ਜਨਮ ਅਸ਼ਟਮੀ ਮੌਕੇ ਫਾਜ਼ਿਲਕਾ ਸ਼ਹਿਰ ਵਿੱਚ ਸ਼ਾਮ 6 ਤੋਂ 8 ਵਜੇ ਤੱਕ ਮੀਟ-ਅੰਡੇ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ ਰਹਿਣਗੇ ਬੰਦ
Sep2,2026
| Jagrati Lahar Bureau | Fazilka
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਪਾਬੰਦੀ ਦੇ ਹੁਕਮ
ਫਾਜ਼ਿਲਕਾ, 2 ਸਤੰਬਰ 2026: ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਮੌਕੇ ਫਾਜ਼ਿਲਕਾ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸੋਭਾ ਯਾਤਰਾ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਮਨਦੀਪ ਕੌਰ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ।
ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਜਾਰੀ ਹੁਕਮਾਂ ਅਨੁਸਾਰ 3 ਸਤੰਬਰ 2026 ਨੂੰ ਸ਼ਾਮ 6 ਵਜੇ ਤੋਂ ਰਾਤ 8 ਵਜੇ ਤੱਕ ਫਾਜ਼ਿਲਕਾ ਸ਼ਹਿਰ ਦੀਆਂ ਸਾਰੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਬੁੱਚੜਖਾਨੇ ਪੂਰੀ ਤਰ੍ਹਾਂ ਬੰਦ ਰਹਿਣਗੇ।
ਹੁਕਮਾਂ ਤਹਿਤ ਇਸ ਸਮੇਂ ਦੌਰਾਨ ਹੋਟਲਾਂ ਅਤੇ ਢਾਬਿਆਂ ਵਿੱਚ ਵੀ ਮੀਟ ਜਾਂ ਅੰਡੇ ਬਣਾਉਣ ਅਤੇ ਉਨ੍ਹਾਂ ਦੀ ਵਿਕਰੀ 'ਤੇ ਪੂਰਨ ਪਾਬੰਦੀ ਰਹੇਗੀ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜਨਮ ਅਸ਼ਟਮੀ ਮੌਕੇ ਫਾਜ਼ਿਲਕਾ ਸ਼ਹਿਰ ਵਿੱਚ ਸੋਭਾ ਯਾਤਰਾ ਕੱਢੀ ਜਾਣੀ ਹੈ। ਧਾਰਮਿਕ ਮਾਨਤਾਵਾਂ ਦੇ ਮੱਦੇਨਜ਼ਰ ਇਸ ਦਿਹਾੜੇ ਜਾਨਵਰਾਂ ਦੀ ਹੱਤਿਆ ਨੂੰ ਅਸ਼ੁੱਭ ਮੰਨਿਆ ਜਾਂਦਾ ਹੈ। ਇਸ ਕਾਰਨ ਕਿਸੇ ਵੀ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ, ਇਸ ਲਈ ਇਹ ਪਾਬੰਦੀ ਲਗਾਈ ਗਈ ਹੈ।
ਪ੍ਰਸ਼ਾਸਨ ਨੇ ਸ਼ਹਿਰ ਦੇ ਸਮੂਹ ਮੀਟ-ਅੰਡੇ ਵਿਕਰੇਤਾਵਾਂ, ਹੋਟਲਾਂ ਅਤੇ ਢਾਬਾ ਸੰਚਾਲਕਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
-fazilkanews-janmashtami2026-publicnotice-fazilkaadministration-krishnajanmashtami