*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ*

Apr21,2026 | Jagrati Lahar Bureau | Chandigarh



-ਮਲਟੀਪਰਪਜ ਹੈਲਥ ਵਰਕਰਾਂ ਦੀ ਪਦਉੱਨਤੀ ਵਿੱਚ ਗੰਭੀਰ ਬੇਨਿਯਮੀਆਂ ਆਈਆਂ ਸਾਹਮਣੇ


ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ  ਦੇ ਮਲਟੀਪਰਪਜ਼ ਹੈਲਥ ਵਰਕਰ (ਮੇਲ) ਕੇਡਰ ਦੀ ਸ਼ਿਕਾਇਤ ’ ਤੇ ਸਖ਼ਤ ਕਾਰਵਾਈਆਂ ਕਰਦਿਆਂ 29 ਅਪ੍ਰੈਲ ਨੂੰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਨੰਬਰ -22 ਨੂੰ ਐਸ.ਸੀ. ਕਮਿਸ਼ਨ ਦਫਤਰ ਵਿਖੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।

ਸ਼ਿਕਾਇਤ ਤੇ ਕਾਰਵਾਈ ਕਰਦਿਆਂ ਐਸ.ਸੀ. ਕਮਿਸ਼ਨ ਚੇਅਰਮੈਨ ਨੇ ਪਹਿਲਾਂ ਸਬੰਧਤ ਵਿਭਾਗ ਤੋਂ ਪਿਛਲੇ 15 ਸਾਲਾਂ ਦੌਰਾਨ ਮਲਟੀਪਰਪਜ਼ ਹੈਲਥ ਵਰਕਰ (ਮੇਲ)ਤੋਂ ਮਲਟੀਪਰਪਜ ਹੈਲਥ ਵਰਕਰ ਸੁਪਰਵਾਈਜ਼ਰ (ਮੇਲ) ਵਜੋਂ ਹੋਈਆਂ ਤਰੱਕੀਆਂ ਦੇ ਰਿਕਾਰਡ ਦੀ ਪੜਤਾਲ ਕਰਨ ਲਈ ਰੋਸਟਰ ਚੈਕਿੰਗ ਟੀਮ ਵੱਲੋਂ ਵੈਰੀਫਾਈ ਕੀਤੇ ਰੋਸਟਰ ਰਜਿਸਟਰ ਦੀ ਮੰਗ ਕੀਤੀ ਸੀ । ਸਬੰਧਤ ਵਿਭਾਗ ਦੇ ਦਫਤਰੀ ਅਮਲੇ ਨੇ ਪਿਛਲੇ ਸਾਲ 21 ਨਵੰਬਰ 2025 ਨੂੰ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਨੰਬਰ 22 ਤੋਂ ਪਿਛਲੇ 12 ਸਾਲਾਂ ਦਾ ਪੜਤਾਲਿਆ ਰਿਕਾਰਡ  ਐਸ.ਸੀ.ਕਮਿਸ਼ਨ ਦੇ  ਦਫਤਰ ਵਿਖੇ 27 ਨਵੰਬਰ ਨੂੰ ਪੇਸ਼ ਕੀਤਾ  ਸੀ।

ਮੁੱਢਲੀ ਪੜਤਾਲ ਵਿੱਚ ਸਾਹਮਣੇ ਆਇਆ ਹੈ ਕਿ ਪੇਸ਼ ਕੀਤੇ ਰਿਕਾਰਡ ਵਿੱਚ ਰਾਖਵਾਂਕਰਨ ਨੀਤੀ ਨੂੰ ਬਿਲਕੁਲ ਵੀ ਲਾਗੂ ਨਹੀਂ ਕੀਤਾ ਗਿਆ ਸੀ। ਚੇਅਰਮੈਨ ਗੜ੍ਹੀ  ਵੱਲੋਂ ਇਸ ਰਿਕਾਰਡ ਨੂੰ ਰੋਸਟਰ ਮਾਹਿਰਾਂ ਤੋਂ ਚੈੱਕ ਕਰਵਾਉਣ ਉਪਰੰਤ ਪਾਇਆ ਗਿਆ ਕਿ  ਪੇਸ਼ ਰਿਕਾਰਡ ਵਿੱਚ 1 ਅੰਗਹੀਣ ਅਤੇ 8 ਆਮ ਵਰਗ ਦੇ ਕਰਮਚਾਰੀ ਕਰਮਚਾਰੀਆਂ ਨੂੰ ਅਨੁਸੂਚਿਤ ਜਾਤੀ ਕਰਮਚਾਰੀਆਂ ਦੇ ਤੌਰ ’ਤੇ ਦਰਸਾਇਆ ਗਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਤਰੱਕੀ ਪ੍ਰਾਪਤ ਕਰਨ ਵਾਲੇ 19 ਆਮ ਵਰਗ ਦੇ ਕਰਮਚਾਰੀਆਂ ਨਾਲ ਸਬੰਧਤ ਵੇਰਵੇ ਵੀ ਰਿਕਾਰਡ ਵਿੱਚੋਂ ਗਾਇਬ ਹਨ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਪੇਸ਼ ਰਿਕਾਰਡ ਵਿੱਚ ਕੁੱਲ 374 ਕਰਮਚਾਰੀਆਂ ਦੀਆਂ ਤਰੱਕੀਆਂ ਵਿੱਚ ਐਸ.ਸੀ. ਕਰਮਚਾਰੀਆਂ ਲਈ 20 ਫੀਸਦ ਰਾਖਵੇਂਕਰਨ ਤਹਿਤ 75  ਆਸਾਮੀਆਂ ਦਰਸਾਈਆਂ ਗਈਆਂ ਹਨ।  ਪਰ ਇਨ੍ਹਾਂ ਵਿਚੋਂ 69 ਰਾਖਵੀਆਂ ਆਸਾਮੀਆਂ ’ਤੇ ਆਮ ਵਰਗ ਦੇ ਕਰਮਚਾਰੀ ਪਾਏ ਗਏ, ਜੋ ਨਿਯਮਾਂ ਨੂੰ ਛਿੱਕੇ ਟੰਗੇ ਜਾਣ ਦਾ ਪ੍ਰਤੱਖ ਪ੍ਰਮਾਣ ਹੈ ।

 ਚੇਅਰਮੈਨ ਗੜੀ ਨੇ ਸਬੰਧਤ ਵਿਭਾਗ ਦੇ ਰਿਕਾਰਡ ਦੀ ਜਾਂਚ ਕਰਦਿਆਂ ਪਾਇਆ ਕਿ ਐਸ.ਸੀ. ਵਰਗ ਦੇ ਕਰਮਚਾਰੀਆਂ ਲਈ ਤਰੱਕੀਆਂ ਵਿੱਚ 20 ਫੀਸਦ ਰਾਖਵੇਂਕਰਨ  ਦੀ ਰਿਜ਼ਰਵੇਸ਼ਨ ਨੀਤੀ ਦੇ ਨਾਲ-ਨਾਲ ਸੀਨੀਆਰਤਾ-ਕਮ-ਮੈਰਿਟ ਵਿੱਚ ਵੀ ਘੋਰ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੇਂ-ਸਮੇਂ ’ਤੇ ਮਾਨਯੋਗ ਅਦਾਲਤਾਂ ਵੱਲੋਂ ਦਿੱਤੇ ਫ਼ੈਸਲਿਆਂ, ਭਲਾਈ ਵਿਭਾਗ ਦੇ ਜਾਰੀ ਪੱਤਰਾਂ ਅਤੇ ਰਿਜ਼ਰਵੇਸ਼ਨ ਐਕਟ 2006 ਤੇ 2018 ਨੂੰ ਵੀ ਦਰ-ਕਿਨਾਰ ਕੀਤਾ ਗਿਆ ।

ਇਨ੍ਹਾਂ ਬੇਨਿਯਮੀਆਂ ਦਾ ਨੋਟਿਸ ਲੈਂਦਿਆਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ 29 ਅਪ੍ਰੈਲ ਨੂੰ ਰੋਸਟਰ ਚੈਕਿੰਗ ਟੀਮ ਨੰਬਰ -22 ਦੇ ਵਿਸ਼ਵਾ ਨਾਥ ( ਸੁਪਰਡੈਂਟ) , ਰੇਸ਼ਮ ਸਿੰਘ ( ਸੁਪਰਡੈਂਟ) , ਗਗਨਦੀਪ ਕੌਰ ਸੰਧੂ ( ਸੀਨੀਅਰ ਸਹਾਇਕ) ਅਤੇ ਸਿਹਤ ਵਿਭਾਗ ਦੇ ਤੋਸ਼ਪਿੰਦਰ ਸਿੰਘ ( ਸੁਪਰਡੈਂਟ ) ਨੂੰ ਨਿੱਜੀ ਤੌਰ ’ਤੇ ਕਮਿਸ਼ਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਿਹਤ ਵਿਭਾਗ ਦੇ  ਡਾਇਰੈਕਟਰ ਨੂੰ ਵੀ ਮੌਜੂਦ ਰਹਿਣ ਦੇ ਹੁਕਮ ਦਿੱਤੇ ਗਏ ਹਨ।

 ਐਸ.ਸੀ. ਕਮਿਸ਼ਨ, ਪੰਜਾਬ ਦੇ ਚੇਅਰਮੈਨ ਗੜ੍ਹੀ ਸਾਹਿਬ ਨੇ ਸਖ਼ਤ ਤਾੜਨਾ ਕਰਦਿਆਂ ਕਿਹਾ ,‘‘ਪੰਜਾਬ ਦੇ ਵਿਭਾਗਾਂ ਵਿੱਚ ਸੰਵਿਧਾਨਿਕ ਹੱਕਾਂ ਨਾਲ ਕਿਸੇ ਤਰ੍ਹਾਂ ਦੀਆਂ ਵੀ ਬੇਨਿਯਮੀਆਂ ਜਾਂ ਧੱਕੇਸ਼ਾਹੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ । ਐਸ.ਸੀ. ਵਰਗ ਦੇ ਕਰਮਚਾਰੀਆਂ ਦੇ ਸੰਵਿਧਾਨਿਕ ਹੱਕਾਂ ਨੂੰ ਢਾਹ ਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਤਰ੍ਹਾਂ ਦੀਆਂ ਕੁਤਾਹੀਆਂ ਕਰਨ ਵਾਲੇ ਅਧਿਕਾਰੀਆਂ / ਕਰਮਚਾਰੀਆਂ ਖਿਲਾਫ ਐਸ.ਸੀ./ ਐਸ.ਟੀ. ਅੱਤਿਆਚਾਰ ਰੋਕੂ ਐਕਟ 1989 ਅਤੇ ਪ੍ਰਮੁੱਖ ਸਕੱਤਰ ਪੰਜਾਬ ਜੀ ਦੇ 9 ਜੁਲਾਈ, 2009 ਦੇ ਪੱਤਰ ਅਨੁਸਾਰ ਕਾਰਵਾਈ ਕੀਤੀ ਜਾਵੇਗੀ।’’

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਲਾਈ ਵਿਭਾਗ ਦੀ ਡਾਇਰੈਕਟਰ ਨੂੰ ਪਿਛਲੇਰੀ ਫੁੱਲ ਕਮਿਸ਼ਨ ਮੀਟਿੰਗ ਦੌਰਾਨ, ਰੋਸਟਰ ਰਜਿਸਟਰ ਕਮੇਟੀਆਂ ਨੂੰ ਵਿਭਾਗ ਵਲੋਂ ਕਾਨੂੰਨੀ ਪੱਖਾਂ ਲਈ ਅਪਡੇਟਡ ਵਰਕਸ਼ਾਪ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਸਨ, ਇਹਨਾਂ ਨਿਰਦੇਸ਼ਾਂ ਦੀ ਪਾਲਣਾ ਬਾਰੇ ਸਮੀਖਿਆ ਵੀ ਕੀਤੀ ਜਾਵੇਗੀ।

Punjab-Sc-Commission-Summons-Roster-Checking-Team-Of-Welfare-Department



TOP HEADLINES


ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ
ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿਮ ਤਹਿਤ ਖੰਨਾ ਪੁਲਿਸ ਵੱਲੋ ਨਸ਼ਾ
*ਲੁਧਿਆਣਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
*ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ
ਸਰਵਿਸ ਰਿਵਾਲਵਰ ਸਾਫ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਨਾਲ ਡੀਐੱਸਪ
*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49872598

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us