ਲੁਧਿਆਣਾ ਚ ਫੈਕਟਰੀ ਦੀ ਗਾਰਬੇਜ ਸਾਫ ਕਰਦੇ ਸਮੇਂ ਗੈਸ ਚੜਨ ਕਾਰਨ ਤਿੰਨ ਲੋਕਾਂ ਦੀ ਹੋਈ ਮੌਤ
Jun1,2026
| Surinder Arora | Ludhiana
ਲੁਧਿਆਣਾ ਦੇ ਘੋੜਾ ਕਲੋਨੀ ਚ ਬਣੀ ਮਸ਼ੀਨ ਟੂਲ ਦੀ ਫੈਕਟਰੀ ਵਿੱਚ ਦੇਰ ਸਵੇਰ ਗਾਰ ਕੱਢਦੇ ਸਮੇਂ ਜਹਰੀਲੀ ਗੈਸ ਚੜਨ ਨਾਲ ਵੱਡਾ ਹਾਦਸਾ ਵਾਪਰਿਆ ਹੈ ਇਸ ਦੌਰਾਨ ਤਿੰਨ ਲੋਕਾਂ ਦੀ ਮੌਤ ਦੀ ਖਬਰ ਹੈ ਜਿਸ ਨੂੰ ਲੈ ਕੇ ਜਿਲਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਜਾਂਚ ਦੀ ਗੱਲ ਕਹੀ ਜਾ ਰਹੀ ਹੈ ਦੱਸਿਆ ਜਾ ਰਿਹਾ ਕਿ ਇਹ ਤੜਕਸਾਰ ਹਾਦਸਾ ਵਾਪਰਿਆ ਹੈ ਅਤੇ ਤੁਰੰਤ ਹੀ ਇਹਨਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਡਾਕਟਰਾਂ ਨੇ ਤਿੰਨ ਲੋਕਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਅਤੇ ਦੋ ਦੀ ਹਾਲਤ ਹਾਲੇ ਵੀ ਖਰਾਬ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਜਾਂਚ ਦੀ ਗੱਲ ਕਹੀ ਜਾ ਰਹੀ ਹੈ।
ਉਧਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਇਹ ਫੈਕਟਰੀ ਮਾਲਕਾਂ ਦੀ ਲਾਪਰਵਾਹੀ ਦੇ ਕਾਰਨ ਹਾਦਸਾ ਵਾਪਰਿਆ ਹੈ। ਇਸ ਦੌਰਾਨ ਉਹਨਾਂ ਕਿਹਾ ਕਿ ਜਿੱਥੇ ਤਿੰਨ ਲੋਕਾਂ ਦੀ ਮੌਤ ਹੋਈ ਹੈ ਤਾਂ ਇਸ ਦੇ ਲਈ ਫੈਕਟਰੀ ਮਾਲਕ ਤੇ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਨਾਲ ਹੀ ਉਹਨਾਂ ਇਸ ਘਟਨਾ ਨੂੰ ਲੈ ਕੇ ਨਿੰਦਾ ਕੀਤੀ ਅਤੇ ਸੇਫਟੀ ਮੇਅਰਮੈਂਟ ਨੂੰ ਲੈ ਕੇ ਵੀ ਸਵਾਲ ਚੁੱਕੇ ਨੇ।
ਉਧਰ ਮੌਕੇ ਤੇ ਮੌਜੂਦ ਏਸੀਪੀ ਇੰਦਰਜੀਤ ਸਿੰਘ ਬੋਪਾ ਰਾਏ ਨੇ ਕਿਹਾ ਕਿ ਉਹਨਾਂ ਨੂੰ ਤਿੰਨ ਲੋਕਾਂ ਦੀ ਮੌਤ ਦੀ ਖਬਰ ਮਿਲੀ ਹੈ ਜਿਸ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ ਨੇ ਉਹਨਾਂ ਕਿਹਾ ਕਿ ਫੈਕਟਰੀ ਦੇ ਵਿੱਚ ਇਹ ਜਹਰੀਲੀ ਗੈਂਸ ਚੜਨ ਦੇ ਨਾਲ ਹਾਦਸਾ ਹੋਇਆ ਹੈ ਜਿਸ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਉਧਰ ਐਸਡੀਐਮ ਜਸਲੀਨ ਭੁੱਲਰ ਲੁਧਿਆਣਾ ਨੇ ਵੀ ਇਸ ਮਾਮਲੇ ਸਬੰਧੀ ਜਾਂਚ ਦੀ ਗੱਲ ਕਹੀ ਹੈ ਉਹਨਾਂ ਕਿਹਾ ਕਿ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਘਟਨਾ ਦੇ ਕੀ ਕਾਰਨ ਹੈ ਇਸ ਨੂੰ ਲੈ ਕੇ ਜਾਂਚ ਕੀਤੀ ਜਾਵੇਗੀ।
Three-people-died-due-to-gas-inhalation-while-cleaning-factory-garbage-in-ludhiana