*ਕੇਜਰੀਵਾਲ ਦੀ ਅਪੀਲ 'ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ*

May20,2026 | Jagrati Lahar Bureau | New Delhi/ludhiana

 
*ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਨੀਟ ਪ੍ਰੀਖਿਆ ਦੇਣ ਵਾਲੇ ਬੱਚਿਆਂ ਲਈ ਮੁਫ਼ਤ ਬੱਸ ਸੇਵਾ ਉਪਲਬਧ ਕਰਵਾਉਣ ਦਾ ਦਿੱਤਾ ਸੀ ਭਰੋਸਾ*
 
*20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਬੱਚਿਆਂ ਦਾ ਕਿਰਾਇਆ ਮੁਫ਼ਤ ਹੋਵੇਗਾ- ਭਗਵੰਤ ਸਿੰਘ ਮਾਨ*
 
*ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ- ਭਗਵੰਤ ਸਿੰਘ ਮਾਨ*
 
ਨਵੀਂ ਦਿੱਲੀ/ਪੰਜਾਬ, 20 ਮਈ : ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਕੋਈ ਕਿਰਾਇਆ ਨਹੀਂ ਲੱਗੇਗਾ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਨਾ ਆਵੇ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਨੀਟ ਪ੍ਰੀਖਿਆਰਥੀਆਂ ਦਾ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ 20, 21 ਅਤੇ 22 ਜੂਨ ਤੱਕ ਕੋਈ ਕਿਰਾਇਆ ਨਹੀਂ ਲੱਗੇਗਾ। ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਸਾਰੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ।
 
ਭਗਵੰਤ ਸਿੰਘ ਮਾਨ ਨੇ ਐਕਸ 'ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਈ ਗਰੀਬ ਬੱਚੇ ਨੀਟ ਦੀ ਪ੍ਰੀਖਿਆ ਦਿੰਦੇ ਹਨ। ਉਨ੍ਹਾਂ ਕੋਲ ਸੈਂਟਰ ਜਾਣ ਲਈ ਕਿਰਾਏ ਦੇ ਪੈਸੇ ਵੀ ਨਹੀਂ ਹੁੰਦੇ। ਅਜੇ ਜਦੋਂ ਕੇਜਰੀਵਾਲ ਜੀ ਨੇ ਨੀਟ ਦੇ ਬੱਚਿਆਂ ਨਾਲ ਗੱਲਬਾਤ ਕੀਤੀ ਤਾਂ ਬੱਚਿਆਂ ਨੇ ਮਦਦ ਦੀ ਮੰਗ ਕੀਤੀ। 21 ਜੂਨ ਨੂੰ ਨੀਟ ਦੀ ਪ੍ਰੀਖਿਆ ਹੈ। ਇਸ ਲਈ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਵਿੱਚ ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਸਾਰੇ ਬੱਚਿਆਂ ਦਾ ਕਿਰਾਇਆ ਮੁਫ਼ਤ ਹੋਵੇਗਾ। ਬੱਸ ਆਪਣਾ ਐਡਮਿਟ ਕਾਰਡ ਦਿਖਾ ਦਿਓ, ਤੁਹਾਡੀ ਟਿਕਟ ਨਹੀਂ ਲੱਗੇਗੀ। ਪ੍ਰਮਾਤਮਾ ਤੁਹਾਨੂੰ ਸਫ਼ਲਤਾ ਬਖਸ਼ੇ।
 
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਤਣਾਅ ਵਿੱਚ ਜੀ ਰਹੇ ਬੱਚਿਆਂ ਨਾਲ ਦੂਜੀ ਵਾਰ ਸੋਸ਼ਲ ਮੀਡੀਆ ਰਾਹੀਂ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਨੀਟ ਪ੍ਰੀਖਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਅਤੇ ਨੀਟ ਵਿੱਚ ਪਾਰਦਰਸ਼ਤਾ ਲਿਆਉਣ ਬਾਰੇ ਸੁਝਾਅ ਦੇਣ ਦੀ ਅਪੀਲ ਕੀਤੀ ਸੀ। ਅਰਵਿੰਦ ਕੇਜਰੀਵਾਲ ਦੇ ਇਸ ਸੰਦੇਸ਼ ਨੂੰ ਮੰਗਲਵਾਰ ਤੱਕ 50 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਆਪਣੀਆਂ ਭਾਵਨਾਵਾਂ ਅਤੇ ਸੁਝਾਅ ਵੀ ਭੇਜੇ ਸਨ। ਕੁਝ ਵਿਦਿਆਰਥੀਆਂ ਨੇ ਆਪਣੇ ਘਰ ਦੀ ਆਰਥਿਕ ਹਾਲਤ ਬਾਰੇ ਵੀ ਦੱਸਿਆ ਸੀ ਅਤੇ ਕਿਹਾ ਸੀ ਕਿ ਇੱਕ ਵਾਰ ਫਿਰ ਉਹ ਪ੍ਰੀਖਿਆ ਕੇਂਦਰ ਤੱਕ ਜਾਣ ਲਈ ਪੈਸੇ ਕਿੱਥੋਂ ਲਿਆਉਣ। ਇਸ 'ਤੇ ਅਰਵਿੰਦ ਕੇਜਰੀਵਾਲ ਨੇ ਸਾਰੇ ਬੱਚਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਸਾਰੇ ਬੱਚਿਆਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਉਪਲਬਧ ਕਰਵਾਏਗੀ। ਇਸ ਦੇ ਲਈ ਉਹ ਸੀਐਮ ਭਗਵੰਤ ਸਿੰਘ ਮਾਨ ਨਾਲ ਗੱਲ ਕਰਨਗੇ।

-cm-Bhagwant-Singh-Mann-Announces-Free-Travel-In-Punjab-Roadways-Buses-For-Neet-Aspirants-Following-Arvind-Kejriwal-s-Appeal-



TOP HEADLINES


ਅਰਵਿੰਦ ਕੇਜਰੀਵਾਲ ਨੇ ਸਤਯਮੇਵ ਜਯਤੇ ਦੇ ਹਵਾਲੇ ਨਾਲ ਸਤੇਂਦਰ ਜੈਨ
ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸ
*ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰ
*ਪੰਜਾਬ ਨੂੰ ਤਕਨੀਕੀ ਸਿੱਖਿਆ ਵਿੱਚ ਨੰਬਰ 1 ਸੂਬਾ ਬਣਾਉਣ ਲਈ ਕਰਵ
ਸਾਹਨੇਵਾਲ ਪੁਲਿਸ ਵੱਲੋਂ 70 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
ਪੰਜਾਬ ਪ੍ਰਦੇਸ਼ ਕਾਂਗਰਸ ਮੈਨੀਫੈਸਟੋ ਕਮੇਟੀ ਵੱਲੋਂ ਪੱਤਰਕਾਰ ਯੂਨੀ
*ਗੈਰ-ਕਾਨੂੰਨੀ ਕਲੋਨੀਆਂ ਵਿਰੁੱਧ ਗਲਾਡਾ ਦੀ ਵੱਡੀ ਕਾਰਵਾਈ, ਧਾਂਦ
ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਫਾਜ਼ਿਲਕਾ ਦੇ ਵੱਖ-ਵੱਖ ਰਾ
*ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦ
ਵੱਡੀਆਂ ਵਿਸ਼ਵ ਅਰਥਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜੀ ਤ
ਸੰਗਰੂਰ ਵਿੱਚ Bjp ਨੂੰ ਵੱਡਾ ਹੁਲਾਰਾ, Aap ਦੇ ਮੌਜੂਦਾ ਕੌਂਸਲਰਾ
ਹਰਕਮਲਪ੍ਰੀਤ ਸਿੰਘ ਖੱਖ ਨੇ ਐਸ.ਐਸ.ਪੀ. ਮਾਲੇਰਕੋਟਲਾ ਦਾ ਅਹੁਦਾ
*ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ 7 ਸਤੰਬਰ ਨੂੰ ਕਰਵਾਏ ਜਾਣਗੇ ਪ
ਗੁਰੂ ਨਾਨਕ ਸਟੇਡੀਅਮ ਵਿੱਚ ਵੱਖ-ਵੱਖ ਖੇਡਾਂ ਲਈ ਚੋਣ ਟਰਾਇਲ, 250
ਜਨਗਣਨਾ-2027 ਲਈ ਪੰਜਾਬ ਵਿੱਚ ਤਿਆਰੀਆਂ ਤੇਜ਼, ਫੇਜ਼-2 ਦੇ ਕੰਮਾ
ਆਪ ਦਾ ਅਕਾਲੀਆਂ 'ਤੇ ਪਲਟਵਾਰ, ਬਲਤੇਜ ਪੰਨੂ ਨੇ ਅਮਰਦੀਪ ਗਰੇਵਾਲ
*ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ: 5 ਬਾਲ ਵਿਆ
ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ 'ਤੇ ਅਕਾਲੀ ਦਲ ਨਾਲ
*ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51666912

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us