*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ*

Jun11,2026 | Jagrati Lahar Bureau | Chandigarh


*ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼*

*ਵਿਭਾਗਾਂ ਨੂੰ ਠੇਕਾ ਅਧਾਰਤ ਅਤੇ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ, ਤਨਖਾਹ ਵਿੱਚ ਸੋਧ ਕਰਨ, ਸੇਵਾ ਨੀਤੀਆਂ ਅਤੇ ਭਲਾਈ ਲਾਭਾਂ ਨਾਲ ਸਬੰਧਤ ਮੁੱਦਿਆਂ ਕਰਵਾਈ ਤੇਜ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ*


ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਬਾਰੇ ਚਰਚਾ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਦੇ ਠੋਸ ਹੱਲ ਲੱਭਣ ਲਈ ਵੱਖ-ਵੱਖ ਮੀਟਿੰਗਾਂ ਕੀਤੀਆਂ।

ਇਹਨਾਂ ਮੀਟਿੰਗਾਂ ਵਿੱਚ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ, ਓਵਰਏਜ ਬੇਰੋਜ਼ਗਰ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਵਫ਼ਦ ਨਾਲ ਵਿਚਾਰ ਚਰਚਾ ਕੀਤੀ ਗਈ।

ਪੰਜਾਬ ਸਰਕਾਰ ਦੀ ਮੁਲਜ਼ਮਾਂ ਪ੍ਰਤੀ ਸਕਾਰਾਤਮਕ ਰਵਈਏ ਬਾਰੇ ਕਰਮਚਾਰੀ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਰਮਚਾਰੀਆਂ ਦੇ ਜਾਇਜ਼ ਮੁੱਦਿਆਂ ਨੂੰ ਰਚਨਾਤਮਕ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਰੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਨਿਰੀਖਣ ਕਰਦਿਆਂ ਇਹਨਾਂ ਦੇ ਹੱਲ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇਗੀ।”

ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਸਿਹਤ ਅਤੇ ਜੀਵਨ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੱਕ ਵਿਆਪਕ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਕਰਮਚਾਰੀ ਯੂਨੀਅਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ, ਹਰਪਾਲ ਸਿੰਘ ਚੀਮਾ ਨੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਠੇਕਾ ਅਧਾਰਤ ਅਤੇ ਅਸਥਾਈ ਕਰਮਚਾਰੀਆਂ ਨੂੰ  ਰੈਗੂਲਰ ਕਰਨ, ਆਉਣ ਵਾਲੀਆਂ ਮਾਸਟਰ ਕਾਡਰ ਦੀਆਂ ਭਰਤੀਆਂ ਲਈ ਉਮਰ ਵਿੱਚ ਛੋਟ, ਤਨਖਾਹ ਵਿੱਚ ਸੋਧ, ਪਾਰਦਰਸ਼ੀ ਢੰਗ ਨਾਲ ਤਬਾਦਲਾ ਅਤੇ ਸੇਵਾ ਨੀਤੀਆਂ ਅਤੇ ਭਲਾਈ ਲਾਭਾਂ ਦੀ ਬਹਾਲੀ ਨਾਲ ਸਬੰਧਤ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ। ਵਿਆਪਕ ਵਿਚਾਰ-ਵਟਾਂਦਰੇ ਉਪਰੰਤ, ਉਨ੍ਹਾਂ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗਾਂ ਦੌਰਾਨ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਤੋਂ ਦਵਿੰਦਰਪਾਲ ਸਿੰਘ ਲਸੋਈ, ਜਸਵਿੰਦਰ ਕੁਮਾਰ, ਮਨਪ੍ਰੀਤ ਸਿੰਘ ਢਿੱਲੋਂ ਅਤੇ ਹਰਭਜਨ ਸਿੰਘ, ਓਵਰਏਜ ਬੇਰੋਜ਼ਗਰ ਯੂਨੀਅਨ ਤੋਂ ਰਮਨ ਕੁਮਾਰ ਮਲੋਟ ਅਤੇ ਲਲਿਤਾ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਤੋਂ ਸਲੀਮ ਮੁਹੰਮਦ, ਅਮਰਜੋਤ ਜੋਸ਼ੀ, ਅਮਨਦੀਪ ਸ਼ਾਸਤਰੀ ਅਤੇ ਬਲਵਿੰਦਰ ਸਿੰਘ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਤੋਂ ਜਸਮੇਲ ਸਿੰਘ ਦਿਓਲ, ਗੁਰਜੰਟ ਸਿੰਘ ਅਤੇ ਰੁਪਿੰਦਰ ਕੌਰ ਅਤੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਤੋਂ ਸਰੋਜ ਬਾਲਾ ਅਤੇ ਸੁਰਜਿੰਦਰ ਕੌਰ ਨੇ ਆਪਣੇ ਮੁੱਦੇ ਪੇਸ਼ ਕੀਤੇ।

Finance-Minister-Harpal-Singh-Cheema-Holds-Talks-With-Employee-Unions-



TOP HEADLINES


*ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਮਾਨਸੂਨ
ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬ
*ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹ
ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ
ਪਦਮਜੀਤ ਸਿੰਘ ਮਹਿਤਾ ਲਗਾਤਾਰ ਦੂਜੀ ਵਾਰ ਚੁਣੇ ਗਏ ਨਗਰ ਨਿਗਮ ਬਠਿ
ਇਆਲੀ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਆਉਣ ਨਾਲ ਪਾਰਟੀ ਵਰਕ
*ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ
*ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼
*ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮ
*ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛ
ਲੁਧਿਆਣਾ ਵਿੱਚ ਵੱਡੇ ਜੀ.ਐਸ.ਟੀ ਧੋਖਾਧੜੀ ਰੈਕਟ ਦਾ ਪਰਦਾਫਾਸ਼, 2
*ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ
*ਨਗਰ ਨਿਗਮ ਨੇ 62 ਦਿਨਾਂ ਵਿੱਚ 7500 ਟਨ ਗੋਹਾ ਬੁੱਢੇ ਦਰਿਆ ਵਿੱ
*ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨ
*ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌ
*ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦ
ਮੇਅਰ ਬਣਦਿਆਂ ਹੀ ਐਕਸ਼ਨ ਵਿੱਚ ਆਏ ਸਰਬਜੀਤ ਸਿੰਘ ਸਮਾਣਾ ਫੇਜ਼ 1
*ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨ
*ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50369151

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us