ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Jun3,2026 | Jagrati Lahar Bureau | Chandigarh


* ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪਲਾਨ ਨੂੰ ਪ੍ਰਵਾਨਗੀ; ਸ਼ਰਧਾਲੂਆਂ ਦਾ ਅਧਿਆਤਮਿਕ ਅਤੇ ਸੱਭਿਆਚਾਰਕ ਅਨੁਭਵ ਵਧੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ ਦੀ 'ਪੰਜ-ਆਬ' ਪਛਾਣ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਦੇ ਸਨਮਾਨ ਵਿੱਚ ਸ਼ੰਭੂ ਵਿਖੇ ਸਵਾਗਤੀ ਗੇਟ ਉਸਾਰਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ ਦੀ ਸ਼ਾਨ ਅਤੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੇਗਾ ਸ਼ੰਭੂ ਸਵਾਗਤੀ ਗੇਟ; ਸ੍ਰੀ ਅਨੰਦਪੁਰ ਸਾਹਿਬ ਵਿਖੇ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ ਮਿਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 3 ਜੂਨ: 
ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸ਼ਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੰਭੂ ਸਰਹੱਦ 'ਤੇ ਸ਼ਾਨਦਾਰ ਸਵਾਗਤੀ ਗੇਟ ਦੀ ਉਸਾਰੀ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜੋ ਪੰਜਾਬ ਦੀ 'ਪੰਜ-ਆਬ' ਪਛਾਣ ਅਤੇ ਵਾਸਤੂ ਕਲਾ ਦੀ ਵਿਰਾਸਤ ਦੇ ਸਨਮਾਨ ਵਿੱਚ ਤਿਆਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਹੈ।

ਹੈਰੀਟੇਜ ਸਟਰੀਟ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਨੂੰ ਜੋੜਨ ਦੇ ਨਾਲ-ਨਾਲ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਅਧਿਆਤਮਿਕ ਆਭਾ ਪ੍ਰਦਾਨ ਕਰੇਗੀ, ਜਿਸ ਨਾਲ ਪੰਜਾਬ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਮਿਲੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖ ਧਰਮ ਦੇ ਸਭ ਤੋਂ ਸਤਿਕਾਰਤ ਇਤਿਹਾਸਕ ਅਤੇ ਅਧਿਆਤਮਿਕ ਕੇਂਦਰਾਂ ਵਿੱਚੋਂ ਇੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸਤਾਵਿਤ ਹੈਰੀਟੇਜ ਸਟਰੀਟ ਲਈ ਸੋਧੀ ਹੋਈ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। "ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸਤਾਵਿਤ ਹੈਰੀਟੇਜ ਸਟਰੀਟ ਕਿਲ੍ਹਾ ਅਨੰਦਗੜ੍ਹ ਸਾਹਿਬ ਨੇੜੇ ਗੋਲ ਚੌਕ ਤੋਂ ਸ਼ੁਰੂ ਹੋਵੇਗੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਾਰਕ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਤੱਕ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਯੋਜਨਾ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਅਧਿਆਤਮਿਕ ਅਤੇ ਵਿਰਾਸਤੀ ਅਨੁਭਵ ਨੂੰ ਹੋਰ ਮਜ਼ਬੂਤ ਕਰਨ ਲਈ ਉਲੀਕੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਪ੍ਰਾਜੈਕਟ ਦੇ ਸੁਚਾਰੂ ਢੰਗ ਨਾਲ ਲਾਗੂ ਹੋਣ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਇਸ ਦੇ ਡਿਜ਼ਾਇਨ ਨੂੰ ਭਾਰਤ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਅਤੇ ਹੋਰ ਸਮਰੱਥ ਅਧਿਕਾਰੀਆਂ ਦੁਆਰਾ ਵਿਧੀਵਤ ਤੌਰ 'ਤੇ ਪ੍ਰਵਾਨਗੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਾਜੈਕਟ ਦੇ ਸੁਚਾਰੂ ਅਤੇ ਨਿਰਵਿਘਨ ਲਾਗੂਕਰਨ ਅਤੇ ਇਸ ਦੀ ਨਿਗਰਾਨੀ ਲਈ ਉੱਚ-ਤਾਕਤੀ ਕਮੇਟੀ ਵੀ ਬਣਾਈ ਜਾਵੇਗੀ।

ਅਹਿਮ ਸ਼ੰਭੂ ਸਵਾਗਤੀ ਗੇਟ ਪ੍ਰਾਜੈਕਟ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੰਭੂ ਸਰਹੱਦ 'ਤੇ ਬਣਨ ਵਾਲਾ ਸ਼ਾਨਦਾਰ ਸਵਾਗਤੀ ਗੇਟ ਪੰਜਾਬ ਦੀ ਸ਼ਾਨ ਨੂੰ ਦਰਸਾਏਗਾ। ਇਹ ਗੇਟ ਚਾਰ-ਮਾਰਗੀ ਐਨ.ਐਚ.ਏ.ਆਈ. (ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ) ਸੜਕ 'ਤੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ, ਜੋ ਸਾਡੀ ਸ਼ਾਨਦਾਰ ਵਿਰਾਸਤ ਅਤੇ ਪਰੰਪਰਾਵਾਂ ਦੇ ਸਨਮਾਨ ਦਾ ਪ੍ਰਤੀਕ ਹੋਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਸਤੂ ਕਲਾ ਅਜੂਬੇ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਕਿ ਇਹ ਸਹਿਜਤਾ ਨਾਲ ਮੌਜੂਦਾ ਹਾਈਵੇਅ ਬੁਨਿਆਦੀ ਢਾਂਚੇ ਨਾਲ ਜੁੜ ਸਕੇ, ਜੋ ਇਸ ਦੀ ਸੁੰਦਰਤਾ ਨੂੰ ਹੋਰ ਨਿਖਾਰੇਗਾ। ਇਸ ਗੇਟ ਹਾਈਵੇਅ ਦੇ ਪਿੱਲਰ ਦੋਵੇਂ ਪਾਸੇ ਸਰਵਿਸ ਰੋਡ ਦੇ ਨਾਲ ਸਥਾਪਿਤ ਹੋਣਗੇ, ਜੋ ਪੰਜਾਬ ਦੇ ਪ੍ਰਵੇਸ਼ ਦੁਆਰ 'ਤੇ ਸ਼ਾਨਦਾਰ ਪਛਾਣ ਬਣਾਏਗਾ। ਪੰਜਾਬ ਦੀ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਵਾਸਤੂ ਕਲਾ ਦੇ ਸਨਮਾਨ ਵਿੱਚ ਤਿਆਰ ਕੀਤੇ ਗਏ ਇਸ ਢਾਂਚੇ ‘ਤੇ ਵਿਸਤ੍ਰਿਤ ਕਾਰੀਗਰੀ ਸ਼ਾਮਲ ਹੋਵੇਗੀ, ਜੋ ਸੂਬੇ ਦੀ ਵਿਲੱਖਣ ਪਛਾਣ ਨੂੰ ਦਰਸਾਏਗੀ।

ਡਿਜ਼ਾਇਨ ਵਿੱਚ ਸ਼ਾਮਲ ਵਿਲੱਖਣ ਸੱਭਿਆਚਾਰਕ ਵਿਸ਼ੇਸ਼ਤਾਵਾਂ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੇਟ ਰਵਾਇਤੀ ਅਤੇ ਵਾਸਤੂ ਕਲਾ ਦੀ ਇੱਕ ਸ਼੍ਰੇਣੀ ਰਾਹੀਂ ਖੇਤਰੀ ਕਲਾਤਮਕਤਾ ਨੂੰ ਪ੍ਰਦਰਸ਼ਿਤ ਕਰੇਗਾ। ਗੇਟ ਵਿੱਚ ਪੱਥਰ ਦੀ ਕਲੈਡਿੰਗ, ਐਫ.ਆਰ.ਪੀ. ਵਰਕ, ਸ਼ਾਨਦਾਰ ਜਾਲੀ ਪੈਟਰਨ, ਫੁਲਕਾਰੀ ਤੋਂ ਪ੍ਰੇਰਿਤ ਕਲਾਕਾਰੀ ਅਤੇ ਕਈ ਹੋਰ ਵਿਸ਼ੇਸ਼ਤਾਵਾਂ ਹੋਣਗੀਆਂ, ਜੋ ਪੰਜਾਬ ਦੀਆਂ ਅਮੀਰ ਕਲਾਤਮਕ ਪਰੰਪਰਾਵਾਂ ਨੂੰ ਦਰਸਾਉਣਗੀਆਂ। ਇਸ ਡਿਜ਼ਾਇਨ ਦਾ ਸੰਕਲਪ 'ਪੰਜ-ਆਬ' ਸ਼ਬਦ ਦੀ ਉਤਪਤੀ ਦਾ ਸਨਮਾਨ ਕਰਦਾ ਹੈ, ਜਿਸ ਦਾ ਅਰਥ ਹੈ ਪੰਜ ਪਾਣੀਆਂ ਦੀ ਧਰਤੀ ਅਤੇ ਇਸ ਵਿਚਾਰ ਨੂੰ ਆਰਕੀਟੈਕਚਰਲ ਤੌਰ 'ਤੇ ਰਿਦਮ ਆਫ਼ ਫਾਈਵ ਦੁਆਰਾ ਦਰਸਾਇਆ ਗਿਆ ਹੈ, ਜਿਸ ਵਿੱਚ ਗੇਟਵੇਅ ਦੇ ਦੋਵੇਂ ਪਾਸੇ ਪੰਜ-ਪੰਜ ਗੁੰਬਦ ਹਨ, ਜੋ ਸੂਬੇ ਦੇ ਪੰਜ ਦਰਿਆਵਾਂ ਦਾ ਪ੍ਰਤੀਕ ਹਨ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।


-sri-Anandpur-Sahib-Heritage-Street-Project-Approved-Linking-Quilla-Sri-Anandgarh-Sahib-Takht-Sri-Kesgarh-Sahib-Historic-Gurdwaras-Cm-Bhagwant-Singh-Mann-



TOP HEADLINES


7 ਰੁਪਏ ਦੀ ਡੀਅਰ ਲਾਟਰੀ 'ਚ ਨਿਕਲਿਆ 1 ਕਰੋੜ ਰੁਪਏ ਦਾ ਇਨਾਮ
ਸੁਖਬੀਰ ਸਿੰਘ ਬਾਦਲ ਨੇ ਕੌਮੀ ਰਾਜਧਾਨੀ ’ਚ ਐਨ ਐਸ ਏ ਅਧੀਨ ਹਿਰਾਸ
ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ: ਵੜਿੰਗ ਇਹ ਭਾ
ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ
*ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6
*ਨੀਟ ਮਾਮਲਾ: ਫਾਸਟ ਟਰੈਕ ਅਦਾਲਤ ਵਿੱਚ ਕੇਸ ਚਲਾ ਕੇ ਦੋਸ਼ੀਆਂ ਵਿ
ਇੰਨੋਸੈਂਟ ਹਾਰਟਸ ਦੇ ਪ੍ਰੀ-ਪ੍ਰਾਈਮਰੀ ਵਿਦਿਆਰਥੀਆਂ ਨੇ ਅੰਗਰੇਜ਼ੀ
ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ
*ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ
ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿ
*ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾ
*ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ*
ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀ
ਜ਼ਹਿਰੀਲੀ ਗੈਸ ਦੇ ਚੜ੍ਹਨ ਕਾਰਨ ਇੱਕੋ ਪਰਿਵਾਰ ਦੇ ਦੋ ਮਾਸੂਮ ਬੱਚ
*ਚਿੱਟਾ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਿਹਾ ਹੈ : ਨਪੁੰਸਕਤਾ,
ਜਾਅਲੀ ਤਨਖ਼ਾਹ ਸਲਿੱਪਾਂ ਦੇ ਬਣਕੇ ਭਾਰਤੀ ਸਟੇਟ ਬੈਂਕ ਨਾਲ 1.47
ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁ
*5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ
ਨੀਟ 'ਤੇ ਕਾਂਗਰਸ ਦੀ ਸਿਆਸਤ ਖ਼ਿਲਾਫ਼ ਭਾਜਪਾ ਪੰਜਾਬ ਦਾ ਪ੍ਰਦਰਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51064211

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us