOP HEADLINES


*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ
ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ
ਆਪ ਦੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਮੁਹਿੰਮ: ਮੰਤਰੀਆਂ
*ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸ
*ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ
ਭਾਜਪਾ ਦੇ ਜ਼ੁਲਮ ਵਿਰੁੱਧ 'ਆਪ' ਨਾਲ ਪੂਰਾ ਗੁਜਰਾਤ, ਹੋਣ ਜਾ ਰਿਹ
*ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੁੱਕਿਆ ਦੇਸ਼ ਅੰਦਰ ਫਰਟੀਲਾਈਜ਼ਰ
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ
*ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ
ਫੂਡ ਸਪਲਾਈ ਵਿਭਾਗ ਦੀ ਜਗਰਾਉਂ ਵਿੱਚ ਵੱਡੀ ਕਾਰਵਾਈ, ਢਾਬਿਆਂ ਤੇ
ਖੰਨਾ ਪੁਲਿਸ ਨੇ 02 ਵਿਅਕਤੀਆਂ ਨੂੰ ਇੱਕ .32 ਬੋਰ ਦੇਸੀ ਪਿਸਟਲ ਸ
ਪੁਲਿਸ ਵਿਭਾਗ ਫਾਜ਼ਿਲਕਾ ਵੱਲੋਂ ਪੈਚਾ ਵਾਲੀ ਦੇ ਦੋਸ਼ੀ ਵਿਜੈ ਕੁਮਾ
ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿ
*ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ, ਆਪ ਨੇ ਭਗਵੰਤ ਮਾਨ ਸਰਕਾਰ
*ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ -
*ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਨਾਲ ਵਾ
*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49617075

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us