*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ ਨੇ 24 ਘੰਟਿਆਂ ਵਿੱਚ ਸੁਰੱਖਿਅਤ ਬਰਾਮਦ ਕੀਤੀਆਂ ਚਾਰ ਗੁੰਮਸ਼ੁਦਾ ਲੜਕੀਆਂ*

Jun4,2026 | Ravinder Singh Dhillon | Khanna (ludhiana)


*ਪਿੰਡ ਸਿਆੜ ਦੀ ਪੰਚਾਇਤ ਨੇ ਕੀਤੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਅਤੇ ਖੰਨਾ ਪੁਲਿਸ ਦੀ ਭਰਪੂਰ ਪ੍ਰਸ਼ੰਸਾ, ਕਿਹਾ - ਪੁਲਿਸ 'ਤੇ ਭਰੋਸਾ ਹੋਰ ਵਧਿਆ* 


ਪੁਲਿਸ ਜਿਲ੍ਹਾ ਖੰਨਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ (ਆਈ.ਪੀ.ਐਸ) ਦੀ ਯੋਗ ਅਗਵਾਈ ਅਤੇ ਖੰਨਾ ਪੁਲਿਸ ਦੀ ਮੁਸਤੈਦੀ ਸਦਕਾ ਚਾਰ ਗੁੰਮਸ਼ੁਦਾ ਲੜਕੀਆਂ ਨੂੰ 24 ਘੰਟਿਆਂ ਦੇ ਅੰਦਰ ਸੁਰੱਖਿਅਤ ਬਰਾਮਦ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਪਾਇਲ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਮਲੌਦ ਪੁਲਿਸ ਦੀ ਤੁਰੰਤ ਕਾਰਵਾਈ, ਤਕਨੀਕੀ ਜਾਂਚ ਅਤੇ ਸੁਚੱਜੀ ਰਣਨੀਤੀ ਕਾਰਨ ਇਸ ਸੰਵੇਦਨਸ਼ੀਲ ਮਾਮਲੇ ਨੂੰ ਸਫਲਤਾਪੂਰਵਕ ਹੱਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮਿਤੀ 2 ਜੂਨ 2026 ਨੂੰ ਪਿੰਡ ਸਿਆੜ ਦੀਆਂ ਚਾਰ ਲੜਕੀਆਂ, ਜਿਨ੍ਹਾਂ ਵਿੱਚ ਤਿੰਨ ਨਾਬਾਲਗ ਭੈਣਾਂ ਵੀ ਸ਼ਾਮਲ ਸਨ, ਦੁਪਹਿਰ ਕਰੀਬ 12:30 ਵਜੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਬਿਨਾਂ ਦੱਸੇ ਘਰੋਂ ਚਲੀਆਂ ਗਈਆਂ ਸਨ। ਰਾਤ ਕਰੀਬ 8:30 ਵਜੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਦੀਆਂ ਧੀਆਂ ਲਾਪਤਾ ਹਨ। ਮਾਪਿਆਂ ਨੇ ਸ਼ੱਕ ਜ਼ਾਹਰ ਕੀਤਾ ਕਿ ਲੜਕੀਆਂ ਸਤਨਾਮ ਨਾਮਕ ਵਿਅਕਤੀ ਨਾਲ ਗਈਆਂ ਹੋ ਸਕਦੀਆਂ ਹਨ, ਜੋ ਪਰਿਵਾਰਾਂ ਨੂੰ ਜਾਣੂ ਸੀ ਅਤੇ ਅਕਸਰ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਸੀ।

ਡੀ.ਐਸ.ਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਖੰਨਾ ਪੁਲਿਸ ਹਰਕਤ ਵਿੱਚ ਆ ਗਈ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਮਿਤੀ 3 ਜੂਨ ਨੂੰ ਪੁਲਿਸ ਪਾਰਟੀ ਵੱਲੋਂ ਪਿੰਡ ਸਿਆੜ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਇਹ ਪੁਸ਼ਟੀ ਹੋਈ ਕਿ ਲੜਕੀਆਂ ਇੱਕ ਥ੍ਰੀ-ਵ੍ਹੀਲਰ ਰਾਹੀਂ ਪਿੰਡ ਤੋਂ ਬਾਹਰ ਗਈਆਂ ਸਨ।

ਤਕਨੀਕੀ ਜਾਂਚ ਦੌਰਾਨ ਸਤਨਾਮ ਦੀ ਲੋਕੇਸ਼ਨ ਫਿਰੋਜ਼ਪੁਰ ਵਿਖੇ ਟਰੇਸ ਹੋਈ। ਪੁਲਿਸ ਵੱਲੋਂ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ, ਜਿਸ ਦੌਰਾਨ ਉਸ ਨੇ ਇੱਕ ਮੋਬਾਈਲ ਨੰਬਰ ਬਾਰੇ ਜਾਣਕਾਰੀ ਦਿੱਤੀ ਜੋ ਗੁੰਮਸ਼ੁਦਾ ਲੜਕੀਆਂ ਵਿੱਚੋਂ ਇੱਕ ਵਰਤਦੀ ਸੀ। ਹਾਲਾਂਕਿ ਉਹ ਨੰਬਰ ਉਸ ਸਮੇਂ ਬੰਦ ਸੀ, ਪਰ ਪੁਲਿਸ ਨੇ ਜਾਂਚ ਜਾਰੀ ਰੱਖੀ।

ਇਸ ਦੌਰਾਨ ਇੱਕ ਗੁੰਮਸ਼ੁਦਾ ਲੜਕੀ ਨੇ ਕਿਸੇ ਅਣਪਛਾਤੇ ਵਿਅਕਤੀ ਦੇ ਮੋਬਾਈਲ ਫੋਨ ਤੋਂ ਸਤਨਾਮ ਨਾਲ ਸੰਪਰਕ ਕੀਤਾ ਅਤੇ ਨਵੀਂ ਸਿਮ ਲੈਣ ਲਈ ਓਟੀਪੀ ਪ੍ਰਾਪਤ ਕੀਤਾ। ਖੰਨਾ ਪੁਲਿਸ ਦੀ ਤਕਨੀਕੀ ਟੀਮ ਨੇ ਇਸ ਮੋਬਾਈਲ ਨੰਬਰ ਦੀ ਲੋਕੇਸ਼ਨ ਟਰੇਸ ਕਰਕੇ ਅੰਬਾਲਾ ਦਾ ਪਤਾ ਲਗਾਇਆ। ਇਸ ਸੂਚਨਾ ਦੇ ਆਧਾਰ 'ਤੇ ਐਸ.ਐਚ.ਓ ਮਲੌਦ ਆਪਣੀ ਟੀਮ ਸਮੇਤ ਤੁਰੰਤ ਅੰਬਾਲਾ ਪਹੁੰਚੇ ਅਤੇ ਚਾਰਾਂ ਲੜਕੀਆਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ।

ਡੀ.ਐਸ.ਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸਫਲਤਾ ਖੰਨਾ ਪੁਲਿਸ ਦੀ ਪੇਸ਼ੇਵਰ ਕਾਰਜਸ਼ੈਲੀ, ਆਧੁਨਿਕ ਤਕਨੀਕ ਦੇ ਪ੍ਰਭਾਵਸ਼ਾਲੀ ਇਸਤੇਮਾਲ ਅਤੇ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਦੂਰਅੰਦੇਸ਼ੀ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਬੱਚਿਆਂ ਦੀ ਭਲਾਈ ਖੰਨਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ।

ਦੂਜੇ ਪਾਸੇ, ਪਿੰਡ ਸਿਆੜ ਦੀ ਸਰਪੰਚ ਲਵਪ੍ਰੀਤ ਕੌਰ ਸਮੇਤ ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਖੰਨਾ ਪੁਲਿਸ ਦੀ ਇਸ ਸ਼ਾਨਦਾਰ ਕਾਰਵਾਈ ਦੀ ਭਰਪੂਰ ਸ਼ਲਾਘਾ ਕੀਤੀ। ਪੰਚਾਇਤ ਮੈਂਬਰਾਂ ਨੇ ਕਿਹਾ ਕਿ ਪੁਲਿਸ ਨੇ ਬਹੁਤ ਘੱਟ ਸਮੇਂ ਵਿੱਚ ਚਾਰਾਂ ਲੜਕੀਆਂ ਨੂੰ ਸੁਰੱਖਿਅਤ ਬਰਾਮਦ ਕਰਕੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੇ ਐਸਐਸਪੀ ਡਾ. ਦਰਪਣ ਆਹਲੂਵਾਲੀਆ, ਡੀਐਸਪੀ ਹਰਮਨਪ੍ਰੀਤ ਸਿੰਘ ਚੀਮਾ ਅਤੇ ਸਮੁੱਚੀ ਪੁਲਿਸ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੰਨਾ ਪੁਲਿਸ ਨੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ।

Khanna-Police-Under-The-Leadership-Of-Ssp-Dr-Darpan-Ahluwalia-Safely-Recovered-Four-Missing-Girls-In-24-Hours



TOP HEADLINES


ਅਰਵਿੰਦ ਕੇਜਰੀਵਾਲ ਨੇ ਸਤਯਮੇਵ ਜਯਤੇ ਦੇ ਹਵਾਲੇ ਨਾਲ ਸਤੇਂਦਰ ਜੈਨ
ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸ
*ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰ
*ਪੰਜਾਬ ਨੂੰ ਤਕਨੀਕੀ ਸਿੱਖਿਆ ਵਿੱਚ ਨੰਬਰ 1 ਸੂਬਾ ਬਣਾਉਣ ਲਈ ਕਰਵ
ਸਾਹਨੇਵਾਲ ਪੁਲਿਸ ਵੱਲੋਂ 70 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
ਪੰਜਾਬ ਪ੍ਰਦੇਸ਼ ਕਾਂਗਰਸ ਮੈਨੀਫੈਸਟੋ ਕਮੇਟੀ ਵੱਲੋਂ ਪੱਤਰਕਾਰ ਯੂਨੀ
*ਗੈਰ-ਕਾਨੂੰਨੀ ਕਲੋਨੀਆਂ ਵਿਰੁੱਧ ਗਲਾਡਾ ਦੀ ਵੱਡੀ ਕਾਰਵਾਈ, ਧਾਂਦ
ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਫਾਜ਼ਿਲਕਾ ਦੇ ਵੱਖ-ਵੱਖ ਰਾ
*ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦ
ਵੱਡੀਆਂ ਵਿਸ਼ਵ ਅਰਥਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜੀ ਤ
ਸੰਗਰੂਰ ਵਿੱਚ Bjp ਨੂੰ ਵੱਡਾ ਹੁਲਾਰਾ, Aap ਦੇ ਮੌਜੂਦਾ ਕੌਂਸਲਰਾ
ਹਰਕਮਲਪ੍ਰੀਤ ਸਿੰਘ ਖੱਖ ਨੇ ਐਸ.ਐਸ.ਪੀ. ਮਾਲੇਰਕੋਟਲਾ ਦਾ ਅਹੁਦਾ
*ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ 7 ਸਤੰਬਰ ਨੂੰ ਕਰਵਾਏ ਜਾਣਗੇ ਪ
ਗੁਰੂ ਨਾਨਕ ਸਟੇਡੀਅਮ ਵਿੱਚ ਵੱਖ-ਵੱਖ ਖੇਡਾਂ ਲਈ ਚੋਣ ਟਰਾਇਲ, 250
ਜਨਗਣਨਾ-2027 ਲਈ ਪੰਜਾਬ ਵਿੱਚ ਤਿਆਰੀਆਂ ਤੇਜ਼, ਫੇਜ਼-2 ਦੇ ਕੰਮਾ
ਆਪ ਦਾ ਅਕਾਲੀਆਂ 'ਤੇ ਪਲਟਵਾਰ, ਬਲਤੇਜ ਪੰਨੂ ਨੇ ਅਮਰਦੀਪ ਗਰੇਵਾਲ
*ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ: 5 ਬਾਲ ਵਿਆ
ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ 'ਤੇ ਅਕਾਲੀ ਦਲ ਨਾਲ
*ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51666931

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us