ਦੇਸ਼ ਦੇ ਲਈ ਕੁਰਬਾਨ ਹੋਣ ਦੀ ਸਿੱਖਿਆ ਦਿੰਦੀ ਹੈ ਈਦ ਉਲ ਅਜ਼ਹਾ, ਕਈ ਸੂਬਿਆਂ ਵਿੱਚ ਸੜਕ ਤੇ ਨਮਾਜ਼ ਅਦਾ ਕਰਨ ਤੇ ਰੋਕ ਅਫਸੋਸਨਾਕ : ਸ਼ਾਹੀ ਇਮਾਮ ਪੰਜਾਬ

May28,2026 | Jagrati Lahar Bureau | Ludhiana

ਅੱਜ ਇੱਥੇ ਸ਼ਹਿਰ ਦੇ ਫੀਲਡਗੰਜ ਚੌਂਕ ਵਿੱਚ ਸਥਿਤ ਜਾਮਾ ਮਸਜਿਦ ਲੁਧਿਆਣਾ ਸਮੇਤ ਸ਼ਹਿਰ ਦੀਆਂ ਵੱਖ-ਵੱਖ ਮਸਜਿਦਾਂ ਵਿੱਚ ਲੱਖਾਂ ਮੁਸਲਮਾਨਾਂ ਨੇ ਈਦ ਉਲ ਅਜ਼ਹਾ ਦੀ ਨਮਾਜ਼ ਅਦਾ ਕੀਤੀ। ਇਸ ਮੌਕੇ ਜਾਮਾ ਮਸਜਿਦ 'ਚ ਵੱਖ-ਵੱਖ ਧਰਮਾਂ ਅਤੇ ਸਿਆਸੀ ਜਮਾਤਾਂ ਦੇ ਨੁਮਾਇੰਦੇ ਆਪਣੇ ਮੁਸਲਮਾਨ ਭਰਾਵਾਂ ਨੂੰ ਈਦ ਦੀਆਂ ਮੁਬਾਰਕਾਂ ਦੇਣ ਪੁੱਜੇ। ਇਸ ਮੌਕੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਈਦ ਉਲ ਅਜ਼ਾਹ ਸਾਨੂੰ ਕੁਰਬਾਨੀ ਦੇਣ ਦਾ ਜਜ਼ਬਾ ਦਿੰਦੀ ਹੈ ਉਹਨਾਂ ਕਿਹਾ ਕਿ ਈਦ ਇਹ ਵੀ ਸਿੱਖਿਆ ਦਿੰਦੀ ਹੈ ਕਿ ਜਦ ਕਦੇ ਦੇਸ਼ ਨੂੰ ਸਾਡੀਆਂ ਜਾਨਾਂ ਦੀ ਜਾਂ ਦੌਲਤ ਦੀ ਜਰੂਰਤ ਹੋਵੇ ਤਾਂ ਉਸਨੂੰ ਪੇਸ਼ ਕਰ ਦਿੱਤਾ ਜਾਵੇ। ਸ਼ਾਹੀ ਇਮਾਮ ਨੇ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਚੋਂ ਖਬਰਾਂ ਦੇਖਣ ਨੂੰ ਮਿਲਦੀਆਂ ਹਨ ਕੀ ਕੁਝ ਸੂਬਾ ਸਰਕਾਰ ਈਦ ਦੇ ਸਮੇਂ ਸਿਆਸਤ ਕਰ ਰਹੀਆਂ ਹਨ। ਅਤੇ ਨਮਾਜ਼ ਨੂੰ ਸੜਕ ਤੇ ਅਦਾ ਕਰਨ ਤੋ ਰੋਕਿਆ ਜਾ ਰਿਹਾ ਹੈ ਜਦਕਿ ਬਾਕੀ ਸਾਰੇ ਧਰਮ ਦੇ ਵਿਸ਼ੇਸ਼ ਦਿਨਾਂ ਵਿੱਚ ਸੜਕਾਂ ਤੇ ਖਾਸ ਆਯੋਜਨ ਕੀਤੇ ਜਾ ਰਹੇ ਹਨ ਉਹਨਾਂ ਕਿਹਾ ਕਿ ਇੱਕ ਵਰਗ ਦੇ ਨਾਲ ਅਜਿਹਾ ਕਰਨਾ ਬਹੁਤ ਅਫਸੋਸਨਾਕ ਹੈ ਇਹ ਭਾਰਤ ਦੀ ਅਜ਼ਾਦ ਪ੍ਰਣਾਲੀ ਦੇ ਖਿਲਾਫ ਹੈ ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਇੱਕੋ ਜਿਹਾ ਹੈ ਇੱਦਾ ਨਹੀਂ ਹੋ ਸਕਦਾ ਕਿ ਕਿਸੇ ਨੂੰ ਸੜਕ ਤੇ ਪ੍ਰੋਗਰਾਮ ਕਰਨ ਦੀ ਇਜ਼ਾਜ਼ਤ ਦਿਤੀ ਜਾਵੇ ਅਤੇ ਕਿਸੇ ਨੂੰ ਤਾਕਤ ਦੇ ਜੋਰ ਤੇ ਰੋਕ ਕੇ ਆਪਣੀ ਪਿੱਠ ਥਪਥਪਾਈ ਜਾਵੇ।ਸ਼ਾਹੀ ਇਮਾਮ ਨੇ ਕਿਹਾ ਕਿ ਅੱਜ ਕੱਲ ਦੇਸ਼ 'ਚ ਫਿਰਕੂ ਤਾਕਤਾਂ ਧਰਮ ਦੇ ਨਾਮ 'ਤੇ ਲੋਕਾਂ 'ਚ ਪਾੜ ਪਾਉਣ 'ਚ ਲੱਗੀਆਂ ਹੋਈਆਂ ਹਨ ਇਸ ਲਈ ਸਮੂਹ ਭਾਰਤੀਆਂ ਨੂੰ ਅਤੇ ਆਪਣੇ ਮੁਸਲਮਾਨ ਭਰਾਵਾਂ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਆਪਾਂ ਸਾਰੀਆਂ ਨੂੰ ਇਨ੍ਹਾਂ ਫਿਰਕਾਪ੍ਰਸਤਾਂ ਨੂੰ ਨਾਕਾਮ ਕਰਨ ਲਈ ਕੁਰਬਾਨੀ ਦੇਣ ਦੀ ਲੋੜ ਪਈ ਤਾਂ ਆਪਾਂ ਪਿੱਛੇ ਨਹੀਂ ਹੱਟਾਗੇਂ। ਉਹਨਾਂ ਕਿਹਾ ਕਿ ਪੰਜਾਬ ਦੀ ਰਿਵਾਯਤਾਂ 'ਚ ਨਫਰਤ ਦੇ ਲਈ ਕੋਈ ਥਾਂ ਨਹੀਂ ਹੈ, ਜਿਹੜੇ ਵੀ ਲੋਕ ਪੰਜਾਬ 'ਚ ਧਰਮ ਦੇ ਨਾਮ 'ਤੇ ਨਫਰਤ ਫੈਲਾ ਕੇ ਅਪਣੀ ਸਿਆਸਤ ਚਮਕਾਉਣਾ ਚਾਹੁੰਦੇ ਹਨ ਉਹਨਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ 'ਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਚੌਧਰੀ ਮਦਨ ਲਾਲ ਬੱਗਾ ਨੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਈਦ ਦਾ ਦਿਨ ਹਰ ਇੱਕ ਭਾਰਤੀ ਲਈ ਖੁਸ਼ੀ ਦਾ ਦਿਨ ਹੈ। ਉਹਨਾਂ ਕਿਹਾ ਕਿ ਭਾਰਤ ਦੁਨਿਆ ਦਾ ਇੱਕੋਂ ਅਜਿਹਾ ਦੇਸ਼ ਹੈ ਜਿੱਥੇ ਹਰ ਧਰਮ ਦਾ ਤਿਉਹਾਰ ਸਾਰੇ ਲੋਕ ਆਪਸ 'ਚ ਮਿਲ-ਜੁਲ ਕੇ ਮਨਾਉਂਦੇ ਹਨ। ਉਹਨਾਂ ਕਿਹਾ ਕਿ ਜਾਮਾ ਮਸਜਿਦ ਤੋਂ ਹਮੇਸ਼ਾ ਹੀ ਪੰਜਾਬ 'ਚ ਅਮਨ ਅਤੇ ਖੁਸ਼ਹਾਲੀ ਲਈ ਕੰਮ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅੱਜ ਦਾ ਦਿਨ ਸਾਡੇ ਸਾਰੀਆਂ ਲਈ ਬੜੀ ਹੀ ਖੁਸ਼ੀ ਦਾ ਦਿਨ ਹੈ ਅਤੇ ਲੁਧਿਆਣਾ ਸ਼ਹਿਰ ਸਾਰੇ ਧਰਮਾਂ ਦੇ ਲੋਕਾਂ ਦਾ ਇੱਕ ਗੁਲਦਸਤਾ ਹੈ, ਇਸ ਦੇ ਸਾਰੇ ਫੁੱਲ ਅਪਣੀ ਖੁਸ਼ਬੂ ਦੇ ਨਾਲ ਮਾਹੋਲ ਨੂੰ ਖੁਸ਼ਗਵਾਰ ਬਣਾ ਕੇ ਰੱਖਦੇ ਹਨ। ਉਹਨਾਂ ਕਿਹਾ ਕਿ ਲੁਧਿਆਣਾ ਦੀ ਇਹ ਇਤੀਹਾਸਿਕ ਮਸਜਿਦ ਜਿੱਥੇ ਮੁਸਲਮਾਨਾਂ ਦਾ ਮੁੱਖ ਧਾਰਮਿਕ ਕੇਂਦਰ ਹੈ ਉਥੇ ਹੀ ਸਾਰੇ ਧਰਮਾਂ ਦੇ ਲੋਕਾਂ ਲਈ ਅਮਨ ਅਤੇ ਮੁਹੱਬਤ ਦੀ ਨਿਸ਼ਾਨੀ ਹੈ। ਉਹਨਾਂ ਕਿਹਾ ਕਿ ਈਦ ਦਾ ਦਿਨ ਸਿਰਫ ਮੁਸਲਮਾਨ ਭਰਾਵਾਂ ਦੇ ਲਈ ਹੀ ਨਹੀਂ ਬਲਕਿ ਸਾਰੇ ਭਾਰਤੀਆਂ ਲਈ ਖੁਸ਼ੀ ਦਾ ਦਿਨ ਹੈ ਅਸੀਂ ਦੁਆ ਕਰਦੇ ਹਾਂ ਕਿ ਇਹ ਖੁਸ਼ੀਆਂ ਭਰੀ ਰੀਤ ਹਮੇਸ਼ਾ ਇੰਝ ਹੀ ਚੱਲਦੀ ਰਹੇ। ਇਸ ਮੌਕੇ ਜ਼ਿਲਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਇਸ ਦੇਸ਼ 'ਚ ਈਦ ਉਲ ਅਜ਼ਹਾ ਦਾ ਤਿਉਹਾਰ ਸਾਰੇ ਧਰਮਾਂ ਦੇ ਲੋਕ ਮਿਲ-ਜੁਲ ਕੇ ਮਨਾਉਂਦੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਵਿੱਚ ਪਿਆਰ ਹੀ ਪਿਆਰ ਹੈ ਇਥੇ ਨਫਰਤ ਲਈ ਕੋਈ ਜਗ੍ਹਾ ਨਹੀਂ
ਇਸ ਮੌਕੇ ਆਪਣੇ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦੇਣ ਲਈ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ,ਵਿਧਾਇਕ ਪੁੱਤਰ ਵਿਕਾਸ ਪਰਾਸ਼ਰ, ਗੁਲਾਮ ਹਸਨ ਕੈਸਰ, ਬਲਜੀਤ ਸਿੰਘ ਬਿੰਦਰਾ, ਅਸ਼ੋਕ ਗੁਪਤਾ, ਸ਼ਿੰਗਾਰਾ ਸਿੰਘ ਦਾਦ ਅਤੇ ਜਾਮਾ ਮਸਜਿਦ ਲੁਧਿਆਣਾ ਦੇ ਪ੍ਰਧਾਨ ਮੁਹੰਮਦ ਮੁਸਤਕੀਮ ਨੇ ਕਿਹਾ ਕਿ ਈਦ ਉਲ ਅਜ਼ਹਾ ਦਾ ਤਿਉਹਾਰ ਸਾਨੂੰ ਸਾਰੇਆਂ ਨੂੰ ਆਪਸੀ ਭਾਈਚਾਰੇ ਅਤੇ ਆਪਣੇ ਦੇਸ਼ ਦੇ ਪ੍ਰਤੀ ਕੁਰਬਾਨੀ ਦੇਣ ਲਈ ਜਾਗਰੂਕ ਕਰਦਾ ਹੈ। ਵਰਣਨਯੋਗ ਹੈ ਕਿ ਅੱਜ ਈਦ ਉਲ ਅਜ਼ਹਾ ਦੇ ਮੌਕੇ 'ਤੇ ਲੁਧਿਆਣਾ ਸ਼ਹਿਰ ਦੀਆਂ ਸਾਰੀਆਂ ਮਸਜਿਦਾਂ 'ਚ ਈਦ ਦੀ ਨਮਾਜ ਅਦਾ ਕੀਤੀ ਗਈ ਅਤੇ ਭਾਰੀ ਗਿਣਤੀ 'ਚ ਮੁਸਲਮਾਨਾਂ ਨੇ ਕੁਰਬਾਨੀਆਂ ਕੀਤੀਆਂ, ਬੱਚਿਆਂ 'ਚ ਈਦ ਨੂੰ ਲੈ ਕੇ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਸੀ। ਇਸ ਮੌਕੇ 'ਤੇ ਸ਼ਾਹੀ ਇਮਾਮ ਪੰਜਾਬ ਨੇ ਲੁਧਿਆਣਾ ਪੁਲਿਸ ਅਤੇ ਨਗਰ ਨਿਗਮ ਵੱਲੋਂ ਕੀਤੇ ਗਏ ਪ੍ਰਬੰਧਾਂ ਲਈ ਧੰਨਵਾਦ ਦਾ ਪ੍ਰਗਟਾਵਾ ਕੀਤਾ।

Jama-Masjid-Ludhiana-Shahi-Imam-Punjab-Maulana-Usman-Rahmani-Ludhianvi



TOP HEADLINES


ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾ
*ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿ
*ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨ
*ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮ
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ
*ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱ
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦਾ ਸਖ਼ਤ ਐਕਸ਼ਨ, ਕਾਲੀਆਂ ਫਿਲ
*‘ਸ੍ਰੀ ਮੁਕਤਸਰ ਸਾਹਿਬ ਵਿਖੇ ਬ੍ਰਾਈਟ ਮਾਈਂਡਜ਼ ਪੰਜਾਬ ਤਹਿਤ 1050
*ਭਗਵੰਤ ਮਾਨ ਸਰਕਾਰ ਦੀ ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹ
*ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯ
· ਨਗਰ ਕੌਂਸਲ ਮਾਲੇਰਕੋਟਲਾ: ਅਖਤਰੀ ਖਾਤੂਨ ਬਣੇ ਚੇਅਰਪਰਸ
ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਰੀਜਨਰੇਟਿੰਗ ਪੰਜਾਬ ਨੇ ਮਿੱਟੀ ਦ
*ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ
*4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰ
ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਲੁਧਿਆਣਾ ਪੁਲਿਸ ਨੂੰ ਫੈਕਟ
ਪੰਜਾਬ ਦੇ ਰਾਜਪਾਲ ਦੇ ਕਾਫ਼ਲੇ ਵਿੱਚ ਵੜੀ ਗੱਡੀ, ਸਹਾਇਤਾ ਵਾਹਨ ਨ
ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣ
*ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50574731

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us