*ਅੱਜ ਦਫਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ*

Apr29,2026 | Jagrati Lahar Bureau | Fazilka


• ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ  89060 22220, 98145 43684 ਜਾਂ 79861 15001 ਤੇ ਕੀਤਾ ਜਾ ਸਕਦਾ ਹੈ ਸੰਪਰਕ
 

ਜਿਲ੍ਹਾ ਰੋਜ਼ਗਾਰ ਅਫਸਰ ਫਾਜ਼ਿਲਕਾ ਸ੍ਰੀ. ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆਂ ਕਿ ਮਿਤੀ 30 ਅਪ੍ਰੈਲ 2026 ਦਿਨ ਵੀਰਵਾਰ ਨੂੰ ਦਫਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵਿਖੇ ਇਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਐਲ.ਆਈ.ਸੀ. ਅਤੇ ਅਜਾਇਲ ਹਰਬਲ ਕੰਪਨੀ ਸ਼ਮੂਲੀਅਤ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਐਲ ਆਈ ਸੀ ਕੰਪਨੀ ਵੱਲੋਂ ਲਗਭਗ 40 ਅਸਾਮੀਆਂ ਤੇ (ਲੜਕੀ ਅਤੇ ਲੜਕੇ) ਲਈ ਇੰਟਰਵਿਊ ਲਈ ਜਾਣੀ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸਮੂਲੀਅਤ ਕਰਨ ਵਾਲੇ ਪ੍ਰਾਰਥੀ ਘੱਟੋ ਘੱਟ ਦਸਵੀਂ ਪਾਸ ਅਤੇ ਉਮਰ 20 ਤੋਂ 40 ਸਾਲ ਤੱਕ ਦਾ ਹੋਣਾ ਲਾਜਮੀ ਹੈ। ਪ੍ਰਾਰਥੀ ਦਾ ਕੰਮ ਕਰਨ ਦਾ ਸਥਾਨ ਵੀ ਫਾਜ਼ਿਲਕਾ ਹੀ ਹੋਵੇਗਾ।
ਇਸੇ ਤਰ੍ਹਾਂ ਅਜਾਇਲ ਫਿਊਚਰ ਵਿਚ ਸੇਲਜ ਐਕਸੀਕਿਉਟ ਵੱਲੋਂ 80 ਅਸਾਮੀਆਂ ਤੇ ਕੇਵਲ ਲੜਕੀਆਂ ਲਈ ਇੰਟਰਵਿਉ ਲਈ ਜਾਵੇਗੀ । ਇਸ ਅਸਾਮੀ ਲਈ ਯੋਗਤਾ ਘੱਟੋਂ ਘੱਟ 12ਵੀ ਪਾਸ ਜਾਂ ਇਸ ਤੋਂ ਵੱਧ ਅਤੇ ਉਮਰ 19 ਤੋਂ 28 ਸਾਲ ਦੀ ਹੋਣੀ ਲਾਜ਼ਮੀ ਹੈ। ਇਨ੍ਹਾਂ ਆਸਾਮੀਆਂ ਲਈ ਸ਼ਮੂਲੀਅਤ ਕਰਨ ਲਈ ਪ੍ਰਾਰਥੀ ਆਪਣਾ ਰਜਿਊਮ, ਪੜਾਈ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਤੇ ਇਨ੍ਹਾਂ ਦੀ ਇੱਕ ਫੋਟੋ ਕਾਪੀ ਨਾਲ ਲੈ ਕੇ ਆਉਣ।
ਵਧੇਰੇ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਪਲੇਸਮੈਂਟ ਕੈਂਪ ਸਵੇਰੇ 10 ਤੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਲਾਕ-ਏ, ਚੌਥੀ ਮੰਜ਼ਿਲ, 502 ਡੀ.ਸੀ. ਕੰਪਲੈਕਸ, ਫਾਜ਼ਿਲਕਾ ਵਿਖੇ ਲਗਾਇਆ ਜਾਵੇਗਾ । ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ  89060 22220, 98145 43684 ਅਤੇ 79861 15001 ਤੇ ਸੰਪਰਕ ਕਰ ਸਕਦੇ ਹਨ ।


Job-Alert-Fazilka-Punjab-Placement-Camp-



TOP HEADLINES


7 ਰੁਪਏ ਦੀ ਡੀਅਰ ਲਾਟਰੀ 'ਚ ਨਿਕਲਿਆ 1 ਕਰੋੜ ਰੁਪਏ ਦਾ ਇਨਾਮ
ਸੁਖਬੀਰ ਸਿੰਘ ਬਾਦਲ ਨੇ ਕੌਮੀ ਰਾਜਧਾਨੀ ’ਚ ਐਨ ਐਸ ਏ ਅਧੀਨ ਹਿਰਾਸ
ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ: ਵੜਿੰਗ ਇਹ ਭਾ
ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ
*ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6
*ਨੀਟ ਮਾਮਲਾ: ਫਾਸਟ ਟਰੈਕ ਅਦਾਲਤ ਵਿੱਚ ਕੇਸ ਚਲਾ ਕੇ ਦੋਸ਼ੀਆਂ ਵਿ
ਇੰਨੋਸੈਂਟ ਹਾਰਟਸ ਦੇ ਪ੍ਰੀ-ਪ੍ਰਾਈਮਰੀ ਵਿਦਿਆਰਥੀਆਂ ਨੇ ਅੰਗਰੇਜ਼ੀ
ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ
*ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ
ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿ
*ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾ
*ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ*
ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀ
ਜ਼ਹਿਰੀਲੀ ਗੈਸ ਦੇ ਚੜ੍ਹਨ ਕਾਰਨ ਇੱਕੋ ਪਰਿਵਾਰ ਦੇ ਦੋ ਮਾਸੂਮ ਬੱਚ
*ਚਿੱਟਾ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਿਹਾ ਹੈ : ਨਪੁੰਸਕਤਾ,
ਜਾਅਲੀ ਤਨਖ਼ਾਹ ਸਲਿੱਪਾਂ ਦੇ ਬਣਕੇ ਭਾਰਤੀ ਸਟੇਟ ਬੈਂਕ ਨਾਲ 1.47
ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁ
*5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ
ਨੀਟ 'ਤੇ ਕਾਂਗਰਸ ਦੀ ਸਿਆਸਤ ਖ਼ਿਲਾਫ਼ ਭਾਜਪਾ ਪੰਜਾਬ ਦਾ ਪ੍ਰਦਰਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51064170

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us