*ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ*

Jun8,2026 | Jagrati Lahar Bureau | Chandigarh



*ਪਟਵਾਰੀ (ਉਮੀਦਵਾਰ) ਵਜੋਂ 18 ਮਹੀਨੇ ਦੀ ਲਾਜ਼ਮੀ ਸਿਖਲਾਈ ਕੀਤੀ ਪੂਰੀ, ਹੁਣ ਬਤੌਰ ਪਟਵਾਰੀ (ਰੈਗੂਲਰ) ਫੀਲਡ ਵਿੱਚ ਨਿਭਾਉਣਗੇ ਡਿਊਟੀ*


ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਨੇਹਾ ਪਟਵਾਰੀਆਂ ਨਾਲ ਸਾਂਝਾ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿੱਚ ਗ਼ਲਤਾਨ ਰਹੀਆਂ ਹਨ ਪਰ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਸਖ਼ਤੀ ਨਾਲ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਦੇ ਮੋਢਿਆਂ 'ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਦਿੜ੍ਹਤਾ ਨਾਲ ਨਿਭਾਉਣ ਅਤੇ ਲੋਕਾਂ ਦੇ ਕੰਮਾਂ ਨੂੰ ਤਰਜੀਹੀ ਆਧਾਰ 'ਤੇ ਕਰਨ। ਉਨ੍ਹਾਂ ਸੁਚੇਤ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਭ੍ਰਿਸ਼ਟ ਗਤੀਵਿਧੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ ਇਨ੍ਹਾਂ ਪਟਵਾਰੀਆਂ ਨੇ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਲਈ ਹੈ ਅਤੇ ਅੱਜ ਨਿਯੁਕਤੀ ਪੱਤਰ ਮਿਲਣ ਪਿੱਛੋਂ ਇਹ ਪਟਵਾਰੀ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਹੋ ਜਾਣਗੇ।

ਦੱਸ ਦੇਈਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਲ 2023 ਵਿੱਚ ਮਾਲ ਪਟਵਾਰੀਆਂ ਦੀ ਭਰਤੀ ਉਪਰੰਤ ਯੋਗ ਉਮੀਦਵਾਰਾਂ ਨੂੰ ਮੈਰਿਟ ਅਨੁਸਾਰ ਜ਼ਿਲ੍ਹੇ ਅਲਾਟ ਕੀਤੇ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ 1 ਸਾਲ ਦੀ ਟ੍ਰੇਨਿੰਗ ਪਟਵਾਰ ਸਕੂਲਾਂ ਵਿਖੇ ਅਤੇ 6 ਮਹੀਨੇ ਦੀ ਫੀਲਡ ਟ੍ਰੇਨਿੰਗ ਦਿੱਤੀ ਗਈ, ਜਿੱਥੇ ਤਜਰਬੇਕਾਰ ਅਤੇ ਅਨੁਭਵੀ ਸੇਵਾ-ਮੁਕਤ ਪੀ.ਸੀ.ਐਸ. ਅਫ਼ਸਰਾਂ, ਜ਼ਿਲ੍ਹਾ ਮਾਲ ਅਫ਼ਸਰਾਂ, ਤਹਿਸੀਲਦਾਰਾਂ, ਕਾਨੂੰਨਗੋਆਂ ਅਤੇ ਪਟਵਾਰੀਆਂ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਗਈ।

ਇਨ੍ਹਾਂ ਪਟਵਾਰੀਆਂ ਨੂੰ ਟ੍ਰੇਨਿੰਗ ਦੌਰਾਨ ਹਿਸਾਬ ਮੁਸਾਹਤ, ਲੈਂਡ ਰਿਕਾਰਡ, ਪੈਮਾਇਸ਼, ਰਿਕਾਰਡ ਦੀ ਤਿਆਰੀ, ਇਲੈਕਸ਼ਨ, ਮੁਰੱਬਾਬੰਦੀ, ਖੇਤੀਬਾੜੀ ਅਤੇ ਕੰਪਿਊਟਰ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਨ੍ਹਾਂ ਵਿਸ਼ਿਆਂ ਵਿਚੋਂ ਇਲੈਕਸ਼ਨ ਅਤੇ ਖੇਤੀਬਾੜੀ ਸਬੰਧੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਇਲੈਕਸ਼ਨ ਵਿਸ਼ੇ ਵਿੱਚ ਮੁੱਖ ਤੌਰ 'ਤੇ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਵਿਸ਼ੇ ਵਿੱਚ ਹਾੜੀ ਅਤੇ ਸਾਉਣੀ ਦੀਆਂ ਫ਼ਸਲਾਂ, ਕੀੜੇ ਮਾਰ ਦੀਵਾਈਆਂ, ਖਾਦ ਅਤੇ ਫ਼ਸਲਾਂ ਦੇ ਬੀਜ ਸਬੰਧੀ ਪੂਰਨ ਤੌਰ 'ਤੇ ਜਾਣਕਾਰੀ ਦਿੱਤੀ ਗਈ। ਆਈ.ਐਲ.ਐਮ.ਐਸ. (ਇੰਟੈਗ੍ਰੇਟਿਡ ਲੈਂਡ ਮੈਨੇਜਮੈਂਟ ਸਿਸਟਮ) ਸਾਫ਼ਟਵੇਅਰ 'ਤੇ ਇਨ੍ਹਾਂ ਉਮੀਦਵਾਰਾਂ ਨੂੰ ਪ੍ਰੈਕਟੀਕਲ ਤੌਰ 'ਤੇ ਜਮਾਂਬੰਦੀ ਦੀ ਡਾਟਾ ਐਂਟਰੀ, ਇੰਤਕਾਲ ਦਰਜ ਕਰਨਾ, ਰੋਜਨਾਮਚਾ, ਫ਼ਰਦ ਬਦਰ ਆਦਿ ਦੀ ਸਿਖਲਾਈ ਦਿੱਤੀ ਗਈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਯੋਗ ਉਮੀਦਵਾਰਾਂ ਦੀ ਵਿਭਾਗੀ ਪ੍ਰੀਖਿਆ ਸਾਲ 2025 ਪੜਾਅਵਾਰ ਦੋ ਵਾਰ ਲਈ ਗਈ ਸੀ। ਇਸ ਪ੍ਰੀਖਿਆ ਵਿੱਚੋਂ ਕੁੱਲ 512 ਉਮੀਦਵਾਰਾਂ ਨੇ ਵਿਭਾਗੀ ਪ੍ਰੀਖਿਆ ਪਾਸ ਕੀਤੀ। ਇਨ੍ਹਾਂ ਵਿੱਚੋਂ 464 ਉਮੀਦਵਾਰ ਪਹਿਲਾਂ ਹੀ ਬਤੌਰ ਰੈਗੂਲਰ ਪਟਵਾਰੀ ਫੀਲਡ ਵਿੱਚ ਸੇਵਾਵਾਂ ਨਿਭਾਅ ਰਹੇ ਹਨ ਅਤੇ 33 ਪਟਵਾਰੀ (ਉਮੀਦਵਾਰਾਂ) ਨੂੰ ਅੱਜ ਨਿਯੁਕਤੀ ਪੱਤਰ ਦੇਣ ਉਪਰੰਤ ਇਨ੍ਹਾਂ ਨੂੰ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਕੀਤਾ ਜਾਵੇਗਾ।

ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਨਵ-ਨਿਯੁਕਤ ਪਟਵਾਰੀਆਂ ਦਾ ਵਿਭਾਗ ਵਿੱਚ ਰਸਮੀ ਤੌਰ ਉੱਤੇ ਸ਼ਾਮਲ ਹੋਣ ਉੱਤੇ ਸਵਾਗਤ ਕੀਤਾ।

ਸ੍ਰੀ ਵਰਮਾ ਨੇ ਕਿਹਾ ਕਿ ਪਿੰਡ ਪੱਧਰ 'ਤੇ ਪਟਵਾਰੀ ਸਰਕਾਰ ਦਾ ਅਕਸ ਹੁੰਦਾ ਹੈ। ਇਸ ਲਈ ਉਹ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸੁਚੱਜੇ ਪ੍ਰਸ਼ਾਸਨ ਨੂੰ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਉੱਚ ਵਿੱਦਿਅਕ ਯੋਗਤਾ ਪਾਸ ਪਟਵਾਰੀਆਂ ਦੀ ਤਾਇਨਾਤੀ ਨਾਲ ਈਜ਼ੀ ਜਮ੍ਹਾਂਬੰਦੀ, ਈਜ਼ੀ ਰਜਿਸਟਰੀ ਜਿਹੇ ਸੁਧਾਰਾਂ ਨੂੰ ਹੇਠਲੇ ਪੱਧਰ ਉਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਨੂੰ ਭਰਤੀ ਕਰਨ ਦਾ ਉਦੇਸ਼ ਆਮ ਲੋਕਾਂ ਦੀ ਸਹੂਲਤ ਲਈ ਮਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਮੁਸ਼ਕਲ ਰਹਿਤ ਸਹੂਲਤਾਂ ਮਿਲ ਸਕਣ।

ਸਮਾਗਮ ਦੌਰਾਨ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡਜ਼ ਸ੍ਰੀ ਪਰਮਵੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
--------

Revenue-Minister-Hardeep-Singh-Mundian-Hands-Over-Appointment-Letters-To-33-Patwaris



TOP HEADLINES


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋ
ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ 'ਤੇ ਦੋ
ਆਪਣੀ ਨਾਕਾਮੀ ਛੁਪਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹ
ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾ
ਆਪ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ 'ਤੇ ਹੋਏ ਅੱਤਿਆਚ
*ਭਗਵੰਤ ਮਾਨ ਸਰਕਾਰ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ
*ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ
*ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤ
ਸੀਐਮ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰ
*25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕ
*ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026* *ਭਾਰਤ ਨੇ ਦੱਖਣੀ ਕੋ
*ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ
ਦੀਵਾਲੀ ਦੌਰਾਨ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ, ਫੂਡ ਸੇ
ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਣਮ
ਆਪ ਬੁਲਾਰੇ ਨੀਲ ਗਰਗ ਦਾ ਭਾਜਪਾ 'ਤੇ ਹਮਲਾ, ਕਿਹਾ- ਭਾਜਪਾ ਆਪ ਦੀ
*ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰ
ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁ
*इनोसेंट हार्ट्स स्कूल, ग्रीन मॉडल टाउन ने सहोदय ई-पोस

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52817883

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us